
ਆਮ ਆਦਮੀ ਪਾਰਟੀ ਦੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਨਮੋਲ ਗਗਨ ਮਾਨ ਨੇ ਇਸ ਦੀ ਜਾਣਕਾਰੀ ਐਕਸ ਤੇ ਦਿੰਦੇ ਹੋਏ ਕਿਹਾ ਹੈ ਕਿ ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ।ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ।ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ | ਇਸ ਨਾਲ ਪੰਜਾਬ ਦੀ ਸਿਆਤਸ ਵਿੱਚ ਇੱਕ ਵਾਰ ਫਿਰ ਵੱਡਾ ਧਮਾਕਾ ਹੋ ਗਿਆ ਹੈ।