Punjab

ਪਹਿਲੀ ਜਨਵਰੀ 2022 ਤੋਂ ਹੁਣ ਤੱਕ 614657 ਵਿਅਕਤੀਆਂ ਦੀ ਹੋਈ ਕਰੋਨਾ ਵੈਕਸੀਨੇਸ਼ਨ : ਡਿਪਟੀ ਕਮਿਸ਼ਨਰ

ਪਹਿਲੀ ਜਨਵਰੀ 2022 ਤੋਂ ਹੁਣ ਤੱਕ 614657 ਵਿਅਕਤੀਆਂ ਦੀ ਹੋਈ ਕਰੋਨਾ ਵੈਕਸੀਨੇਸ਼ਨ : ਡਿਪਟੀ ਕਮਿਸ਼ਨਰ

    ਫਰਵਰੀ ਮਹੀਨੇ ਵਿੱਚ 15 ਤੋਂ 17 ਸਾਲਾਂ ਦੇ 19936 ਬੱਚਿਆਂ ਦਾ ਕੀਤਾ ਗਿਆ ਕਰੋਨਾ ਟੀਕਾਕਰਨ

            ਬਠਿੰਡਾ, 14 ਫਰਵਰੀ : ਕਰੋਨਾ ਵਾਇਰਸ ਦੀ ਤੀਸਰੀ ਸੰਭਾਵੀਂ ਲਹਿਰ ਤੋਂ ਬਚਾਅ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਉਪਰਾਲਿਆਂ ਦੀ ਲੜੀ ਤਹਿਤ ਪਹਿਲੀ ਜਨਵਰੀ 2022 ਤੋਂ ਲੈ ਕੇ ਹੁਣ ਤੱਕ 614657 ਵਿਅਕਤੀਆਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਾਂਝੀ ਕੀਤੀ।  

            ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 1 ਫਰਵਰੀ 2022 ਤੋਂ ਲੈ ਕੇ ਹੁਣ ਤੱਕ 123940 ਵਿਅਕਤੀਆਂ ਦੇ ਕਰੋਨਾ ਵੈਕਸੀਨੇਸ਼ਨ ਦੀ ਪਹਿਲੀ ਅਤੇ 74712 ਵਿਅਕਤੀਆਂ ਦੇ ਦੂਜੀ ਡੋਜ਼ ਲੱਗ ਚੁੱਕੀ ਹੈ। ਉਨਾਂ ਇਹ ਵੀ ਦੱਸਿਆ ਕਿ 1 ਫਰਵਰੀ 2022 ਤੋਂ ਲੈ ਕੇ ਹੁਣ ਤੱਕ 15 ਤੋਂ 17 ਸਾਲਾਂ ਤੱਕ ਦੇ 19936 ਬੱਚਿਆਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਦੁਆਰਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ਵਿੱਚ ਵਿਸ਼ੇਸ਼ ਕੈਂਪਾਂ ਰਾਹੀਂ ਕਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਬਠਿੰਡਾ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ 12659 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ ਹੈ।

            ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਸ਼ਹਿਰੀ ਖੇਤਰਾਂ ਵਿੱਚ ਸ਼ਹਿਰੀ ਨੋਡਲ ਅਫਸਰਾਂ 1194 ਅਤੇ ਏਮਜ਼ ਵਿਖੇ 11 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ ਹੈ। ਇਸੇ ਤਰਾਂ ਪੇਂਡੂ ਖੇਤਰਾਂ ਵਿੱਚ ਗੋਨਿਆਣਾ ਵਿਖੇ 1436, ਘੁੱਦਾ ਵਿਖੇ 74, ਨਥਾਣਾ ਵਿਖੇ 1498, ਸੰਗਤ ਵਿਖੇ 593, ਭੁੱਚੋ ਵਿਖੇ 11, ਮੌੜ ਵਿਖੇ 56, ਬਾਲਿਆਂਵਾਲੀ ਵਿਖੇ 2174, ਤਲਵੰਡੀ ਸਾਬੋ ਵਿਖੇ 3759, ਰਾਮਾਂ ਮੰਡੀ ਵਿਖੇ 124, ਰਾਮਪੁਰਾ ਵਿਖੇ 95 ਅਤੇ ਭਗਤਾ ਵਿਖੇ 1634 ਵਿਅਕਤੀਆਂ ਦੇ ਵੈਕਸੀਨੇਸ਼ਨ ਕੀਤੀ ਗਈ ਹੈ।

            ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਜ਼ਿਲਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਸਮੇਂ-ਸਮੇਂ ਤੇ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਆਪਸੀ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਣ ਤੋਂ ਇਲਾਵਾ ਮੂੰਹ ਤੇ ਮਾਸਕ ਲਗਾ ਕੇ ਰੱਖਿਆ ਜਾਵੇ ਤਾਂ ਜੋ ਅਸੀਂ ਕਰੋਨਾ ਤੇ ਪ੍ਰਭਾਵ ਤੋਂ ਸੁਰੱਖਿਅਤ ਰਹਿ ਸਕੀਏ।

Related Articles

Leave a Reply

Your email address will not be published. Required fields are marked *

Back to top button
error: Sorry Content is protected !!