Punjab

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿਚ ਸੇਧ : ਪਹਿਲਾਂ ਤੋਂ ਗਿਣੀ ਮਿਥੀ ਸਾਜ਼ਿਸ਼ ਸੀ : ਬਿਕਰਮ ਮਜੀਠੀਆ

ਚੰਡੀਗੜ੍ਹ, 11 ਜਨਵਰੀ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲ ਪੁਰਖ ਅਤੇ ਉਹਨਾਂ ਲਈ ਅਰਦਾਸ ਕਰਨ ਵਾਲੇ ਲੱਖਾਂ ਪੰਜਾਬੀਆਂ ਅਤੇ ਨਾਲ ਹੀ ਨਿਆਂਪਾਲਿਕਾ ਤੇ ਸਿਆਸੀ ਲੀਹਾਂ ਤੋਂ ਉਪਰ ਉਠ ਕੇ ਕਾਂਗਰਸ ਦੇ ਮੰਤਰੀਆਂ ਸਮੇਤ ਸਿਆਸਤਦਾਨਾਂ ਜਿਹਨਾਂ ਨੇ ਇਹ ਮੰਨਿਆ ਕਿ ਉਹਨਾਂ ਨੂੰ ਝੂਠਾ ਫਸਾਇਆ ਗਿਆ, ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਹੁਣ ਬਿਲਕੁਲ ਸਪਸ਼ਟ ਹੈ ਕਿ ਮੈਨੁੰ ਕਾਂਗਰਸ ਸਰਕਾਰ ਅਤੇ ਇਸਦੀ ਸਿਖ਼ਰਲੀ ਲੀਡਰਸ਼ਿਪ ਦੀ ਬਦਲਾਖੋਰੀ ਦੀ ਨੀਤੀ ਤਹਿਤ ਨਿਸ਼ਾਨਾ ਬਣਾਇਆ ਗਿਆ।
ਬਿਕਰਮ ਸਿੰਘ ਮਜੀਠੀਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੱਲ੍ਹ ਉਹਨਾਂ ਨੂੰ ਅੰਤਰਿਮ ਜ਼ਮਾਨਤ ਦੇਣ ਅਤੇ ਉਹਨਾਂ ਦੀ ਗ੍ਰਿਫਤਾਰੀ ’ਤੇ ਰੋਕ ਲਾਉਣ ਬਾਰੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੁਲਿਸ ਫੋਰਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਉਦੋਂ ਵੇਖਣ ਨੁੰ ਮਿਲਿਆ ਜਦੋਂ ਇਸੇ ਡੀ ਜੀ ਪੀ ਚਟੋਪਾਧਿਆਏ ਨੇ ਹਾਲ ਹੀ ਵਿਚ ਫਿਰੋਜ਼ਪੁਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਨਾਲ ਸਮਝੌਤਾ ਕਰਦਿਆਂ ਕਲੀਅਰੰਸ ਦਿੱਤੀ। ਉਹਨਾਂ ਕਿਹਾ ਕਿ ਇਹ ਪਹਿਲਾਂ ਤੋਂ ਗਿਣੀ ਮਿਥੀ ਸਾਜ਼ਿਸ਼ ਸੀ ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਰਚੀ ਗਈ ਜਿਸ ਵਿਚ ਮੁੱਖ ਮੰਤਰੀ ਆਪ ਦੇ ਗ੍ਰਹਿ ਮੰਤਰੀ ਮੁੱਖ ਸਾਜ਼ਿਸ਼ਕਾਰ ਹਨ। ਉਹਨਾਂ ਕਿਹਾ ਕਿ ਡੀ ਜੀ ਪੀ, ਜਿਹਨਾਂ ਨੁੰ ਅਹੁਦੇ ਲਈ ਯੋਗ ਨਾ ਹੋਣ ਦੇ ਬਾਵਜੂਦ 20 ਦਿਨਾਂ ਵਾਸਤੇ ਇਹ ਅਹੁਦਾ ਦਿੱਤਾ ਗਿਆ, ਨੇ ਪੰਜਾਬ ਦਾ ਆਪਣੀਆਂ ਗੈਰ ਜ਼ਿੰਮੇਵਾਰਾਨਾਂ ਕਾਰਵਾਈਆਂ ਨਾਲ ਬਹੁਤ ਵੱਡਾ ਨੁਕਸਾਨ ਕੀਤਾ ਹੈ। ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਨੁੰ ਅਣਡਿੱਠ ਕਰਨ ਅਤੇ ਇਸਦੀ ਜ਼ਿੰਮੇਵਾਰੀ ਚੁੱਕਣ ਤੋਂ ਵੀ ਨਾਂਹ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪਹਿਲਾਂ ਵੀ ਅਸੀਂ ਵੇਖਿਆ ਹੈ ਕਿ ਕਿਵੇੇਂ ਜਿਹੜੇ ਵਿਅਕਤੀ ਹਾਰ ਪਾਉਣ ਆਏ ਸਨ, ਉਹਨਾਂ ਨੇ ਹੀ ਸਾਬਕਾ ਪ੍ਰਧਾਨ ਮੰਤੀਰ ਰਾਜੀਵ ਗਾਂਧੀ ਦੀ ਹੱਤਿਆ ਕਰ ਦਿੱਤੀ।
ਮਜੀਠੀਆ ਨੇ ਇਹ ਸਪਸ਼ਟ ਕੀਤਾ ਕਿ ਉਹ ਹਮੇਸ਼ਾ ਮਾਣਯੋਗ ਅਦਾਲਤਾਂ ਦੇ ਹੁਕਮਾਂ ਤੇ ਨਿਆਂਇਕ ਪ੍ਰਕਿਰਿਆ ਅਨੁਸਾਰ ਚਲਦੇ ਆਏ ਹਨ ਤੇ ਚਲਦੇ ਰਹਿਣਗੇ। ਉਹਨਾਂ ਕਿਹਾ ਕਿ ਮੈਂ ਕਾਨੁੰਨ ਦੀ ਸਰਵਉਚੱਤਾ ਦਾ ਸਤਿਕਾਰ ਕਰਦਾ ਹਾਂ ਤੇ ਪਿਛਲੇ 9 ਸਾਲਾਂ ਤੋਂ ਇਹੀ ਸਟੈਂਡ ਲਿਆ ਹੈ ਜਦੋਂ ਤੋਂ ਮੇਰੇ ਖਿਲਾਫ ਪਹਿਲੀ ਵਾਰ ਇਹ ਦੋਸ਼ ਲਗਾਏ ਗਏ ਸਨ। ਉਹਨਾਂ ਕਿਹਾ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ ਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਕੇਸ ਵਿਚ ਵੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!