Punjab

ਮੁੱਖ ਮੰਤਰੀ ਚਰਨਜੀਤ ਚੰਨੀ ਇਸ ਵਾਰ ਬਠਿੰਡਾ ਸ਼ਹਿਰ ਵਾਸੀਆਂ ਨਾਲ ਮਨਾਉਣਗੇ ਦੁਸ਼ਹਿਰਾ : ਮਨਪ੍ਰੀਤ ਬਾਦਲ

     ਕਿਹਾ, ਸ਼ਹਿਰ ਦੇ ਵਿਕਾਸ ਕਾਰਜਾਂ ’ਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ
       ਨਗਰ ਕੌਂਸਲਰਾਂ ਨਾਲ ਬੈਠਕ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
     ਵਿੱਤ ਮੰਤਰੀ ਸ. ਮਨਪ੍ਰੀਤ ਬਾਦਲ ਦਾ ਬਠਿੰਡਾ ਪਹੁੰਚਣ ’ਤੇ ਭਰਵਾਂ ਸਵਾਗਤ
ਬਠਿੰਡਾ, 1 ਅਕਤੂਬਰ : ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ’ਚ ਫੇਰ ਵਿੱਤ ਮੰਤਰੀ ਬਣੇ ਸ. ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਪਹੁੰਚ ਕੇ ਸ਼ਹਿਰ ਵਾਸੀਆਂ ਨੂੰ ਵਿਸਵਾਸ਼ ਦਵਾਇਆ ਕਿ ਬਠਿੰਡਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸ਼ਹਿਰ ਦੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨਾਂ ਸ਼ਹਿਰ ਵਾਸੀਆਂ ਨਾਲ ਖ਼ੁਸ਼ੀ ਜਾਹਰ ਕਰਦਿਆਂ ਇਹ ਵੀ ਦੱਸਿਆ ਕਿ ਇਸ ਵਾਰ ਦਾ ਦੁਸਹਿਰਾ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਚੰਨੀ ਵੱਲੋਂ ਬਠਿੰਡਾ ਵਾਸੀਆਂ ਨਾਲ ਮਿਲ ਕੇ ਮਨਾਇਆ ਜਾਵੇਗਾ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਸ. ਮਨਪ੍ਰੀਤ ਬਾਦਲ ਦਾ ਮਿਊਂਸੀਪਲ ਕਾਰਪੋਰੇਸ਼ਨ ਦਫ਼ਤਰ ਵਿਖੇ ਪਹੁੰਚਣ ’ਤੇ ਕਾਂਗਰਸ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਸੀਨੀਅਰ ਕਾਂਗਰਸ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਮੇਅਰ ਸ਼੍ਰੀਮਤੀ ਰਮਨ ਗੋਇਲ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸ਼੍ਰੀ ਸੰਦੀਪ ਗੋਇਲ, ਸ਼੍ਰੀ ਪਵਨ ਮਾਨੀ, ਸ਼੍ਰੀ ਬਲਜਿੰਦਰ ਠੇਕੇਦਾਰ ਆਦਿ ਸਖਸ਼ੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਵੱਲੋਂ ਹਰ ਕੌਂਸਲਰ ਕੋਲ ਪਹੁੰਚ ਕੇ ਉਸਨੂੰ ਕਲਾਵੇ ’ਚ ਲੈ ਕੇ ਉਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
  ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸਮੂਹ ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਉਨਾਂ ਸਮੂਹ ਕੌਂਸਲਰਾਂ ਨੂੰ ਵਿਸਵਾਸ਼ ਦਵਾਇਆ ਕਿ ਸ਼ਹਿਰ ਦੇ ਕਿਸੇ ਵੀ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੇਂਡੂ ਤੇ ਸ਼ਹਿਰੀ ਅਤੇ ਹਰ ਵਰਗ ਲਈ 2 ਕਿਲੋਵਾਟ ਤੱਕ ਮੀਟਰ ਖਪਤਕਾਰਾਂ ਦੇ ਬਕਾਇਆ ਬਿਜਲੀ ਮਾਫ਼ ਕਰਨ ਨਾਲ ਸੂਬੇ ਦੇ ਲਗਪਗ 55 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਉਨਾਂ ਇਹ ਵੀ ਦੱਸਿਆ ਕਿ 2 ਕਿਲੋਵਾਟ ਤੱਕ ਦੇ ਬਕਾਇਆ ਬਿੱਲ ਵੀ ਸਰਕਾਰ ਵੱਲੋਂ ਭਰੇ ਜਾਣਗੇ।
ਇਸ ਮੌਕੇ ਸਮੂਹ ਕੌਂਸਲਰਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋ ਹਰ ਵਰਗ ਲਈ 2 ਕਿਲੋਵਾਟ ਮੀਟਰ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਨ ਅਤੇ ਬਕਾਇਆ ਬਿੱਲ ਸਰਕਾਰ ਵੱਲੋਂ ਭਰਨ ’ਤੇ ਵਿੱਤ ਮੰਤਰੀ ਸ. ਬਾਦਲ ਤੇ ਸੂਬਾ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button
error: Sorry Content is protected !!