Punjab

ਮੁੱਖ ਚੋਣਕਾਰ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

 

 

ਮੁੱਖ ਚੋਣਕਾਰ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

 

ਚੰਡੀਗੜ, 18 ਅਗਸਤ

 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਨਾ ਰਾਜੂ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ -2022 ਸਬੰਧੀ ਜਾਣਕਾਰੀ ਦੇਣ ਲਈ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਾਰੀਆਂ ਸੂਬਾਈ ਅਤੇ ਕੌਮੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

 

ਡਾ: ਰਾਜੂ ਨੇ ਕਿਹਾ ਕਿ ਵੋਟਰ ਸੂਚੀ ਵਿੱਚ ਵੇਰਵੇ ਦਰਜ ਕਰਨ, ਹਟਾਉਣ ਅਤੇ ਸੋਧਣ ਲਈ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਹ ਮੁਹਿੰਮ, ਮਿਤੀ 01.01.2022 ਨੂੰ 18 ਸਾਲ ਦੇ ਹੋਣ ਜਾ ਰਹੇ ਨੌਜਵਾਨ ਦੇ ਵੋਟਰ ਵਜੋਂ ਨਾਮ ਦਰਜ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਹੈ । ਇਹ ਮੁਹਿੰਮ ਜਿਲਾ ਪੱਧਰ ਤੋਂ ਹਲਕਾ ਪੱਧਰ ਅਤੇ ਬੂਥ ਪੱਧਰ ਤੱਕ ਨਿਰੰਤਰ ਪੂਰੇ ਰਾਜ ਵਿੱਚ ਚਲਾਈ ਜਾਵੇਗੀ।

 

ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਬੂਥ ਲੈਵਲ ਅਫਸਰਾਂ (ਬੀਐਲਓਜ) ਵਲੋਂ ਮਿਤੀ 09.08.2021 ਤੋਂ 31.10.2021 ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ ਅਤੇੇ ਵੋਟਰ ਸੂਚੀਆਂ ਵਿਚਲੀਆਂ ਤਰੁਟੀਆਂ ਨੂੰ ਦੂਰ ਕੀਤਾ ਜਾ ਸਕੇ।

 

ਮੁੱਖ ਚੋਣ ਅਧਿਕਾਰੀ , ਪੰਜਾਬ ਡਾ. ਐਸ ਕਰੁਣਾ ਰਾਜੂ, ਆਈਏਐਸ, ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੋਧ ਦੀ ਸਮੁੱਚੀ ਪ੍ਰਕਿਰਿਆ ਬਾਰੇ ਵਿਸਥਾਰ ’ਚ ਦੱਸਦਿਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇੱਕ ਪੀਪੀਟੀ ਪੇਸ਼ਕਾਰੀ ਵੀ ਦਿੱਤੀ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੋਧ ਨੂੰ ਪੂਰਾ ਕਰਨ ਵਿੱਚ ਉਨਾਂ ਦੀ ਸਰਗਰਮ ਭਾਗੀਦਾਰੀ ਦੀ ਮੰਗ ਕੀਤੀ ।

 

ਡਾ. ਰਾਜੂ ਨੇ ਕਿਹਾ ਕਿ ਜਨਸੰਖਿਆ ਰਜਿਸਟਰ ਅਨੁਸੂਚੀ ਵਿੱਚ ਇੰਦਰਾਜਾਂ (ਡੀਐਸਈਜ), ਮਲਟੀਪਲ ਐਂਟਰੀਆਂ ਅਤੇ ਤਰਕਸੰਗਤ ਗਲਤੀ ਨੂੰ ਹਟਾਉਣ ਦੀ ਪ੍ਰਕਿਰਿਆ 09.08.2021 ਤੋਂ 31.10.2021 ਵਿਚਕਾਰ ਹੋਵੇਗੀ। ਇਸ ਉਪਰੰਤ 01.11.2021 ਨੂੰ ਡਰਾਫਟ ਪ੍ਰਕਾਸ਼ਤ ਕੀਤਾ ਜਾਵੇਗਾ। ਦਾਅਵਿਆਂ ਅਤੇ ਇਤਰਾਜਾਂ ਦੀ ਮਿਆਦ 01.11.2021 ਤੋਂ 30.11.2021 ਵਿਚਕਾਰ ਰੱਖੀ ਗਈ ਹੈ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ 06.11.2021, 07.11.2021, 20.11.2021 ਅਤੇ 21.11.2021 ਨੂੰ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।

 

ਉਨਾਂ ਕਿਹਾ ਕਿ ਈਸੀਆਈ ਵੱਲੋਂ ਵੋਟਰ ਸੂਚੀ ਵਿੱਚ ਦਿਵਿਆਂਗ ਵਿਅਕਤੀਆਂ , ਟਰਾਂਸਜੈਂਡਰਜ਼ ਅਤੇ ਵਿਦੇਸ਼ ਰਹਿੰਦੇ ਅਤੇ ਕਰਚਾਰੀਆਂ ਆਦਿ ਸ੍ਰੇਣੀਆਂ ਨੂੰ ਵੋਟਿੰਗ ਵਿੱਚ ਸ਼ਾਮਲ ਕਰਨ ਲਈ ਰਾਜਨੀਤਕ ਪਾਰਟੀਆਂ ਦੀ ਭਾਗੀਦਾਰੀ ਦੀ ਵਿਸ਼ੇਸ਼ ਤੌਰ ਤੇ ਮੰਗ ਕੀਤੀ । ਸੀ.ਈ.ਓ, ਪੰਜਾਬ ਨੇ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟ (ਬੀਐਲਏ) ਦੀ ਸ਼ਨਾਖਤ ਅਤੇ ਨਿਯੁਕਤੀ ਕਰਨ ਲਈ ਉਤਸ਼ਾਹਿਤ ਕੀਤਾ ਜੋ ਕਿ ਸੋਧ ਅਭਿਆਸ ਵਿੱਚ ਸਬੰਧਤ ਬੀਐਲਓਜ ਦਾ ਸਮਰਥਨ ਕਰਨਗੇ।

 

ਸ੍ਰੀ ਰਾਜੂ ਨੇ ਉਨਾਂ ਨੂੰ ਈ.ਸੀ.ਆਈ ਦੁਆਰਾ ਕੀਤੀਆਂ ਗਈਆਂ ਵੱਖ -ਵੱਖ ਆਈ.ਟੀ ਪਹਿਲਕਦਮੀਆਂ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਦੇ ਸੰਚਾਲਨ ਦੌਰਾਨ ਵਿਆਪਕ ਤੌਰ ਤੇ ਵਰਤੀਆਂ ਜਾਣ ਵਾਲੀਆਂ ਮੋਬਾਇਲ ਐਪਲੀਕੇਸ਼ਨਾਂ ਜਿਵੇਂ ਵੋਟਰ ਹੈਲਪਲਾਈਨ ਐਪ ਅਤੇ ਸੀ-ਵਿਜੀਲ ਬਾਰੇ ਵੀ ਜਾਣਕਾਰੀ ਦਿੱਤੀ ।

 

ਇਸ ਮੀਟਿੰਗ ਵਿੱਚ ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ, ਆਲ ਇੰਡੀਆ ਤਿ੍ਰਮੂਲ ਕਾਂਗਰਸ ਤੋਂ ਮਨਜੀਤ ਸਿੰਘ ਗਿੱਲ, ਬਹੁਜਨ ਸਮਾਜ ਪਾਰਟੀ ਤੋਂ ਅਜੀਤ ਸਿੰਘ ਬਹਿਣੀ, ਭਾਰਤੀ ਜਨਤਾ ਪਾਰਟੀ ਤੋਂ ਅਰਵਿੰਦ ਮਿੱਤਲ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਤੋਂ ਭਾਗ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਜਿਸਨੇਸ਼ ਕੁਮਾਰ, ਸ੍ਰੋਮਣੀ ਅਕਾਲੀ ਦਲ ਦੇ ਅਰਸ਼ਦੀਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਗਗਨਦੀਪ ਸਿੰਘ ਚੱਢਾ ਸ਼ਾਮਲ ਸਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!