Punjab
*ਆਟਾ ਦਾਲ ਸਕੀਮ ; ਪੰਜਾਬ ਸਰਕਾਰ ਵਲੋਂ ਅਯੋਗ ਲਾਭਪਾਤਰੀਆਂ ਦੇ ਕਾਰਡ / ਨਾਮ ਕੱਟਣ ਦਾ ਫੈਸਲਾ*
*ਡੀ ਸੀ ਵਲੋਂ ਗਠਿਤ ਕਮੇਟੀ ਕਰੇਗੀ ਵੇਰਿਫਿਕੇਸ਼ਨ*
ਪੰਜਾਬ ਸਰਕਾਰ ਨੇ ਆਟਾ ਦਾਲ ਸਕੀਮ ਦੇ ਤਹਿਤ ਪੰਜਾਬ ਅੰਦਰ ਅਯੋਗ ਲਾਭਪਾਤਰੀਆਂ ਦੇ ਕਾਰਡ / ਨਾਮ ਕੱਟਣ ਦਾ ਫੈਸਲਾ ਕੀਤਾ ਹੈ । ਇਸ ਦੇ ਤਹਿਤ ਡੀ ਸੀਜ ਨੇ ਇਕ ਕਮੇਟੀ ਦਾ ਗਠਨ ਕਰਨ ਦੇ ਆਦੇਸ਼ ਜ਼ਾਰੀ ਕੀਤੇ ਹੈ ਇਹ ਕਮੇਟੀ ਜਾਂਚ ਕਰੇਗੀ ਕਿ ਕਿੰਨੇ ਲਾਭਪਾਤਰੀਆਂ ਦੀ ਮੌਤ ਹੋ ਚੁੱਕੀ ਹੈ।
ਫ਼ੂਡ ਅਤੇ ਸਪਲਾਈ ਵਿਭਾਗ ਦੇ ਸਕੱਤਰ ਵਲੋਂ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰ ਨੂੰ ਪੱਤਰ ਜ਼ਾਰੀ ਕਰਕੇ ਅਯੋਗ ਲਾਭਪਾਤਰੀਆਂ ਦੇ ਕਾਰਡ / ਨਾਮ ਕੱਟਣ ਲਈ ਕਮੇਟੀ ਦਾ ਗਠਨ ਕਰਨ ਲਈ ਕਿਹਾ ਗਿਆ ਹੈ । ਇਹ ਕਮੇਟੀ 30 ਸਤੰਬਰ ਤੱਕ ਰਿਪੋਰਟ ਦੇਣ ਲਈ ਕਿਹਾ ਹੈ ।