Punjab
ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋ ਬਾਹਰ ਕਰਨ ਦਾ ਪੰਜ ਸਿੰਘ ਸਹਿਬਾਨਾਂ ਵਲੋਂ ਹੁਕਮ
ਪੰਜ ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕਰਨ ਦਾ ਹੁਕਮ ਸੁਣਾਇਆ ਗਿਆ ਹੈ ਇਸ ਦੇ ਨਾਲ ਹੀ 24 ਘੰਟੇ ਦੇ ਅੰਦਰ ਉਸ ਦੀ ਮੁਢਲੀ ਮੈਂਬਰਸ਼ਿਪ ਰੱਦ ਕਰਨ ਦੇਅਤੇ ਹੋਰ ਅਹੁਦਿਆਂ ਤੋਂ ਬਰਖਾਸਤ ਕਰਨ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤੇ ਗਏ ਹਨ। ਪੰਜ ਸਿੰਘ ਸਾਹਿਬਾਨਾਂ ਜੇਕਰ ਵਿਰਸਾ ਸਿੰਘ ਵਲਟੋਹਾ ਬਾਜ ਨਹੀਂ ਆਇਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ।
ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋ ਬਾਹਰ ਕਰਨ ਦਾ ਹੁਕਮ ਪੰਜ ਸਿੰਘ ਸਹਿਬਾਨਾਂ ਨੇ ਬੈਠ ਕੇ ਲਿਆ ਹੈ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੇ ਆਦੇਸ਼ ਚ ਕਿਹਾ ਗਿਆ ਹੈ ਕੇ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਤੋਂ 10 ਸਾਲਾਂ ਲਈ ਬਾਹਰ ਕੀਤਾ ਜਾਵੇ ਅਤੇ 24 ਘੰਟੇ ਦੇ ਅੰਦਰ ਉਸਦੀ ਮੁਢਲੀ ਮੈਂਬਰਸ਼ਿਪ ਰੱਦ ਕਰਨ ਦੇ ਹੁਕਮ ਦਿੱਤੇ ਹਨ