Punjab

ਆਪਣੀ ਕੁਰਸੀ ਬਚਾਉਣ ਲਈ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ’ਤੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਤਰਸ ਦੇ ਆਧਾਰ  ’ਤੇ ਕੀਤੀਆਂ ਗੈਰ ਕਾਨੂੰਨੀ ਨਿਯੁਕਤੀਆਂ ਰੱਦ ਕੀਤੀਆਂ ਜਾਣਗੀਆਂ

ਕਿਹਾ ਕਿ ਕਾਂਗਰਸ ਨੇ ਘਰ ਘਰ ਨੌਕਰੀ ਸਕੀਮ ਨੂੰ ਕੇਵਲ ਕਾਂਗਰਸ ਘਰ ਨੌਕਰੀ ਵਿਚ ਬਦਲਿਆ

ਪੁੱਛਿਆ ਕਿ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਜਾਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਕਿਉਂ ਨਹੀਂ ਦਿੱਤੀਆਂ

ਚੰਡੀਗੜ੍ਹ, 18 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਆਪਣੀ ਕੁਰਸੀ ਬਚਾਉਣ ਵਾਸਤੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੁੰ ਪੁਲਿਸ ਤੇ ਮਾਲ ਵਿਭਾਗ ਵਿਚ ਨੌਕਰੀ ਦੇ ਦਿ ੱਤੀ ਹੈ ਤੇ ਕਿਹਾ ਕਿ 2022 ਵਿਚ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ’ਤੇ ਅਜਿਹੀਆਂ ਸਾਰੀਆਂ ਤਰਸ ਦੇ ਆਧਾਰ ’ਤੇ ਕੀਤੀਆਂ ਗੈਰ ਕਾਨੂੰਨੀ ਨਿਯੁਕਤੀਆਂ ਰੱਦ ਕੀਤੀਆਂ ਜਾਣਗੀਆਂ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਗਰੀਬ ਤੇ ਹੁਸ਼ਿਆਰ ਨੌਜਵਾਨ ਘਰ ਘਰ ਨੌਕਰੀ ਸਕੀਮ ਤਹਿਤ ਨੌਕਰੀਆਂ ਦੀ ਉਡੀਕ ਕਰ ਰਹੇ ਹਨ ਪਰ ਕਾਂਗਰਸ ਸਰਕਾਰ ਨੇ ਨਾਅਰਾ ਬਦਲ ਕੇ ਕੇਵਲ ਕਾਂਗਰਸ ਘਰ ਨੌਕਰੀ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਨਿਯਮਾਂ  ਨੂੰ ਛਿੱਕੇ ਟੰਗ ਕੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਜਾਅਲੀ ਤਰਸ ਦੇ ਆਧਾਰ ’ ਤੇ ਡੀ ਐਸ ਪੀ ਲਗਾ ਦਿੱਤਾ ਗਿਆ ਤੇ ਹੁਣ ਇਸੇ ਤਰੀਕੇ ਜਾਅਲੀ ਤਰਸ ਦੇ ਆਧਾਰ ’ਤੇ ਕਾਂਗਰਸੀ ਵਿਧਾਇਕਾਂ ਫਤਿਹ ਜੰਗ ਬਾਜਵਾ ਤੇਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਕ੍ਰਮਵਾਰ ਇੰਸਪੈਕਟਰ ਤੇ ਨਾਇਬ ਤਹਿਸੀਲ ਲਗਾ ਦਿੱਤਾ ਹੈ।

ਇਹਨਾਂ ਨਿਯੁਕਤੀਆਂ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਧਾਇਕਾਂ ਦੇ ਬੱਚਿਆਂ ਨੂੰ ਸਿਰਫ ਇਸ ਆਧਾਰ ’ਤੇ ਨੌਕਰੀ ਨਹੀਂ ਦਿੱਤੀ ਜਾ ਸਕਦੀ ਕਿ ਉਹਨਾਂ ਦੇ ਦਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਵਿਚ ਚਲ ਰਹੇ ਕਲੇਸ਼ ਦੌਰਾਨ ਆਪਣੀ ਕੁਰਸੀ ਬਚਾਉਣ ਲਈ ਐਕਟ  ਬਾਰੇ ਗਲਤ ਬਿਆਨੀ ਕੀਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਾਰੇ ਲੋਕਾਂ ਦੇ ਮੁੱਖ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ 1987 ਵਿਚ ਜਿਸ ਵੇਲੇ ਸਾਬਕਾ ਮੰਤਰੀ ਸਤਨਾਮ ਸਿੰ ਬਾਜਵਾ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ ਤਾਂ ਉਸ ਵੇਲੇ ਐਫ ਆਈ ਆਰ ਦੇ ਤੱਥ ਵੀ ਹਨ। ਉਹਨਾਂ ਕਿਹਾ ਕਿ ਐਫ ਆਈ ਆਰ ਦੇ ਮੁਤਾਬਕ ਸਤਨਾਮ ਬਾਜਵਾ ਨੂੰ ਨਿੱਜੀ ਦੁਸ਼ਮਣੀ ਕਾਰਨ ਮਾਰਿਆ ਗਿਆ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਉਹ ਸ਼ਹਾਦਤ ਕਿਥੇ ਹੈ ਜਿਸ ਦੇਆਧਾਰ ’ਤੇ ਬਾਜਵਾ ਦੇ ਪੋਤਰੇ ਨੂੰ ਦਾਦੇ ਦੀ ਮੌਤ ਦੇ 33 ਸਾਲ ਬਾਅਦ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਜਾ ਰਹੀ ਹੈ।

ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗ ੱਲ ਹੈ ਕਿ ਉਹਨਾਂ ਕਾਂਗਰਸੀ ਪਰਿਵਾਰਾਂ ਨੂੰ  ਤਰਸ ਦੇ ਆਧਾਰ ’ ਤੇ ਨੌਕਰੀ ਦਿੱਤੀ ਜਾ ਰਹੀ ਹੈ ਜਿਹਨਾਂ ਨੂੰ ਜਿਹਨਾਂ ਨੂੰ ਇਹਨਾਂ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਉਹ ਬਹੁਤ ਅਮੀਰ ਹਨ ਜਦਕਿ ਦੂਜੇ ਪਾਸੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਵੀ ਨੌਕਰੀ ਨਹੀਂ ਦਿੱਤੀ ਗਈ ਹਾਲਾਂਕਿ ਉਹਨਾਂ ਨੂੰ ਇਸ ਬਾਰੇ ਵਾਅਦੇ ਵੀ ਕੀਤੇ ਗਏ ਸਨ। ਉਹਨਾਂ ਕਿਹਾ ਕਿ ਇਸੇ ਤਰੀਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਵੀ ਨੌਕਰੀ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਸਰਕਾਰ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਆਪਣੇ ਵਾਅਦੇ ਤੋਂ ਵੀ ਭੱਜ ਗਈ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਸੂਬੇ ਦੀ ਨੌਜਵਾਨੀ ਦੇ ਜ਼ਖ਼ਮਾਂ  ’ਤੇ ਲੁਣ ਛਿੜਕਣ ਬਰਾਬਰ ਹੈ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਆਗੂਆਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਲਾਭ ਦੇਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਪਾਰਟੀ ਦੇ ਬੇੜੇ ਨੁੰ ਡੁੱਬਣ ਤੋਂ ਨਹੀਂ ਬਚਾ ਸਕਦੀਆਂ। ਉਹਨਾਂ ਕਿਹਾ ਕਿ ਉਲਟਾ ਇਸ ਨਾਲ ਤਾਂ ਉਲਟਾ ਕਾਂਗਰਸ ਪਾਰਟੀ ਦਾ ਪਤਨ ਛੇਤੀ ਹੋਵੇਗਾ ਕਿਉਂਕਿ ਲੋਕ ਕਾਂਗਰਸੀ ਆਗੂਆਂ ਵੱਲੋਂਸਭ ਕੁਝ ਆਪ ਹਥਿਆ ਲੈਣ ਦਾ ਜ਼ੋਰਦਾਰ ਵਿਰੋਧ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਗਰੀਬਾਂ ਤੇ ਲੋੜਵੰਦਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਤੇ ਕਾਂਗਰਸ ਪਾਰਟੀ ਨੇ ਇਸ ਮਕਸਦ ਵਾਸਤੇ ਨੌਜਵਾਨਾਂ ਤੋਂ ਫਾਰਮ ਵੀ ਭਰਵਾਏ ਸਨ। ਉਹਨਾਂ ਕਿਹਾ ਕਿ ਹੁਣ ਨੌਜਵਾਨਾਂ ਨਲ ਧੋਖਾ ਕਰ ਕੇ ਕਾਂਗਰਸੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਰਸ ਦੇ ਆਧਾਰ ’ਤੇ ਨੌਕਰੀ ਸਿਰਫ  ਅਸਲ ਲੋੜਵੰਦਾ  ਨੂੰ ਮਿਲਣੀ ਚਾਹੀਦੀ ਹੈ ਜਿਸ ਵਿਚ ਫੌਜ ਦੇ ਸ਼ਹੀਦ ਵੀ ਸ਼ਾਮਲ ਹਨ ਤੇ ਇਸ ਬਾਰੇ ਨਿਯਮ ਤੈਅ ਹਨ। ਉਹਨਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਲਈ ਦਿੱਤੀ ਵਿਸ਼ੇਸ਼ ਛੋਟ ਨੇ ਸਮਾਜ ਦੇ ਮਨੋਬਲ ਨੂੰ ਸੱਟ ਮਾਰੀਹੈ। ਉਹਨਾਂ ਕਿਹਾ ਕਿ ਜਦੋਂ ਅਕਾਲੀ ਦਲ ਤੇ ਬਸਪਾ ਦੀ 2022 ਵਿਚ ਸਰਕਾਰ ਬਣ ਗਈ ਤਾਂ ਅਸੀਂ ਇਹਨਾਂ ਸਾਰੀਆਂ ਗੈਰ ਕਾਨੂੰਨੀ ਨਿਯੁਕਤੀਆਂ ਨੂੰ ਰੱਦ ਕਰ ਦਿਆਂਗੇ।

 

Related Articles

Leave a Reply

Your email address will not be published. Required fields are marked *

Back to top button
error: Sorry Content is protected !!