ਝੋਨੇ ਦੀ ਖਰੀਦ ਮੁਲਤਵੀ ਕਰਨ ਦਾ ਫੈਸਲਾ ਵਾਪਸ ਲੈਣ ਦੀ ਮੰਗ ਕਰਨਗੇ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਖੇ ਕੇਂਦਰੀ ਖੇਤੀਵਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਤ ਕਰਨਗੇ । ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਖੇਤੀਵਾੜੀ ਮੰਤਰੀ ਵਲੋਂ ਓਹਨਾ ਨੂੰ ਮਿਲਣ ਦਾ ਸਮਾਂ ਦੇ ਦਿੱਤਾ ਗਿਆ ਇਸ ਲਈ ਉਹ ਦਿੱਲੀ ਰਵਾਨਾ ਹੋ ਗਏ ਹਨ ।
ਚੰਨੀ ਵਲੋਂ ਜਿਥੇ ਤਿੰਨ ਖੇਤੀ ਕਨੂੰਨ ਵਾਪਸ ਲੈਣ ਦਾ ਮੁੱਦਾ ਰੱਖਣਗੇ ਓਥੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵਲੋਂ ਪੰਜਾਬ ਲਈ ਸਾਉਣੀ ਮੰਡੀਕਰਨ ਸੀਜ਼ਨ 2021-22 ਵਾਸਤੇ ਝੋਨੇ ਦੀ ਖਰੀਦ ਮੁਲਤਵੀ ਕਰਨ ਦਾ ਫੈਸਲਾ ਵਾਪਸ ਲੈਣ ਦੀ ਮੰਗ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੇਂਦਰੀ ਮੰਤਰੀ ਨੂੰ ਕਿਹਾ ਜਾਵੇਗਾ ਕੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਦੇ ਪ੍ਰਬੰਧ ਕਰ ਲਏ ਗਏ ਹਨ । ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣੀ ਸੀ ਪਰ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵਲੋਂ 11 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਆਗਿਆ ਦਿਤੀ ਹੈ । ਬੀਤੇ ਦਿਨ ਮੁੱਖ ਮੰਤਰੀ ਨੇ ਮੁੱਖ ਮੰਤਰੀ ਵਲੋਂ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਨਰੇਂਦਰ ਮੋਦੀ ਕੇਂਦਰੀ ਮੰਤਰਾਲੇ ਨੂੰ ਆਪਣਾ ਪੱਤਰ ਤੁਰੰਤ ਵਾਪਸ ਲੈਣ ਦੀ ਸਲਾਹ ਦੇ ਕੇ ਸੂਬੇ ਨੂੰ ਝੋਨੇ ਦੀ ਖਰੀਦ 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇਣ ਦੀ ਮੰਗ ਕੀਤੀ ਸੀ ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ 30 ਸਤੰਬਰ, 2021 ਦੇ ਐਫ.ਸੀ.ਆਈ. ਦੇ ਪੱਤਰ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਹਾਲ ਹੀ ਵਿੱਚ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਇਸ ਵੇਲੇ ਫ਼ਸਲ ਦੀ ਤਾਜ਼ਾ ਆਮਦ ਵਿੱਚ ਨਮੀ ਦੀ ਮਾਤਰਾ ਮਨਜ਼ੂਰਸ਼ੁਦਾ ਸੀਮਾ ਤੋਂ ਜ਼ਿਆਦਾ ਹੈ।
Back to top button
error: Sorry Content is protected !!