Punjab

15 ਨੂੰ ਪੰਜਾਬ ਤਿੰਨ ਥਾਵਾਂ ਤੇ ਹੋਣਗੇ ਭਾਕਿਯੂ ਉਗਰਾਹਾਂ ਦੇ ਪ੍ਰਦਰਸ਼ਨ: ਹਰਜਿੰਦਰ ਘਰਾਚੋਂ

 

ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 12 ਅਗਸਤ 2021: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਟੋਲ ਪਲਾਜ਼ਾ ਕਾਲਾਝਾੜ ਵਿਖੇ ਚੱਲ ਰਹੇ ਮੋਰਚੇ ਵਿੱਚ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਵਿੱਚ ਸਾਂਝੇ ਕਿਸਾਨ, ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਲ ਹੋਣ ਲਈ ਪਹੁੰਚੇ ਅਤੇ ਆਗੂਆਂ ਦੁਆਰਾ ਵੱਖ ਵੱਖ ਵਿਚਾਰ ਪੇਸ਼ ਕੀਤੇ ਗਏ।
ਫੋਟੋ: ਭਵਾਨੀਗੜ੍ਹ ਨੇੜਲੇ ਸੰਗਰੂਰ/ਪਟਿਆਲਾ ਰੋਡ ਤੇ ਟੋਲ ਪਲਾਜਾ ਕਾਲਾਝਾੜ ਵਿਖੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਸੰਬੋਧਨ ਕਰਦੇ ਹੋਏ
ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋ ਨੇ ਦੱਸਿਆ ਕਿ ਆਉਣ ਵਾਲੀ 15 ਅਗਸਤ ਨੂੰ ਜਥੇਬੰਦੀ ਵੱਲੋਂ ਸਮੁੱਚੇ ਪੰਜਾਬ ਵਿੱਚ ਤਿੰਨ ਜਗਾ ਤੇ ਵੱਡੇ ਇਕੱਠ ਕੀਤੇ ਜਾਣਗੇ ਅਤੇ ਕਾਰਪੋਰੇਟ ਘਰਾਣਿਆਂ ਦੀਆਂ ਜੜ੍ਹਾਂ ਪੁੱਟਣ ਦੇ ਐਲਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਜਿਲ੍ਹੇ ਦੇ ਸੰਗਤ ਮੰਡੀ ਵਿਖੇ, ਮੋਗਾ ਜ਼ਿਲ੍ਹੇ ਦੇ ਡਗਰੂ ਵਿਖੇ ਅਤੇ ਸੰਗਰੂਰ ਜਿਲ੍ਹੇ ਦੇ ਟੋਲ ਪਲਾਜ਼ਾ ਕਾਲਾਝਾੜ ਵਿਖੇ ਸੰਗਰੂਰ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਕਿਸਾਨ ਸ਼ਾਮਲ ਹੋਣਗੇ। ਇਸ ਮੌਕੇ ਟੋਲ ਪਲਾਜ਼ਾ ਮੋਰਚੇ ਦੇ ਇੰਚਾਰਜ ਸੁਖਦੇਵ ਸਿੰਘ ਘਰਾਚੋਂ, ਮਹਿੰਦਰ ਸਿੰਘ ਲੱਖੇਵਾਲ, ਸੰਦੀਪ ਘੁਮਾਣ, ਬਲਵਿੰਦਰ ਲੱਖੇਵਾਲ, ਸੀਤਾ ਰਾਮ ਕਾਦਰਾਬਾਦ, ਪਰਵਿੰਦਰ ਸਿੰਘ ਕਾਲਾਝਾੜ ਸਮੇਤ ਵੱਡੀ ਕਿਸਾਨ ਵਿਚ ਕਿਸਾਨ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਤੇ ਬੱਚੇ ਸ਼ਾਮਿਲ ਸਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!