CM ਭਗਵੰਤ ਮਾਨ ਵਲੋਂ ਨਿੱਜੀ ਟਰਾਂਸਪੋਟਰਾ ਨੂੰ ਵੱਡਾ ਝਟਕਾ , ਲੰਬੇ ਸਮੇ ਤੋਂ ਲਟਕ ਰਹੇ ਮਸਲੇ ਦਾ ਕਰ ਦਿਤਾ ਹੱਲ , ਕਰ ਦਿੱਤਾ ਵੱਡਾ ਐਲਾਨ
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਟਰਾਂਸਪੋਟਰਾ ਨੂੰ ਵੱਡਾ ਝਟਕਾ ਦੇ ਦਿੱਤਾ ਹੈ ਇਹ ਝਟਕਾ ਖਾਸਕਰਕੇ ਉਨ੍ਹਾਂ ਨਿੱਜੀ ਟਰਾਂਸਪੋਟਰਾ ਨੂੰ ਲੱਗਿਆ ਹੈ ਜਿਨ੍ਹਾਂ ਦੀ ਵੋਲਵੋ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਂਦੀਆਂ ਹਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਨਿੱਜੀ ਟਰਾਂਸਪੋਟਰਾ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਓਥੇ ਲੰਬੇ ਸਮੇ ਤੋਂ ਲਟਕ ਰਹੇ ਮਸਲੇ ਦਾ ਹੱਲ ਵੀ ਕਰ ਦਿੱਤਾ ਹੈ
ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਸਰਕਾਰੀ ਬੱਸਾਂ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ 15 ਜੂਨ ਤੋਂ ਸਰਕਾਰੀ ਵੋਲਵੋ ਬੱਸਾਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਸ਼ੁਰੂ ਹੋਣਗੀਆਂ, ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧੇ ਨਾਲੋਂ ਵੀ ਘੱਟ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਾਈਵੇਟ ਬੱਸਾਂ ਨਾਲੋਂ ਇਨ੍ਹਾਂ ਬੱਸਾਂ ਵਿੱਚ ਸਹੂਲਤਾਂ ਵੀ ਜ਼ਿਆਦਾ ਹੋਣਗੀਆਂ। ਇਨ੍ਹਾਂ ਬੱਸਾਂ ਵਿੱਚ ਬੁਕਿੰਗ ਦੇ ਲਈ ਪੰਜਾਬ ਰੋਡਵੇਜ਼, ਪਨਬਸ ਜਾਂ ਪੈਪਸੂ ਆਨਲਾਈਨ ਦੀ ਵੈਬਸਾਈਟ ‘ਤੇ ਜਾ ਕੇ ਬੁਕਿੰਗ ਕਰ ਸਕਦੇ ਹੋ। ਬੱਸਾਂ ਦਾ ਟਾਈਮ ਟੇਬਲ ਵੀ ਇਨ੍ਹਾਂ ਵੈਬਸਾਈਟਾਂ ‘ਤੇ ਮਿਲ ਜਾਵੇਗਾ।