
ਸੀ.ਬੀ.ਆਈ. ਕੋਰਟ ਨੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ
CBI ਕੋਰਟ ਨੇ ਅੱਜ ਪੰਜਾਬ ਪੁਲਿਸ ਦੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ, ਸੀ.ਬੀ.ਆਈ. ਵੱਲੋਂ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਸੀ, ਜਿਸ ਕਰਕੇ CBI ਕੋਰਟ ਨੇ ਭੁੱਲਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ।
ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ. ਨੇ ਬੀਤੇ ਦਿਨ ਇੱਕ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗਿਰਫਤਾਰ ਕੀਤਾ ਸੀ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਜਾਂਚ ਜਾਰੀ ਰਹੇਗੀ। ਸੀ.ਬੀ.ਆਈ. ਨੇ ਭੁੱਲਰ ਦੇ ਘਰ ਤੋਂ ਤਲਾਸ਼ੀ ਦੌਰਾਨ 5 ਕਰੋੜ ਰੁਪਏ ਤੋਂ ਵੱਧ ਦੀ ਰਕਮ ਬਰਾਮਦ ਕੀਤੀ ਹੈ, ਨਾਲ ਹੀ ਕੁਝ ਮਹੱਤਵਪੂਰਨ ਦਸਤਾਵੇਜ਼ਾਂ ਨੂੰ ਵੀ ਸੀਲ ਕੀਤਾ ਗਿਆ ਹੈ।
ਦੂਜੇ ਪਾਸੇ, ਹਰਚਰਨ ਸਿੰਘ ਭੁੱਲਰ ਦੇ ਵਕੀਲ ਦਾ ਕਹਿਣਾ ਹੈ ਕਿ ਸੀ.ਬੀ.ਆਈ. ਵੱਲੋਂ ਉਸਦੇ ਮੁਅੱਕਲ ਨੂੰ ਬੀਤੇ ਦਿਨ ਸਵੇਰੇ 11 ਵਜੇ ਹੀ ਹਿਰਾਸਤ ਵਿੱਚ ਲਿਆ ਗਿਆ ਸੀ, ਪਰ ਗਿਰਫਤਾਰੀ ਨੂੰ ਸ਼ਾਮ ਵੇਲੇ ਦਿਖਾਇਆ ਗਿਆ ਹੈ।