ਵਿਸਾਲੀ ਮੇਲੇ ਸਬੰਧੀ 11 ਅਪ੍ਰੈਲ ਤੱਕ ਹਰ ਤਰ੍ਹਾਂ ਦੀਆਂ ਤਿਆਰੀਆਂ ਕੀਤੀ ਜਾਣ ਮੁਕੰਮਲ
ਵਿਸਾਲੀ ਮੇਲੇ ਸਬੰਧੀ 11 ਅਪ੍ਰੈਲ ਤੱਕ ਹਰ ਤਰ੍ਹਾਂ ਦੀਆਂ ਤਿਆਰੀਆਂ ਕੀਤੀ ਜਾਣ ਮੁਕੰਮਲ : ਡਿਪਟੀ ਕਮਿਸ਼ਨਰ
ਮੇਲੇ ਦੌਰਾਨ ਪਸ਼ੂ ਪਾਲਣ ਵਿਭਾਗ ਦੁਆਰਾ ਲਗਾਈ ਜਾਵੇਗੀ ਸਪੈਸ਼ਲ ਪ੍ਰਦਰਸ਼ਨੀ
ਮੇਲੇ ਦੌਰਾਨ ਪਸ਼ੂ ਧਨ ਵਿਰਾਸਤੀ ਮੇਲਾ ਰਹੇਗਾ ਖਿੱਚ ਦਾ ਕੇਂਦਰ
ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਰੀਵਿਊ ਮੀਟਿੰਗ
ਤਲਵੰਡੀ ਸਾਬੋ (ਬਠਿੰਡਾ), 6 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ 14 ਅਪ੍ਰੈਲ 2022 ਨੂੰ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਦਫ਼ਤਰ ਨਗਰ ਕੌਂਸਲ ਤਲਵੰਡੀ ਸਾਬੋ ਵਿਖੇ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦੇ ਹੋਏ ਕਿਹਾ ਕਿ 11 ਅਪ੍ਰੈਲ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ 12 ਅਪ੍ਰੈਲ ਤੋਂ 15 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸ਼ਰਧਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ 7 ਸੈਕਟਰਾਂ ਚ ਵੰਡਿਆ ਗਿਆ ਹੈ।
ਇਸ ਦੌਰਾਨ ਸਕੱਤਰ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਸ਼੍ਰੀ ਐਮ.ਐਸ ਜੱਗੀ ਨੇ ਵਿਸਾਖੀ ਮੇਲੇ ਮੌਕੇ ਪਹਿਲੀ ਵਾਰ ਲਗਾਏ ਜਾ ਰਹੇ ਪਸ਼ੂ ਧਨ ਵਿਰਾਸਤੀ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਮੇਲੇ ਮੌਕੇ 12 ਤੋਂ 14 ਅਪ੍ਰੈਲ ਤੱਕ ਲਗਾਇਆ ਜਾ ਰਿਹਾ ਉਨ੍ਹਾਂ ਦੱਸਿਆ ਕਿ ਇਸ ਵਿਰਾਸਤੀ ਮੇਲੇ ਦੌਰਾਨ ਪਿਛਲੀਆਂ ਕੌਮੀ ਪਸ਼ੂ ਧਨ ਚੈਂਪੀਅਨਸ਼ਿਪਜ਼ ਅਤੇ ਐਕਸਪੋਜ਼ ਦੌਰਾਨ ਵੀ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਪਸ਼ੂ ਧਨ ਵਿਰਾਸਤੀ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਦੌਰਾਨ ਬਾਗਬਾਨੀ ਵਿਭਾਗ ਨੂੰ ਸਟੇਜ਼ ਦੀ ਡੈਕੋਰੇਸ਼ਨ ਕਰਨ, ਡੇਅਰੀ ਵਿਭਾਗ ਨੂੰ ਕਿੱਤੇ ਨਾਲ ਜੁੜੀਆਂ ਵੱਖ-ਵੱਖ ਫ਼ਰਮਾਂ ਨੂੰ ਪ੍ਰੇਰਿਤ ਕਰਕੇ ਸਟਾਲਾਂ ਲਗਾਉਣ ਅਤੇ ਚੈਂਪੀਅਨਸ਼ਿਪ ਦੌਰਾਨ ਕਰਵਾਏ ਜਾਣ ਵਾਲੇ ਦੁੱਧ ਚੁਆਈ ਮੁਕਾਬਲਿਆਂ ਲਈ ਮਿਲਕਿੰਗ ਮਸ਼ੀਨਾਂ ਤੇ ਵੇਇੰਗ ਮਸ਼ੀਨਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਰੂਟ ਪਲਾਨ, ਵੀਆਈਪੀ ਰੂਟ, ਪਬਲਿਕ ਰੂਟ, ਪੁਲਿਸ ਨਾਕੇ, ਪੁਲਿਸ ਸੈਕਟਰ, ਕੰਟਰੋਲ ਰੂਮਾਂ, ਸਹਾਇਤਾ ਕਾਊਂਟਰ, ਨਿਰਵਿਘਨ ਬਿਜਲੀ, ਪੀਣ ਵਾਲੇ ਅਤੇ ਨਹਿਰੀ ਪਾਣੀ ਦੀ ਸਪਲਾਈ, ਆਮ ਜਨਤਾ ਅਤੇ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ਤੇ ਆਰਜੀ ਪਖਾਨੇ ਬਣਾਉਣੇ ਯਕੀਨੀ ਬਣਾਏ ਜਾਣ ਲਈ ਪਾਬੰਦ ਕੀਤਾ।
ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵਲੋਂ ਸਿਵਲ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਿਵਲ ਸਰਜਨ ਅਤੇ ਐਸਐਮਓ ਕੋਲੋਂ ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੋਂਡਲ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਆਕਾਸ ਬਾਂਸਲ, ਸਿਵਲ ਸਰਜਨ ਡਾ. ਬਲਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਮੇਵਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।