Punjab

ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ 

ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ 


 ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ  


ਕਾਰਵਾਈ ਨਾ ਕਰਨ ਲਈ ਪਟਿਆਲਾ ਦੇ ਖੇਤੀਬਾੜੀ ਅਫ਼ਸਰ ਖ਼ਿਲਾਫ਼ ਪ੍ਰਸ਼ਾਸਨਿਕ ਕਾਰਵਾਈ ਕੀਤੀ


ਚੰਡੀਗੜ੍ਹ, 15 ਨਵੰਬਰ:


 ਡੀਏਪੀ ਦੀ ਵੱਧ ਕੀਮਤ, ਜਮਾਂਖੋਰੀ ਅਤੇ ਟੈਗਿੰਗ ਸਬੰਧੀ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਕਥਿਤ ਤੌਰ ‘ਤੇ ਵੱਧ ਕੀਮਤ ਵਸੂਲਣ, ਸਬਸਿਡੀ ਵਾਲੇ ਯੂਰੀਆ ਨੂੰ ਉਦਯੋਗਿਕ ਉਦੇਸ਼ਾਂ ਲਈ ਵਰਤਣ, ਹੋਰ ਉਤਪਾਦਾਂ ਦੀ ਟੈਗਿੰਗ ਅਤੇ ਅਣਅਧਿਕਾਰਤ ਵਿਕਰੀ ਪੁਆਇੰਟਾਂ ਤੋਂ ਖਾਦਾਂ ਦੀ ਵਿਕਰੀ ਵਿੱਚ ਸ਼ਾਮਲ 12 ਫਰਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਦੱਸਿਆ ਕਿ ਮੈਸਰਜ਼ ਮੰਡ ਖਾਦ ਸਟੋਰ, ਪਿੰਡ ਦਕੋਹਾ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ, ਮੈਸਰਜ਼ ਸਿੱਧੂ ਖੇਤੀ ਸਟੋਰ, ਪਿੰਡ ਦਕੋਹਾ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ (ਦੋਵੇਂ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ), ਮੈਸਰਜ਼ ਰਣਜੀਤ ਪੈਸਟੀਸਾਈਡਜ਼, ਪਿੰਡ ਸੰਗੋਵਾਲ, ਬਲਾਕ ਨਕੋਦਰ (ਜਲੰਧਰ) ਵਿਰੁੱਧ ਵੱਧ ਕੀਮਤ ਵਸੂਲਣ ਦੇ ਦੋਸ਼ ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਹਨਾਂ ਫਰਮਾਂ ਦੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਮੈਸਰਜ਼ ਵਿਕਟਰੀ ਬਾਇਓਟੈਕ ਪ੍ਰਾਈਵੇਟ ਲਿਮਟਿਡ, ਬਲਾਕ ਸਰਦੂਲਗੜ੍ਹ (ਮਾਨਸਾ) ਵਿਰੁੱਧ ਕਥਿਤ ਤੌਰ ‘ਤੇ ਗਲਤ ਬ੍ਰਾਂਡ ਵਾਲੀ ਡੀ.ਏ.ਪੀ. ਦੀ ਵਿਕਰੀ ਕਰਨ ਲਈ ਕੇਸ ਦਰਜ ਕੀਤਾ ਅਤੇ ਫਰਮ ਦਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਜਾਰੀ ਹੈ।


ਸ੍ਰੀ ਨਾਭਾ ਨੇ ਦੱਸਿਆ ਕਿ ਮੈਸਰਜ਼ ਰਾਮ ਮੂਰਤੀ ਗੁਪਤਾ ਐਂਡ ਸੰਨਜ਼ ਫਿਲੌਰ (ਜਲੰਧਰ) ਵਿਰੁੱਧ ਕਥਿਤ ਤੌਰ ‘ਤੇ ਉਦਯੋਗਿਕ ਉਦੇਸ਼ਾਂ ਲਈ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਦੇ ਦੋਸ਼ ਵਿਚ ਐਫਆਈਆਰ ਦਰਜ ਕੀਤੀ ਗਈ ਅਤੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਹਨਾਂ ਅੱਗੇ ਦੱਸਿਆ ਕਿ ਮੈਸਰਜ਼ ਥੂਹਾ ਪੈਸਟੀਸਾਈਡਜ਼ ਐਂਡ ਸੀਡ ਸਟੋਰ, ਜ਼ੀਰਕਪੁਰ (ਐਸ.ਏ.ਐਸ. ਨਗਰ) ਨੂੰ ਕਥਿਤ ਤੌਰ ‘ਤੇ ਡੀਏਪੀ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਕਰਨ ਵਿੱਚ ਸ਼ਾਮਲ ਪਾਇਆ ਗਿਆ ਅਤੇ ਫਰਮ ਵਿਰੁੱਧ ਐਫਆਈਆਰ ਦਰਜ ਕਰਕੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਸਰਜ਼ ਚੁੱਘ ਖਾਦ ਭੰਡਾਰ, ਜਲਾਲਾਬਾਦ, ਮੈਸਰਜ਼ ਚੁੱਘ ਟ੍ਰੇਡਿੰਗ ਕੰਪਨੀ, ਜਲਾਲਾਬਾਦ, ਮੈਸਰਜ਼ ਚੁੱਘ ਖਾਦ ਸਟੋਰ, ਜਲਾਲਾਬਾਦ, ਮੈਸਰਜ਼ ਭਾਟਾ ਕੋ-ਆਪ੍ਰੇਟਿਵ ਫਰੂਟ ਐਂਡ ਵੈਜੀਟੇਬਲ ਪ੍ਰੋਸੈਸਿੰਗ ਸਭਾ, ਜਲਾਲਾਬਾਦ ਅਤੇ ਮੈਸਰਜ਼ ਅਜੈ ਟਰੇਡਿੰਗ ਕੰਪਨੀ, ਜਲਾਲਾਬਾਦ ਨੂੰ ਕਥਿਤ ਤੌਰ ‘ਤੇ ਜਮਾਂਖੋਰੀ ਵਿੱਚ ਸ਼ਾਮਲ ਪਾਇਆ ਗਿਆ ਹੈ। ਇਨ੍ਹਾਂ ਫਰਮਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।


ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੈਸਰਜ਼ ਜਿੰਦਲ ਏਜੰਸੀ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਵੱਲੋਂ ਵੀ ਅਣ-ਅਧਿਕਾਰਤ ਵਿਕਰੀ ਪੁਆਇੰਟ ਤੋਂ ਖਾਦ ਦੀ ਵਿਕਰੀ ਕੀਤੀ ਗਈ ਹੈ। ਇਸ ਲਈ ਫਰਮ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਡੀ.ਏ.ਪੀ. ਦੀ ਜਮਾਂਖੋਰੀ/ਕਾਲਾਬਾਜ਼ਾਰੀ ਵਿਰੁੱਧ ਕਾਰਵਾਈ ਨਾ ਕਰਨ ਵਾਲੇ ਪਟਿਆਲਾ ਦੇ ਖੇਤੀਬਾੜੀ ਅਫ਼ਸਰ ਵਿਰੁੱਧ ਵੀ ਪ੍ਰਸ਼ਾਸਨਿਕ ਕਾਰਵਾਈ ਆਰੰਭੀ ਗਈ ਹੈ।

पंजाब कृषि विभाग द्वारा डीएपी आपूर्ति में घोटाला करने के दोष में 12 फर्मों के विरुद्ध एफआईआर दर्ज

लाइसेंस रद्द करने की प्रक्रिया शुरू
कार्रवाई न करने के लिए पटियाला के कृषि अधिकारी के खि़लाफ़ प्रशासनिक कार्रवाई की
चंडीगढ़, 15 नवंबर:
डीएपी की अधिक कीमत, जमाखोरी और टैगिंग सम्बन्धी सख़्त कार्रवाई करते हुए पंजाब के कृषि विभाग द्वारा कथित रूप से अधिक कीमत वसूलने, सब्सिडी वाले यूरिया को औद्योगिक उद्देश्यों के लिए बरतने, अन्य उत्पादों की टैगिंग और अनाधिकृत बिक्री प्वाइंटों से उर्वरकों की बिक्री में शामिल 12 फर्मों के विरुद्ध एफआईआर दर्ज की गई।
इस सम्बन्धी जानकारी देते हुए पंजाब के कृषि मंत्री रणदीप सिंह नाभा ने बताया कि मैसर्ज मंड खाद स्टोर, गाँव दकोहा, ब्लॉक श्री हरगोबिन्दपुर साहिब, मैसर्ज सिद्धू खेती स्टोर, गाँव दकोहा, ब्लॉक श्री हरगोबिन्दपुर साहिब (दोनों जि़ला गुरदासपुर से सम्बन्धित), मैसर्ज रणजीत पैस्टीसाईड्ज़, गाँव संगोवाल, ब्लॉक नकोदर (जालंधर) के विरुद्ध अधिक कीमत वसूलने के दोष अधीन एफ.आई.आर. दर्ज की गई है और इन फर्मों के लाइसेंस रद्द करने की प्रक्रिया शुरू कर दी गई है। उन्होंने आगे बताया कि विभाग ने मैसर्ज विकट्री बायोटैक प्राईवेट लिमिटेड, ब्लॉक सरदूलगढ़ (मानसा) के विरुद्ध कथित रूप से गलत ब्रांड वाली डी.ए.पी. की बिक्री करने के लिए केस दर्ज किया और फर्म का लाइसेंस रद्द करने की प्रक्रिया जारी है।
श्री नाभा ने बताया कि मैसर्ज राम मूर्ति गुप्ता एंड सन्न्ज़ फिल्लौर (जालंधर) के विरुद्ध कथित रूप से औद्योगिक उद्दश्यों के लिए सब्सिडी वाली यूरिया का प्रयोग करने के दोष में एफआईआर दर्ज की गई और लाइसेंस रद्द करने की प्रक्रिया जारी है। उन्होंने आगे बताया कि मैसर्ज थूहा पैस्टीसाईड्ज़ एंड सीड स्टोर, ज़ीरकपुर (एस.ए.एस. नगर) को कथित रूप से डीएपी के साथ अन्य उत्पादों की टैगिंग करने में शामिल पाया गया और फर्म के विरुद्ध एफआईआर दर्ज करके लाइसेंस रद्द करने की प्रक्रिया शुरू कर दी गई है। उन्होंने बताया कि मैसर्ज चुघ्घ खाद भंडार, जलालाबाद, मैसर्ज चुघ्घ ट्रेडिंग कंपनी, जलालाबाद, मैसर्ज चुघ्घ खाद स्टोर, जलालाबाद, मैसर्ज भाटा को-ऑपरेटिव फ़्रूट एंड वैजीटेबल प्रोसेसिंग सभा, जलालाबाद और मैसर्ज अजय ट्रेडिंग कंपनी, जलालाबाद को कथित रूप से जमाखोरी में शामिल पाया गया है। इन फर्मों के विरुद्ध एफआईआर दर्ज की गई है और कारण बताओ नोटिस भी जारी किए गए हैं।
कृषि मंत्री ने बताया कि मैसर्ज जिन्दल एजेंसी गिद्दड़बाहा (श्री मुक्तसर साहिब) द्वारा भी अनाधिकृत बिक्री प्वाइंट्स से खाद की बिक्री की गई है। इसलिए फर्म के विरुद्ध एफआईआर दर्ज की गई है और कारण बताओ नोटिस जारी किया गया है। उन्होंने आगे कहा कि डी.ए.पी. की जमाखोरी/कालाबाज़ारी के विरुद्ध कार्रवाई न करने वाले पटियाला के कृषि अधिकारी के विरुद्ध भी प्रशासनिक कार्रवाई आरंभ की गई है।

Crackdown: Punjab Agriculture Department lodges FIRs against twelve firms allegedly involved in malpractices in DAP supply

  • License cancellation process also kicks off
  • Administrative action initiated against Agriculture Officer of Patiala for inaction

Chandigarh, November 15:

Taking iron handedly about DAP overpricing, hoarding, and tagging, Punjab Agriculture Department has started crackdown campaign vigorously and FIRs lodged against twelve firms allegedly involved in overpricing, diversion of subsidized urea for industrial purpose, tagging other products, and sale of fertilizers from unauthorized sale point.

Talking about the development, Punjab Agriculture Minister Randeep Singh Nabha said that FIRs have been lodged against M/s Mand Khad Store, Village Dakoha, Block Shri Hargobindpur Sahib, M/s Sidhu Kheti Store, Village Dakoha, Block Shri Hargobindpur Sahib (both of Gurdaspur district), M/s Ranjit Pesticides, Village Sangowal, Block Nakodar (Jalandhar) for overpricing and process of license cancellation is underway. He further said that the department has also registered a case against M/s Victory Biotech Pvt. Ltd., Block Sardulgarh (Mansa) for allegedly involved in sale of misbranded DAP and the process of license cancellation is in progress.

          Mr. Nabha pointed out that FIR against M/s Ram Murti Gupta & Sons Phillour (Jalandhar) has been registered for allegedly being involved in the diversion of subsidized Urea for industrial purposes) and license cancellation process under process. M/s Thuha Pesticides & Seed Store, Zirakpur (SAS Nagar) found allegedly involved in tagging of other products with DAP and FIR has been Lodged and license cancellation process is going on. He informed that M/s Chugh Khad Bhandar, Jalalabad, M/s Chugh Trading Company, Jalalabad, M/s Chugh Khad Store, Jalalabad, M/S Bhata Co-operative Fruit & Vegetable Processing Sabha, Jalalabad, and M/s Ajay Trading Company, Jalalabad have found allegedly involved in hoardings. FIRs registered against these firms and show cause notice also served.

          The Agriculture Minister mentioned that M/s Jindal Agency, Giddarbaha (Sri Muktsar Sahib) also found in the sale of fertilizer from unauthorized sale point. FIR has been lodged and show cause notice served. He said that administrative action was also initiated against the Agriculture Officer of Patiala for action not being taken against hoarding/black marketing of DAP.

Related Articles

Leave a Reply

Your email address will not be published. Required fields are marked *

Back to top button
error: Sorry Content is protected !!