May 28, 2022

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਜਿਲ੍ਹਾ ਕੋਆਰਡੀਨੇਟਰਾਂ ਦੀ ਨਿਪੁੰਨ ਭਾਰਤ ਮਿਸ਼ਨ  ਤਹਿਤ ਇੱਕ ਦਿਨਾਂ ਸਟੇਟ ਪੱਧਰੀ ਸਿਖਲਾਈ ਵਰਕਸ਼ਾਪ ਦਾ ਆਯੋਜਨ

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਜਿਲ੍ਹਾ ਕੋਆਰਡੀਨੇਟਰਾਂ ਦੀ ਨਿਪੁੰਨ ਭਾਰਤ ਮਿਸ਼ਨ  ਤਹਿਤ ਇੱਕ ਦਿਨਾਂ ਸਟੇਟ ਪੱਧਰੀ ਸਿਖਲਾਈ ਵਰਕਸ਼ਾਪ ਦਾ ਆਯੋਜਨ
ਐੱਸ.ਏ.ਐੱਸ. ਨਗਰ 3 ਜਨਵਰੀ (  )
ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਅਜੋਏ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ
ਸਿੱਖਿਆ ਵਿਭਾਗ ਪੰਜਾਬ ਵੱਲੋਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਜਿਲ੍ਹਾ ਕੋਆਰਡੀਨੇਟਰਾਂ ਦੀ ਨਿਪੁੰਨ ਭਾਰਤ ਮਿਸ਼ਨ  ਤਹਿਤ ਇੱਕ ਦਿਨਾਂ ਸਟੇਟ ਪੱਧਰੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਚੰਡੀਗੜ੍ਹ ਵਿਖੇ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ
ਦੀ ਦੇਖ-ਰੇਖ ਵਿੱਚ ਨਿਪੁੰਨ ਭਾਰਤ ਮਿਸ਼ਨ ਤਹਿਤ ਅਧਿਆਪਕਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਯੋਜਨਬੰਦੀ, ਸੌ ਦਿਨਾਂ ਪੜ੍ਹਨ ਮੁਹਿੰਮ ਅਤੇ ਦਾਖਲਾ ਮੁਹਿੰਮ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਲਈ ਵਿਭਾਗ ਵੱਲੋਂ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਟੇਟ ਅਤੇ  ਜਿਲ੍ਹਾ ਰਿਸੋਰਸ ਪਰਸਨ ਤਿਆਰ ਕੀਤੇ ਗਏ ਹਨ ਜੋ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਪੱਧਰ ਤੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਨਿਪੁੰਨ ਭਾਰਤ ਮਿਸ਼ਨ  ਦੇ ਟੀਚਿਆਂ ਅਤੇ ਇਹਨਾਂ ਟੀਚਿਆਂ ਦੀ ਪ੍ਰਾਪਤੀ ਸਬੰਧੀ ਵਿਸ਼ੇਸ਼ ਸਿਖਲਾਈ ਦੇਣਗੇ।
ਇਸ ਸਿਖਲਾਈ ਵਰਕਸ਼ਾਪ ਦੌਰਾਨ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਡਾ ਹਰਪਾਲ ਸਿੰਘ ਬਾਜਕ, ਸਮੂਹ ਜਿਲ੍ਹਿਆਂ ਦੇ ਜਿਲ੍ਹਾ ਅਤੇ ਸਹਾਇਕ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪ੍ਰਾਇਮਰੀ, ਸਟੇਟ ਰਿਸੋਰਸ ਪਰਸਨ ਗੁਰਤੇਜ ਸਿੰਘ, ਹਰਜੀਤ ਕੌਰ, ਨੀਲਮ ਕੁਮਾਰੀ, ਗੁਰਿੰਦਰ ਕੌਰ ਅਤੇ ਹੋਰ ਵੀ ਮੌਜੂਦ ਸਨ।