Punjab

ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਮਨਾਉਣ ਲਈ ਸਕੂਲਾਂ ਨੂੰ ਨਿਰਦੇਸ਼

 

ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਮਨਾਉਣ ਲਈ ਸਕੂਲਾਂ ਨੂੰ ਨਿਰਦੇਸ਼

ਚੰਡੀਗੜ, 22 ਜੁਲਾਈ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 75ਵਾਂ ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਨਾਂ ਦੇ ਹੇਠ ਮਨਾਉਣ ਲਈ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੁਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ 9 ਅਗਸਤ ਤੋਂ 15 ਅਗਸਤ ਤੱਕ ਸਕੂਲਾਂ ਵਿੱਚ ਆਨ ਲਾਈਨ ਲੇਖ, ਪੇਂਟਿੰਗ, ਗੀਤ, ਕਵਿਤਾ, ਪੋਸਟਰ ਬਨਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਮੁਕਾਬਲੇ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਬਾਰੇ ਆਯੋਜਿਤ ਕਰਵਾਏ ਜਾਣਗੇ। ਇਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਸਨਮਾਨਿਤ ਕਰਨ ਲਈ ਵੀ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਗੌਰਤਲਬ ਹੈ ਕਿ ਭਾਰਤ ਸਰਕਾਰ ਦੇ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਪਿਛਲੇ 75 ਹਫਤਿਆਂ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਇਸ ਤਰਾਂ ਦੇ ਕਈ ਮੁਕਾਬਲੇ ਕਰਵਾਏ ਹਨ।

 

Related Articles

Leave a Reply

Your email address will not be published. Required fields are marked *

Back to top button
error: Sorry Content is protected !!