Punjab

ਫਰਜ਼ੀ ਆਗੂ ਅਤੇ ਫਰਜ਼ੀ ਅੰਕੜੇ- ਪਰਗਟ ਸਿੰਘ ਵੱਲੋਂ ਗਲਤ ਅੰਕੜੇ ਪੇਸ਼ ਕਰਨ ਲਈ ਆਪਣੇ ਮਨੀਸ਼ ਸਿਸੋਦੀਆ ਦੀ ਨਿੰਦਾ

ਫਰਜ਼ੀ ਆਗੂ ਅਤੇ ਫਰਜ਼ੀ ਅੰਕੜੇ- ਪਰਗਟ ਸਿੰਘ ਵੱਲੋਂ ਗਲਤ ਅੰਕੜੇ ਪੇਸ਼ ਕਰਨ ਲਈ ਆਪਣੇ ਮਨੀਸ਼ ਸਿਸੋਦੀਆ ਦੀ ਨਿੰਦਾ

ਚੰਡੀਗੜ੍ਹ, 29 ਨਵੰਬਰ
ਆਮ ਆਦਮੀ ਪਾਰਟੀ `ਤੇ ਮੁੜ ਹਮਲਾ ਬੋਲਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਫਰਜ਼ੀ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਫਰਜ਼ੀ ਅੰਕੜੇ ਪੇਸ਼ ਕਰ ਰਹੇ ਹਨ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਉਮੀਦ ਜਤਾਈ ਕਿ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ 250 ਸਕੂਲਾਂ ਦੇ ਟਿਕਾਣਿਆਂ ਸਬੰਧੀ ਜਾਰੀ ਕੀਤੀ ਗਈ ਸੂਚੀ ਸਹੀ ਸੀ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸ੍ਰੀ ਸਿਸੋਦੀਆ ਨੂੰ ਜਵਾਬ ਦੇਣ ਦੀ ਇੰਨੀ ਕਾਹਲੀ ਵਿੱਚ ਸਨ ਕਿ ਉਨ੍ਹਾਂ ਨੇ ਉਨ੍ਹਾਂ (ਪਰਗਟ ਸਿੰਘ) ਵੱਲੋਂ ਜੋ ਲਿਖਿਆ ਉਹ ਪੜ੍ਹਿਆ ਹੀ ਨਹੀਂ। ਉਨ੍ਹਾਂ ਕਿਹਾ ਕਿ ਸ੍ਰੀ ਸਿਸੋਦੀਆ ਨੇ ਸਪੱਸ਼ਟ ਤੌਰ `ਤੇ ਕਿਹਾ ਸੀ ਕਿ ਉਹ ਨੈਸ਼ਨਲ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) 2021 ਦੇ ਮਾਪਦੰਡਾਂ ਮੁਤਾਬਕ ਤੁਲਨਾ ਕਰਨਗੇ।
ਪਰਗਟ ਸਿੰਘ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਸਕੂਲ-ਵਾਰ ਦਾਖਲਾ ਨੰਬਰ, ਪੱਕੇ ਅਧਿਆਪਕਾਂ ਅਤੇ ਖਾਲੀ ਅਸਾਮੀਆਂ, ਦਸਵੀਂ ਦੇ ਨਤੀਜਿਆਂ ਅਤੇ ਪ੍ਰਿੰਸੀਪਲਾਂ ਦੇ ਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਨੇ ਸ੍ਰੀ ਸਿਸੋਦੀਆ ਨੂੰ 2013-14 ਤੋਂ 2019-20 ਤੱਕ ਦੇ ਅੰਕੜਿਆਂ ਦਾ ਜ਼ਿਕਰ ਕਰਨ ਲਈ ਵੀ ਕਿਹਾ ਤਾਂ ਜੋ ਸਾਰੀ ਤਸਵੀਰ ਸਪੱਸ਼ਟ ਹੋ ਸਕੇ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਹੋ ਜਾਣਕਾਰੀ ਮੰਗੀ ਸੀ ਪਰ ਉਹ ਹੈਰਾਨ ਹਨ ਕਿ ਉਹ ਕੀ ਲੁਕਾ ਰਹੇ ਹਨ।
ਪਰਗਟ ਸਿੰਘ ਨੇ ਕਿਹਾ ਕਿ ਜੇ ਅੰਕੜਿਆਂ ਵਿੱਚ ਫ਼ਰਕ ਪਾਇਆ ਗਿਆ ਤਾਂ ਉਹ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਭੱਜਣ ਨਹੀਂ ਦੇਣਗੇ। ਵਿਦਿਆਰਥੀਆਂ ਲਈ ਉਹ ਸਿੱਖਿਆ ਵਿੱਚ ਕੀ ਸੁਧਾਰ ਕਰਨਗੇ? ਉਨ੍ਹਾਂ ਕਿਹਾ ਕਿ ਜਦੋਂ ਪ੍ਰਿੰਸੀਪਲ ਹੀ ਨਹੀਂ ਹਨ ਤਾਂ ਉਹ ਸਿਖਲਾਈ `ਤੇ ਕਿਸ ਨੂੰ ਭੇਜ ਰਹੇ ਹਨ? ਸ੍ਰੀ ਪਰਗਟ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਬੱਚੇ ਦਸਵੀਂ ਵਿੱਚ ਫੇਲ੍ਹ ਹੋ ਗਏ ਤਾਂ ਫਿਰ ਉਚੇਰੀ ਸਿੱਖਿਆ ਲਈ ਕੌਣ ਜਾਵੇਗਾ? ਉਨ੍ਹਾਂ ਕਿਹਾ ਕਿ ਜਦੋਂ ਨਵਾਂ ਸਕੂਲ ਹੀ ਨਹੀਂ ਹੈ ਤਾਂ ਬੁਨਿਆਦੀ ਢਾਂਚੇ ਦੀ ਗੱਲ ਕਿਉਂ ਕੀਤੀ ਜਾਵੇ?
ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਸਿਸੋਦੀਆ ਇਨ੍ਹਾਂ ਨੁਕਤਿਆਂ `ਤੇ ਚਰਚਾ ਕਰਨ ਤੋਂ ਝਿਜਕਦੇ ਹੋ ਸਕਦੇ ਹਨ, ਇਸ ਲਈ ਉਨ੍ਹਾਂ ਨੇ ਕੇਜਰੀਵਾਲ ਨੂੰ ਸਹੀ ਸੂਚੀ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਆਓ ਅਸੀਂ ਇੱਕ ਵਾਰ ਫੈਸਲਾ ਕਰੀਏ ਕਿ ਕੌਣ “ਅਸਲੀ” ਅਤੇ ਕੌਣ “ਨਕਲੀ” ਆਮ ਆਦਮੀ ਹੈ।

Fake leaders, fake figures- Pargat Singh slams his Delhi counterpart for ‘forged’ figures

Fake leaders, fake figures- Pargat Singh slams his Delhi counterpart for ‘forged’ figures

Chandigarh, November 29-

Renewing his attack on Aam Aadmi Party, the Education Minister today said that fake leaders are releasing fake figures to mislead people.

In a statement issued here today, the Minister hoped that the list released by Mr. Sisodia pertaining to locations of 250 schools was the correct one. Mr Pargat Singh said that he thinks that Sisodia was in so much hurry to respond that he didn’t even read what the Minister had written. He said that he had categorically said that they would compare on the parameters of the national performance grading index 2021.

The Minister said that the list that Sisodia had released should also throw light on school-wise enrolment numbers, permanent teachers and vacancies, 10th results and the names of principals. He also asked them to mention the figures from 2013-14 to 2019-20 so that everyone has a clear picture. Mr Pargat Singh said that he had also asked for the same information earlier as well but I wonder what are you hiding.

Asserting that he will not let Sisodia get away like this, the Minister said that if there is decline. In students, what education reform will you do? He said that When there are no principals, who are you sending on training? Mr Pargat Singh further said that when children fail in 10th, then who will go for higher education? Adding that why to talk about infrastructure when there is no new school?

The Minister said that Mr Sisodia might be reluctant to discuss these points so he requested Kejriwal to give the correct list .Let us decide once for all who is “real” and who is “fake” Aam Aadmi. He added.

Related Articles

Leave a Reply

Your email address will not be published. Required fields are marked *

Back to top button
error: Sorry Content is protected !!