Punjab

*ਕੈਪਟਨ ਅਮਰਿੰਦਰ ਨੇ ਰੰਧਾਵਾ ਦੇ ਸੁਝਾਅ ਦਾ ਕੀਤਾ ਸਵਾਗਤ; ਕਿਹਾ, ਜੇਕਰ ਸੀਐਮ ਮਾਨ ਪੁੱਛਣਗੇ ਤਾਂ ਨਾਂ ਦੱਸਣ ਲਈ ਵੀ ਤਿਆਰ ਹਾਂ*

ਚੰਡੀਗੜ੍ਹ, 25 ਮਈ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ (ਕੈਪਟਨ ਅਮਰਿੰਦਰ) ਤੋਂ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਪੁੱਛਣ ਦੇ ਸੁਝਾਅ ਦਾ ਸਵਾਗਤ ਕੀਤਾ, ਖਾਸਕਰ ਜਿਹੜੇ ਰੇਤ ਦੀ ਗੈਰ ਕਾਨੂੰਨੀ ਖੁਦਾਈ ਵਿੱਚ ਸ਼ਾਮਲ ਸਨ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੁਦ ਸ੍ਰੀ ਰੰਧਾਵਾ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਸਮੇਤ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕਰਨ ਅਤੇ ਹੋਰ ਵੇਰਵੇ ਦੇਣ ਲਈ ਤਿਆਰ ਹਨ।

ਕੈਪਟਨ ਅਮਰਿੰਦਰ ਨੇ ਕਿਹਾ, ਉਹ ਭਗਵੰਤ ਮਾਨ ਦੁਆਰਾ ਆਪਣੇ ਮੰਤਰੀ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਤੁਰੰਤ ਕਾਰਵਾਈ ਦਾ ਸਵਾਗਤ ਕਰਦੇ ਹਨ।

ਉਨ੍ਹਾਂ ਕਿਹਾ, ਮੰਤਰੀ ਅਦਾਲਤ ਵਿੱਚ ਆਪਣਾ ਬਚਾਅ ਕਰ ਸਕਦਾ ਹੈ, ਪਰ ਮਾਨ ਨੇ ਸ਼ਿਕਾਇਤ ਤੋਂ ਬਾਅਦ ਜੋ ਕੀਤਾ, ਉਹ ਇੱਕ ਮਜ਼ਬੂਤ ਅਤੇ ਦ੍ਰਿੜ ਸੰਦੇਸ਼ ਦੇਣ ਲਈ ਸਹੀ ਕੰਮ ਸੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!