
ਕੱਲ੍ਹ ਪੰਜਾਬ ਕੈਬਿਨੇਟ ਦੀ ਮੀਟਿੰਗ, CM ਹਸਪਤਾਲ ਤੋਂ ਹੀ ਲੈਣਗੇ ਕੈਬਿਨੇਟ ਮੀਟਿੰਗ
ਪੰਜਾਬ ਦਾ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ । ਉਹ ਪਿਛਲੇ ਨਡੋ ਦਿਨ ਤੋਂ ਬਿਮਾਰ ਚੱਲ ਰਹੇ ਸਨ ਅਤੇ ਘਰ ਵਿਚ ਹੀ ਉਨ੍ਹਾਂ ਦਾ ਇਲਾਜ਼ ਹੋ ਰਿਹਾ ਸੀ ਪਰ ਅੱਜ ਅਚਾਨਕ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ ।
ਫੋਰਟਿਸ ਹਸਪਤਾਲ ਵਿੱਚ ਡਾਕਟਰਾਂ ਦੀ ਇੱਕ ਖ਼ਾਸ ਟੀਮ ਮੁੱਖ ਮੰਤਰੀ ਮਾਨ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਹਾਲਾਤ ਬਾਰੇ ਹੁਣ ਤੱਕ ਕੋਈ ਸਰਕਾਰੀ ਬਿਆਨ ਜਾਰੀ ਨਹੀਂ ਕੀਤਾ ਗਿਆ ।