Punjab
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਜਿਲ੍ਹਾ ਮੋਹਾਲੀ ਦੇ ਵਿਧਾਇਕਾਂ ਵਲੋਂ ਸੀਨਿਅਰ ਅਫਸਰਾਂ ਨਾਲ਼ ਬੈਠਕ
: ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਜਿਲ੍ਹਾ ਮੋਹਾਲੀ ਦੇ ਵਿਧਾਇਕਾਂ ਵਲੋਂ ਸੀਨਿਅਰ ਅਫਸਰਾਂ ਨਾਲ਼ ਬੈਠਕ
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਹਲਕਾ ਖਰੜ ਤੋਂ ਐਮ.ਐਲ. ਏ ਅਨਮੋਲ ਗਗਨ ਮਾਨ ਅਤੇ ਡੇਰਾਬੱਸੀ ਤੋਂ ਐਮ.ਐਲ. ਏ ਕੁਲਜੀਤ ਸਿੰਘ ਰੰਧਾਵਾ ਦੇ ਨਾਲ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜ਼ਾਇਜ਼ਾ ਲਿਆ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਚੌਕਸ , ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸ਼ਨ ਦੇਣਾ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਲਈ ਕਿਸੇ ਵੀ ਕਿਸਮ ਦੀ ਸੰਭਾਵਨਾ ਨਹੀਂ ਹੈ। ਇਸ ਮੌਕੇ ਅਧਿਕਾਰੀਆਂ ਨੂੰ ਸਮੇਂ ਦੇ ਪਾਬੰਦ ਹੋ ਕੇ ਮਿੱਥੇ ਸਮੇਂ ਵਿੱਚ ਲੋਕਾਂ ਦੀਆਂ ਮੁਸ਼ਿਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰੀਕੇ ਦੀ ਮੁਸ਼ਕਿਲ ਨਾ ਆਵੇ ।