August 5, 2021

ਨਵਜੋਤ ਸਿੱਧੂ ਦੇ ਪ੍ਰਧਾਨ ਬਣਨ  ਤੇ ਭਗਵੰਤਪਾਲ ਸਿੰਘ ਸੱਚਰ ਨੇ ਦਿਤੀ ਵਧਾਈ 

ਨਵਜੋਤ ਸਿੱਧੂ ਦੇ ਪ੍ਰਧਾਨ ਬਣਨ  ਤੇ ਭਗਵੰਤਪਾਲ ਸਿੰਘ ਸੱਚਰ ਨੇ ਦਿਤੀ ਵਧਾਈ 
 ਆਲ ਇੰਡਿਆ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ ਰਾਵਤ ਵੱਲੋਂ  ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਉਣ  ਤੇ ਸ੍ਰੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ  ਭਗਵੰਤ ਪਾਲ ਸਿੰਘ ਸੱਚਰ ਅਤੇ ਹਲਕਾ ਮਜੀਠਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਵਿਦਰ ਸਿੰਘ ਕੱਥੂਨੰਗਲ ਸਮੇਤ ਹਲਕਾ ਮਜੀਠਾ ਦੇ ਸਰਗਰਮ ਵਰਕਰਾਂ ਨੇ  ਨਵਜੋਤ ਸਿੰਘ ਸਿੱਧੂ ਨੂੰ  ਵਧਾਈਆ ਦੇ ਕੇ ਮਜੀਠਾ ਅਤੇ ਚਵਿੰਡਾ ਦੇਵੀ ਵਿਖੇ ਲੱਡੂ ਵੰਡ ਕੇ ਆਪਣੀ ਖੁਸੀ ਦਾ ਪ੍ਰਗਟਾਵਾ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਸਿੱਧੂ ਦੀ ਪ੍ਰਧਾਨਗੀ ਹੇਠ ਕਾਂਗਰਸ ਪਾਰਟੀ 2022 ਵਿਚ ਪੂਰੀ ਬਹੁਮੱਤ ਨਾਲ ਆਪਣੀ ਸਰਕਾਰ ਬਨਾਏਗੀ ਸੱਚਰ ਨੇ ਸਿੱਧੂ ਨੂੰ ਪ੍ਰਧਾਨ ਬਨਾਉਣ ਤੇ  ਸੋਨੀਆ ਗਾਂਧੀ ਹਰੀਸ ਰਾਵਤ ਸਮੇਤ ਸਮੂੱਚੀ ਕਾਂਗਰਸ ਹਾਈਕਮਾਂਡ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ  ਸੁਖਜਿੰਦਰ ਸਿੰਘ ਰੰਧਾਵਾ ਦਾ ਵੀ ਦਿਲ ਦੀਆਂ ਗਹਿਰਾਈਆ ਤੋਂ ਧੰਨਵਾਦ ਕੀਤਾ