Punjab

ਡਿਪਟੀ ਕਮਿਸ਼ਨਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ ਨੂੰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਡਿਪਟੀ ਕਮਿਸ਼ਨਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

 

ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

 

 

ਸੰਗਰੂਰ, 17 ਅਗਸਤ 2021: ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ (ਸ਼ੁੱਕਰਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਸੰਗਰੂਰ ਜਲ੍ਹਿੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਅਗਸਤ ਨੂੰ ਸੰਗਰੂਰ ਜਲ੍ਹਿੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ, ਸਰਕਾਰੀ/ਪ੍ਰਾਈਵੇਟ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।

 

ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ ‘ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!