ਸਰ੍ੀ ਅਨੰਦਪੁਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਨਿਰੰਤਰ ਜਾਰੀ
ਸਰ੍ੀ ਅਨੰਦਪੁਰ ਸਾਹਿਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਨਿਰੰਤਰ ਜਾਰੀ.
ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਅਨਾਜ ਮੰਡੀਆਂ ਵਿੱਚ ਕੀਤੇ ਢੁਕਵੇਂ ਪਰ੍ਬੰਧ.
ਸਰ੍ੀ ਅਨੰਦਪੁਰ ਸਾਹਿਬ 25 ਅਪਰ੍ੈਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਨਾਜ ਮੰਡੀਆਂ ਵਿੱਚ ਹਾੜਹ੍ੀ ਸਿਜਨ ਦੋਰਾਨ ਕਣਕ ਦੀ ਖਰੀਦ ਅਤੇ ਲਿਫਟਿੰਗ ਨਿਰੰਤਰ ਜਾਰੀ ਹੈ. ਸਰ੍ੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ ਹੋ ਗਈ ਹੈ. ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲਹ੍ੇ ਦੇ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਦੀਆਂ ਹਦਾਇਤਾਂ ਨਾਲ ਖਰੀਦ ਏਜੰਸੀਆਂ ਦੇ ਅਧਿਕਾਰੀ ਲਾਗਤਾਰ ਅਨਾਜ ਮੰਡੀਆਂ ਦਾ ਦੋਰਾ ਕਰ ਰਹੇ ਹਨ.
ਇਹ ਜਾਣਕਾਰੀ ਮਾਰਕਿਟ ਕਮੇਟੀ ਸਰ੍ੀ ਅਨੰਦਪੁਰ ਸਾਹਿਬ ਦੇ ਸਕੱਤਰ ਸੁਰਿੰਦਰਪਾਲ ਨੇ ਅੱਜ ਅਨਾਜ ਮੰਡੀਆਂ ਵਿੱਚ ਚੱਲ ਰਹੇ ਪਰ੍ਬੰਧਾਂ ਤੇ ਨਜ਼ਰਸਾਨੀ ਕਰਨ ਉਪਰੰਤ ਦਿੱਤੀ. ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਾੜਹ੍ੀ ਫਸਲ ਦੀ 10 ਅਪਰ੍ੈਲ ਤੋਂ ਖਰੀਦ ਸੁਰੂ ਕਰਨ ਤੋਂ ਪਹਿਲਾਂ ਹੀ ਅਨਾਜ ਮੰਡੀਆਂ ਵਿੱਚ ਸਾਰੇ ਪਰ੍ਬੰਧ ਸੰਚਾਰੂ ਕਰਨ ਦੇ ਨਿਰਦੇਸ਼ ਦਿੱਤੇ ਸਨ. ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵਲੋਂ ਸਰ੍ੀ ਅਨੰਦਪੁਰ ਸਾਹਿਬ ਦੀਆਂ ਅਨਾਜ ਮੰਡੀਆਂ ਦਾ ਦੋਰਾ ਕਰਕੇ ਇਥੇ ਕੀਤੇ ਪਰ੍ਬੰਧਾਂ ਦਾ ਜਾਇਜਾ ਲਿਆ ਗਿਆ ਸੀ. ਜਿਲਹ੍ੇ ਦੇ ਡਿਪਟੀ ਕਮਿਸ਼ਨਰ ਸਰ੍ੀਮਤੀ ਸੋਨਾਲੀ ਗਿਰਿ ਵਲੋਂ ਵੀ ਅਨਾਜ ਮੰਡੀਆ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪਰ੍ਬੰਧ ਮੁਕੰਮਲ ਰੱਖਣ ਦੇ ਅਦੇਸ਼ ਦਿੱਤੀ ਗਏ ਹਨ. ਚੇਅਰਮੈਨ ਮਾਰਕਿਟ ਕਮੇਟੀ ਸਰ੍ੀ ਹਰਬੰਸ ਲਾਲ ਮਹਿਦਲੀ ਵਲੋਂ ਲਗਾਤਾਰ ਇਹਨਾਂ ਅਨਾਜ ਮੰਡੀਆਂ ਦਾ ਦੋਰਾ ਕੀਤਾ ਜਾ ਰਿਹਾ ਹੈ. ਉਪ ਮੰਡਲ ਮੈਜਿਟਰ੍ੇਟ ਸਰ੍ੀ ਅਨੰਦਪੁਰ ਸਾਹਿਬ ਮੈਡਮ ਕਨੂ ਗਰਗ ਵੀ ਖਰੀਦ ਪਰ੍ਬੰਧ ਤੇ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ. ਇਸਲਈ ਸਰ੍ੀ ਅਨੰਦਪੁਰ ਸਾਹਿਬ ਅਧੀਨ ਕੁੱਲ 12 ਅਨਾਜ ਮੰਡੀਆਂ ਅਗਮਪੁਰ, ਕੀਰਤਪੁਰ ਸਾਹਿਬ, ਤਖਤਗੜਹ੍, ਨੂਰਪੁਰ ਬੇਦੀ, ਨੰਗਲ, ਸੂਰੇਵਾਲ, ਅਬਿਆਣਾ, ਸੁਖੇਮਾਜਰਾ, ਢੁੰਮੇਵਾਲ, ਅਜੋਲੀ, ਕਲਵਾ,ਮਹੈਣ ਨੂੰ ਸੈਨੇਟਾਈਜ ਕਰਵਾ ਕੇ 30*30 ਫੁੱਟ ਦੇ ਖਾਨੇ ਬਣਾਏ ਹੋਏ ਹਨ. ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਸਫਾਈ , ਰੋਸ਼ਨੀ ਆਦਿ ਦੀ ਵਿਵਸਥਾ ਕੀਤੀ ਹੋਈ ਹੈ. ਆੜਹ੍ਤੀਆਂ, ਕਿਸਾਨਾਂ, ਮਜਦੂਰਾਂ ਅਤੇ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਹੋਰ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਵਿੱਥ ਰੱਖਣ ਅਤੇ ਵਾਰ ਵਾਰ ਹੱਥ ਧੋਣ ਲਈ ਵੀ ਪਰ੍ੇਰਿਤ ਕੀਤਾ ਜਾ ਰਿਹਾ ਹੈ. ਮਾਰਕਿਟ ਕਮੇਟੀ ਵਲੋਂ ਮਾਸਕ ਵੰਡੇ ਜਾ ਰਹੇ ਹਨ, ਇਹਨਾਂ ਅਨਾਜ ਮੰਡੀਆ ਵਿੱਚ ਫੁਟ ਅਪਰੇਟਰ ਸੈਨੇਟਾਇਜ਼ਰ ਪੰਪ ਹੱਥ ਸਾਫ ਕਰਨ ਲਈ ਲਗਾਏ ਹੋਏ ਹਨ. ਸਾਰੀਆਂ 12 ਅਨਾਜ ਮੰਡੀਆਂ ਵਿੱਚ ਇਹ 20 ਪੰਪ ਲੱਗੇ ਹੋਏ ਹਨ. ਰੋਜਾਨਾ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖਰੀਦ ਸੰਚਾਰੂ ਚੱਲ ਰਹੀ ਹੈ ਇਸ ਵਿੱਚ ਕਿਸੇ ਵੀ ਦਿਨ ਖਰੀਦ ਨਹੀਂ ਰੋਕੀ ਜਾ ਰਹੀ ਹੈ.
ਉਹਨਾਂ ਹੋਰ ਦੱਸਿਆ ਕਿ ਕਿਸਾਨਾਂ, ਆੜਹ੍ਤੀਆਂ, ਮਜਦੂਰਾ ਅਤੇ ਅਨਾਜ ਮੰਡੀਆ ਵਿੱਚ ਆਉਣ ਵਾਲੇ ਹੋਰ ਵਿਅਕਤੀਆਂ, ਵੱਖ ਵੱਖ ਦਫਤਰਾਂ ਦੇ ਕਰਮਚਾਰੀਆਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਅਤੇ ਜਿਹੜੇ ਵਿਅਕਤੀ ਯੋਗ ਹਨ ਉਹਨਾ ਨੂੰ ਕਰੋਨਾ ਵੈਕਸੀਨ ਦਾ ਟੀਕਾ ਲਗਾਉਣ ਲਈ ਵੀ ਪਰ੍ੇਰਿਤ ਕੀਤਾ ਜਾ ਰਿਹਾ ਹੈ. ਡਿਪਟੀ ਕਮਿਸ਼ਨਰ ਦੀ ਅਪੀਲ ਤੇ ਚੇਅਰਮੈਨ ਮਾਰਕਿਟ ਕਮੇਟੀ, ਆੜਹ੍ਤੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਲਗਾਤਾਰ ਵੈਕਸਿਨ ਟੀਕਾਕਰਨ ਕਰਵਾ ਰਹੇ ਹਨ.