January 19, 2022

ਬੀਜੇਪੀ ਨੇ ਅਕਾਲੀ ਦਲ, ਕਾਂਗਰਸ ਅਤੇ ਬਸਪਾ ਨੂੰ ਦਿੱਤਾ ਵੱਡਾ ਝਟਕਾ,  ਦਿੱਗਜ ਨੇਤਾਵਾਂ ਨੇ ਫੜਿਆ ਕਮਲ

ਬੀਜੇਪੀ ਨੇ ਅਕਾਲੀ ਦਲ, ਕਾਂਗਰਸ ਅਤੇ ਬਸਪਾ ਨੂੰ ਦਿੱਤਾ ਵੱਡਾ ਝਟਕਾ,  ਦਿੱਗਜ  ਨੇਤਾਵਾਂ ਨੇ ਫੜਿਆ ਕਮਲ

2022 ਵਿੱਚ ਪੰਜਾਬ ਦੇ ਲੋਕ ਸੂਬੇ ਵਿੱਚ ਕੇਂਦਰ ਦੀ ਤਰ੍ਹਾਂ ਮਜ਼ਬੂਤ ਤੇ ਲੋਕ ਪੱਖੀ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ: ਅਸ਼ਵਨੀ ਸ਼ਰਮਾ

ਚੰਡੀਗੜ੍ਹ: 8 ਦਿਸੰਬਰ (   ), ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਪੱਖੀ ਸੋਚ, ਲੋਕ ਹਿਤੈਸ਼ੀ, ਕਿਸਾਨ ਪੱਖੀ ਨੀਤੀਆਂ ਅਤੇ ਪੰਜਾਬ ਵਿੱਚ ਜਨਤਾ ਦੇ ਮਜ਼ਬੂਤ ਸਮਰਥਨ ਦੇ ਮੱਦੇਨਜ਼ਰ ਸ਼ਿਰੋਮਣੀ ਅਕਾਲੀ ਦਲ, ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਸਮੇਤ ਕਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਦਿੱਗਜ ਨੇਤਾ ਆਪਣੇ ਸਾਥੀਆਂ ਸਮੇਤ ਖੁੱਦ ਅੱਗੇ ਵਧ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨI ਮਾਲਵਾ ਖੇਤਰ ਦੇ ਇਨ੍ਹਾਂ ਸਾਰੇ ਲੋਕਾਂ ਨੇ ਸੂਬਾਈ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈਡਕੁਆਟਰ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਹਾਸਿਲ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਹਰਜੀਤ ਸਿੰਘ ਗਰੇਵਾਲ ਆਦਿ ਵੀ ਮੌਜੂਦ ਸਨ।

ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਿਆਸੀ ਮਾਮਲਿਆਂ ਬਾਰੇ ਕਮੇਟੀ ਮੈਂਬਰ ਅਤੇ ਸਾਬਕਾ ਜਥੇਬੰਦਕ ਸਕੱਤਰ ਅਤੇ ਸਾਬਕਾ ਵਾਈਸ ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਡੀਆ ਸਲਾਹਕਾਰ ਇਕਬਾਲ ਸਿੰਘ ਚੰਨੀ (ਲੁਧਿਆਣਾ), ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਡਾ: ਮੱਖਣ ਸਿੰਘ (ਸੰਗਰੂਰ), ਪੰਜਾਬੀ ਰਾਮਦਾਸੀਆ ਭਾਈਚਾਰਾ ਅਤੇ ਏ.ਬੀ.ਵੀ.ਪੀ ਦੇ ਸਾਬਕਾ ਸਕੱਤਰ ਅਤੇ ਲੋਕ ਸਭਾ ਸੰਗਰੂਰ ਦੇ ਪਾਰਲੀਮੈਂਟ ਇੰਚਾਰਜ ਐਡਵੋਕੇਟ ਅਮਨਪ੍ਰੀਤ ਸਿੰਘ (ਸੰਗਰੂਰ), ਭਾਰਤੀ ਵਾਲਮੀਕਿ ਸਮਾਜ ਪੰਜਾਬ ਦੇ ਪ੍ਰਧਾਨ ਦਿਨੇਸ਼ ਪਰੋਚਾ (ਸੰਗਰੂਰ), ਵਾਲਮੀਕਿ ਸਮਾਜ ਪੰਜਾਬ ਦੇ ਮਾਲਵਾ ਜ਼ੋਨ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪਟਿਆਲਾ ਦੇ ਮੀਤ ਪ੍ਰਧਾਨ ਮੁਕੇਸ਼ ਕੁਮਾਰ ਰਾਹੀ (ਪਟਿਆਲਾ), ਕਾਂਗਰਸੀ ਵਰਕਰ ਭੁਪਿੰਦਰ ਸਿੰਘ ਸਹੋਤਾ (ਸੰਗਰੂਰ), ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਰਕਰ ਜਗਨ ਰਾਣਾ (ਸੰਗਰੂਰ), ਸੇਵਾਮੁਕਤ ਸੀਨੀਅਰ ਮੈਡੀਕਲ ਅਫ਼ਸਰ ਅਤੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਵਰਕਰ ਡਾ: ਭਗਵਾਨ ਸਿੰਘ (ਸੰਗਰੂਰ), ਸੇਵਾਮੁਕਤ ਐਸ.ਡੀ.ਓ. ਬਿਜਲੀ ਵਿਭਾਗ ਅਤੇ ਬਸਪਾ ਦੇ ਸੰਸਥਾਪਕ ਵਿੰਗ ਮੈਂਬਰ ਅਤੇ ਬਸਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਜੋਗਿੰਦਰ ਸਿੰਘ ਖਾਲਸਾ (ਸੰਗਰੂਰ), ਰਵਿਦਾਸੀਆ ਭਾਈਚਾਰਾ ਅਤੇ ਬਸਪਾ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਿੰਗ ਮੰਡਲ ਸੰਗਰੂਰ ਦੇ ਸਕੱਤਰ ਹਰਵਿੰਦਰ ਸਿੰਘ (ਸੰਗਰੂਰ), ਐਸ.ਓ.ਆਈ. ਅਕਾਲੀ ਦਲ ਦੇ ਸਾਬਕਾ ਮੈਂਬਰ ਨਰਾਇਣ ਕੁਮਾਰ (ਸੰਗਰੂਰ) ਅਤੇ ਭਾਰਤੀ ਜਲ ਸੈਨਾ (ਨੇਵੀ) ਦੇ ਸਾਬਕਾ ਕਮਾਂਡਰ ਸੰਦੀਪ ਸਿੰਘ (ਮੁਹਾਲੀ) ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਵਿਸ਼ਵ-ਗੁਰੂ ਅਤੇ ਵਿਸ਼ਵ-ਸ਼ਕਤੀ ਬਣਨ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਲੋਕ ਵੀ ਦੇਸ਼ ਦੀ ਵਾਗਡੋਰ ਪ੍ਰਧਾਨ ਮੰਤਰੀ ਮੋਦੀ ਦੇ ਹੱਥ ਸੌਂਪ ਕੇ ਬਹੁਤ ਸੰਤੁਸ਼ਟ ਹਨ। ਪੰਜਾਬ ਦੇ ਲੋਕ ਹੁਣ ਪੰਜਾਬ ਵਿੱਚ ਵੀ ਕੇਂਦਰ ਸਰਕਾਰ ਵਾਂਗ ਇੱਕ ਮਜ਼ਬੂਤ ਅਤੇ ਲੋਕ-ਹਿਤੈਸ਼ੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ ਅਤੇ 2022 ਵਿੱਚ ਭਾਜਪਾ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਕੇ ਸਰਕਾਰ ਬਣਾਏਗੀ।

ਜੀਵਨ ਗੁਪਤਾ ਨੇ ਕਿਹਾ ਕਿ ਇਹ ਸਾਰੇ ਭਾਜਪਾ ਦੀਆਂ ਕਿਸਾਨ ਹਿਤੈਸ਼ੀ ਅਤੇ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹਨਾਂ ਸਾਰੀਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਨ-ਸਤਿਕਾਰ ਦਿੱਤਾ ਜਾਵੇਗਾ। ਇਹ ਸਭ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ‘ਤੋਂ ਆਪਣੇ-ਆਪਣੇ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਦਿਆਂ ਸੰਗਠਨ ਨੂੰ ਹੋਰ ਮਜਬੂਤ ਕਰਣਗੇ। ਦੂਜੇ ਪਾਸੇ, ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਨੂੰ ਉਨ੍ਹਾਂ ‘ਤੇ ਜਤਾਏ ਭਰੋਸੇ ‘ਤੇ ਪੂਰਾ ਉਤਰਨ ਦਾ ਭਰੋਸਾ ਦਿੱਤਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾ ਕੇ ਸੰਗਠਨ ਨੂੰ ਹੋਰ ਮਜਬੂਤ ਕਰਨ ਦਾ ਵੀ ਭਰੋਸਾ ਦਿੱਤਾ।