Punjab

ਮੁੱਖ ਮੰਤਰੀ ਵਲੋਂ ਵੱਡਾ ਐਲਾਨ :2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੇ ਪਰਿਵਾਰ ਨੂੰ ਮਿਲੇਗੀ ਪੈਨਸ਼ਨ

ਪੰਜਾਬ ਦੇ ਮੁੱਖ ਮੰਤਰੀ ਵਲੋਂ ਨਵੀਂ ਪੈਨਸ਼ਨ ਸਕੀਮ ਅਧੀਨ ਕਰਮਚਾਰੀਆਂ ਨੂੰ ਪਰਿਵਾਰਕ ਪੈਨਸ਼ਨ ਦੇਣ ਨੂੰ ਮਨਜ਼ੂਰੀ

ਮੁੱਖ ਮੰਤਰੀ ਵਲੋਂ ਵੱਡਾ ਐਲਾਨ :2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੇ ਪਰਿਵਾਰ ਨੂੰ ਮਿਲੇਗੀ ਪੈਨਸ਼ਨ
ਚੰਡੀਗੜ੍ਹ, 2 ਅਕਤੂਬਰ ਇੱਕ ਮਹੱਤਵਪੂਰਨ ਕਰਮਚਾਰੀ ਹਿਤੈਸ਼ੀ ਫੈਸਲੇ ਵਿੱਚ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਰਾਸ਼ਟਰੀ ਪੈਨਸ਼ਨ ਸਕੀਮ (ਐਨਪੀਐਸ) ਅਧੀਨ ਆਉਂਦੇ ਕਰਮਚਾਰੀਆਂ ਨੂੰ ਮੌਤ ਦੀ ਸੂਰਤ ਵਿੱਚ ਪਰਿਵਾਰਕ ਪੈਨਸ਼ਨ ਦੇ ਲਾਭ ਦੀ ਇਜਾਜ਼ਤ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਪੈਨਸ਼ਨ ਦੇਣ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ 26.8.2021 ਨੂੰ ਕੈਬਨਿਟ ਦੀ ਪ੍ਰਵਾਨਗੀ ਦੇ ਅਨੁਸਾਰ ਵਿੱਤ ਵਿਭਾਗ ਦੇ ਪ੍ਰਸਤਾਵ ਨੂੰ ਸਹਿਮਤੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਕਰੋਨਾ ਦੌਰਾਨ ਅਪਣੇ ਮਾਂ ਤੇ ਬਾਪ ਨੂੰ ਗੁਆ ਚੁਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਅਧੀਨ ਲੈ ਕੇ ਆਉਣ ਦਾ ਫੈਸਲਾ ਕੀਤਾ ਹੈ।

 

ਮੁੱਖ ਮੰਤਰੀ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪੇ ਗਵਾ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਸਾਲਾਨਾ ਆਮਦਨ ਸੀਮਾ ’ਤੇ ਛੋਟ ਦੇਣ ਦੇ ਹੁਕਮ

 

ਚੰਡੀਗੜ, 2 ਅਕਤੂਬਰ

 

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ -19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪਿਆਂ ਤੋਂ ਮਹਿਰੂਮ ਹੋ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਦੀਆਂ ਲਾਭਪਾਤਰੀਆਂ ਵਜੋਂ ਸਾਲਾਨਾ ਆਮਦਨ ਸੀਮਾ 32,790 ਰੁਪਏ ’ਤੇ ਛੋਟ ਦੇਣ ਜਾਂ ਮੁਆਫ ਕਰਨ ਦੇ ਆਦੇਸ਼ ਦਿੱਤੇ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਆਮਦਨੀ ਦੀ ਨਿਰਧਾਰਤ ਸੀਮਾ ਨੂੰ ਵਿਚਾਰੇ ਬਿਨਾਂ ਅਨੁਸੂਚਿਤ ਜਾਤੀ/ਈਸਾਈ ਭਾਈਚਾਰੇ ਦੀਆਂ ਲੜਕੀਆਂ ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਸ੍ਰੇਣੀਆਂ ਜਾਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਨੂੰ ਵਿਆਹ ਮੌਕੇ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਮੁੜ- ਵਿਆਹ (ਰੀ-ਮੈਰਿਜ) ਕਰਵਾਉਣ ’ਤੇ ਉਕਤ ਯੋਜਨਾ ਤਹਿਤ ਵਿੱਤੀ ਲਾਭ ਪ੍ਰਾਪਤ ਹੋਵੇਗਾ।ਸ. ਚੰਨੀ ਨੇ ਅੱਗੇ ਕਿਹਾ ਕਿ ਸਕੀਮ ਦੇ ਹੋਰ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

———-

 

 

ਮੁੱਖ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਾਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜੂਰੀ 

 

ਚੰਡੀਗੜ੍ਹ 2 ਅਕਤੂਬਰ :

 

ਮੁਲਾਜ਼ਮ ਪੱਖੀ ਇਕ ਵੱਡਾ ਫੈਸਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨਿਚਰਵਾਰ ਨੂੰ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਾਰਿਵਾਰਿਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ 5-5-2009 ਦੇ ਪਾਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ। ਪੰਜਾਬ ਸਿਵਿਲ ਸੇਵਾਵਾਂ ਨਿਯਮ- ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵਲੋਂ ਸੋਧਾਂ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!