May 18, 2021

ਬਾਬਾ ਸਾਹਿਬ ਡਾ.ਬੀ.ਆਰ. ਅੰਬੇਦਕਰ ਦਾ ਦੇਸ਼ ਸਦਾ ਕਰਜਦਾਰ ਰਹੇਗਾ: ਭਾਜਪਾ

ਬਾਬਾ ਸਾਹਿਬ ਡਾ.ਬੀ.ਆਰ. ਅੰਬੇਦਕਰ ਦਾ ਦੇਸ਼ ਸਦਾ ਕਰਜਦਾਰ ਰਹੇਗਾ: ਭਾਜਪਾ

ਭਾਜਪਾ ਵੱਲੋਂ ਰਾਜ ਭਰ ਵਿੱਚ ਹਜ਼ਾਰ ਤੋਂ ਵੱਧ ਬਸਤੀਆਂ ਵਿੱਚ ਬਾਬਾ ਸਾਹਿਬ ਨੂੰ ਦਿੱਤੀ ਗਈ ਸ਼ਰਧਾਂਜਲੀ।

 

ਚੰਡੀਗੜ੍ਹ: 6 ਦਸੰਬਰ (    ) ਸੰਵਿਧਾ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ ਮਹਾਂਪਰਿਨਿਰਵਾਣ  ਦਿਵਸ ਦੇ ਮੌਕੇ ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਹਜ਼ਾਰ ਤੋਂ ਵੱਧ ਬਸਤੀਆਂ ਵਿੱਚ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤੇ ਗਏ । ਇਸ ਲੜੀ ਤਹਿਤ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਨਿਪੁਨ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਉਹਨਾਂ ਬਾਬਾ ਸਾਹਿਬ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਹਾਜ਼ਰ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ  ਅਤੇ ਦਲਿਤ ਆਦਰਸ਼ ਬਾਬਾ ਸਾਹਿਬ ਡਾ.ਬੀ.ਆਰ. ਅੰਬੇਦਕਰ ਦਾ ਦੇਸ਼ ਹਮੇਸ਼ਾਂ ਕਰਜਦਾਰ ਰਹੇਗਾ ਅਤੇ ਉਨ੍ਹਾਂ ਦੇ 64 ਵੇਂ ਮਹਾਂਪਰੀਨਿਰਵਾਣ ਦਿਹਾੜੇ ‘ਤੇ ਮੈਂ ਅਤੇ ਅਸੀਂ ਸਾਰੇ ਮਹਾਨ ਡਾ: ਬਾਬਾ ਸਾਹਿਬ ਅੰਬੇਦਕਰ ਨੂੰ ਨਮਨ ਕਰਦੇ ਹਾਂ।  ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੇ ਮੋਹਰੀ ਭੂਮਿਕਾ ਨਿਭਾਈ ਸੀ। ਜਿਸ ‘ਤੇ ਅੱਜ ਦੇਸ਼ ਦਾ ਪੂਰਾ ਸਿਸਟਮ ਚੱਲ ਰਿਹਾ ਹੈ। ਬਾਬਾ ਸਾਹਿਬ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ, ਸਮਾਜਿਕ ਸਦਭਾਵਨਾ ਦੀ ਆਵਾਜ਼ ਬੁਲੰਦ ਕੀਤੀ ਸੀ। ਉਹਨਾਂ ਦੇ ਵਿਚਾਰ ਅਤੇ ਆਦਰਸ਼ ਅੱਜ ਸਾਰੇ ਭਾਰਤ ਦੇ ਲੋਕਾਂ ਨੂੰ ਤਾਕਤ ਅਤੇ ਦਿਸ਼ਾ ਪ੍ਰਦਾਨ ਕਰਦੇ ਹਨ। ਕੇਂਦਰ ਦੀ ਮੋਦੀ ਸਰਕਾਰ ਉਹਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਮੁਤਾਬਿਕ ਮੋਦੀ ਸਰਕਾਰ ਨੇ ਦਲਿਤਾਂ ਦੇ ਵਿਕਾਸ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਆਯੁਸ਼ਮਾਨ ਭਾਰਤ ਵਰਗੀਆਂ ਕਈ ਯੋਜਨਾਵਾਂ, ਜਿਨ੍ਹਾਂ ਦਾ ਲੋਕ ਲਾਭ ਲੈ ਰਹੇ ਹਨ। ਸ਼ਰਮਾ ਨੇ ਸਾਰਿਆਂ ਨੂੰ ਬਾਬਾ ਸਾਹਿਬ ਵਲੋਂ ਦਰਸਾਏ ਰਸਤੇ ‘ਤੇ ਚੱਲਣ ਦਾ ਸੱਦਾ ਦਿੱਤਾ।

ਇਸ ਮੌਕੇ ਸੂਬੇ ਦੇ ਸਾਰੇ ਪ੍ਰਮੁੱਖ ਭਾਜਪਾ ਨੇਤਾਵਾਂ ਨੇ ਆਪੋ ਆਪਣੇ ਖੇਤਰਾਂ ਵਿੱਚ ਸ਼ਰਧਾਂਜਲੀ ਪ੍ਰੋਗਰਾਮ ਕਰਵਾ ਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਗਠਨ ਮਹਾਂਮੰਤਰੀ ਦਿਨੇਸ਼ ਕੁਮਾਰ, ਅਵਿਨਾਸ਼ ਰਾਏ ਖੰਨਾ, ਡਾ ਸੁਭਾਸ਼ ਸ਼ਰਮਾ, ਤੀਕਸ਼ਣ ਸੂਦ, ਰਾਜੇਸ਼ ਬਾਗਾ, ਸ਼ਿਵ ਸੂਦ, ਡਾ ਦਿਲਬਾਗ ਰਾਏ, ਵਿਨੋਦ ਸ਼ਰਮਾ ਆਦਿ ਨੇ ਵੀ ਬਾਬਾ ਸਾਹਿਬ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।