
ਸੌਰਭ ਭਾਰਦਵਾਜ 'ਤੇ ED ਦੀ ਰੇਡ , ਧਿਆਨ ਭਟਕਾਉਣ ਦੀ ਕਾਰਵਾਈ : CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅੱਜ ਸੌਰਭ ਭਾਰਦਵਾਜ ‘ਤੇ ED ਦੀ ਰੇਡ ਕੀਤੀ ਗਈ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਮੋਦੀ ਜੀ ਦੀ ਡਿਗਰੀ ਨੂੰ ਲੈ ਚਰਚਾ ਹੈ ਕਿ ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਸੌਰਭ ਭਾਰਦਵਾਜ ‘ਤੇ ਇਹ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ।
ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ ‘ਚ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ, ਤੇ ਬਾਅਦ ‘ਚ CBI ਤੇ ED ਨੇ ਅਦਾਲਤ ਵਿੱਚ ਇੱਕ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਾਇਰ ਕੀਤੇ ਸਾਰੇ ਮਾਮਲੇ ਫ਼ਰਜ਼ੀ ਤੇ ਝੂਠੇ ਹਨ।
……