Punjab

Breaking : ਸਿੱਧੂ ਦੀ ਪ੍ਰਧਾਨਗੀ ਵਿਚ ਕੈਪਟਨ ਅਮਰਿੰਦਰ ਸਿੰਘ ਨਹੀਂ ਲੜਨਗੇ ਅਗਲਾ ਚੋਣ ? ਹਾਈ ਕਮਾਂਡ ਨੂੰ ਭੇਜਿਆ ਸੰਦੇਸ਼

Update Punjab Desk : ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਲਗਾਤਾਰ ਚਰਚਾ ਚੱਲ ਰਹੀ ਹੈ ਕਿ ਕਾਂਗਰਸ ਹਾਈ ਕਮਾਂਡ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਜਾ ਰਿਹਾ ਹੈ । ਇਸ ਦੇ ਵਿਚ ਸੂਤਰਾਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਕਮਾਂਡ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਕਿ ਅਗਰ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਉਹ ਸਿੱਧੂ ਦੀ ਪ੍ਰਧਾਨਗੀ ਹੇਠ ਅਗਲਾ ਵਿਧਾਨ ਸਭਾ ਦੀ ਚੋਣ ਨਹੀਂ ਲੜਨਗੇ । ਰਾਜਨੀਤਿਕ ਹਲਕਿਆ ਵਿਚ ਚਰਚਾ ਕਾਫੀ ਤੇਜ ਹੋ ਗਈ ਹੈ ।
ਉੱਚ ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਰਾਜਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਜਰੀਏ ਕਾਂਗਰਸ ਹਾਈ ਕਮਾਂਡ ਨੂੰ ਸੰਦੇਸ਼ ਭੇਜ ਦਿੱਤਾ ਹੈ ਕਿ ਅਗਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਤਾਂ ਉਹ ਅਗਲਾ ਪੰਜਾਬ ਵਿਧਾਨ ਸਭਾ ਦੀ ਚੋਣ ਨਹੀਂ ਲੜਨਗੇ । ਕੈਪਟਨ ਅਮਰਿੰਦਰ ਸਿੰਘ ਉਹ ਨੇਤਾ ਹਨ ਜਿਨ੍ਹਾਂ ਨੇ ਸਿੱਧੂ ਦੇ ਗੁਰੂ ਨੂੰ ਅੰਮ੍ਰਿਤਸਰ ਤੋਂ ਲੋਕਾਂ ਸਭਾ ਵਿਚ ਭਾਰੀ ਵੋਟਾਂ ਨਾਲ ਹਰਾਇਆ ਸੀ  ।
ਸੂਤਰਾਂ ਦੇ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਿਸੇ ਹਿੰਦੂ ਨੂੰ ਪੰਜਾਬ ਦਾ ਪ੍ਰਧਾਨ ਬਣਾਉਣਾ ਚਾਹੁੰਦੇ ਹਨ । ਇਸ ਸਮੇ ਪੰਜਾਬ ਅੰਦਰ ਭਾਜਪਾ ਦਾ ਕਾਫੀ ਵਿਰੋਧ ਹੋ ਰਿਹਾ ਹੈ । ਇਸ ਲਈ ਕੈਪਟਨ ਅਮਰਿੰਦਰ ਸਿੰਘ ਆਪਣੀ ਦੂਰ ਦਰਸੀ ਦ੍ਰਿਸ਼ਟੀ ਰੱਖਦੇ ਹਨ । ਕੈਪਟਨ ਅਮਰਿੰਦਰ ਸਿੰਘ ਸੁਲਝੇ ਹੋਏ ਸਿਆਸਤਦਾਨ ਹਨ ਉਨ੍ਹਾਂ ਨੂੰ ਪਤਾ ਹੈ ਕਿ ਅਗਰ ਹਿੰਦੂਆਂ ਨੂੰ ਨਜ਼ਰ ਅੰਦਾਜ ਕੀਤਾ ਗਿਆ ਤਾਂ ਇਸ ਦਾ ਨੁਕਸਾਨ ਕਾਂਗਰਸ ਨੂੰ ਅਗਲੀਆਂ ਚੋਣਾਂ ਵਿਚ ਸਹਿਣਾ ਪਵੇਗਾ । ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਸਿਆਸਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ । ਕੈਪਟਨ ਅਮਰਿੰਦਰ ਸਿੰਘ ਉਹ ਨੇਤਾ ਹਨ ਜੋ ਹਿੰਦੂਆਂ ਦੇ ਵਿਚ ਵੀ ਆਪਣਾ ਪ੍ਰਭਾਵ ਰੱਖਦੇ ਹਨ । ਅਤੇ ਪੰਜਾਬ ਦੀ ਨਬਜ ਸਮਝਦੇ ਹਨ ।
ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਦਿਨੀ ਹਿੰਦੂ ਨੇਤਾ ਨਾਲ ਬੈਠਕ ਕੀਤੀ ਸੀ ।ਇਸ ਸਮੇ ਕੈਪਟਨ ਅਮਰਿੰਦਰ ਸਿੰਘ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਕਿ ਅਗਰ ਮੁੱਖ ਮੰਤਰੀ ਤੇ ਪ੍ਰਧਾਨ ਜੱਟ ਸਿੱਖ ਵਿੱਚੋ ਬਣਦੇ ਹਨ ਤਾਂ ਪੰਜਾਬ ਦੇ ਸਮੀਕਰਨ ਬਦਲ ਜਾਣਗੇ ਅਤੇ ਕਾਂਗਰਸ ਨੂੰ ਭਾਰੀ ਨੁਕਸਾਨ ਹੋਵੇਗਾ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!