Punjab

ਕਿਸਾਨ-ਜਥੇਬੰਦੀਆਂ ਵੱਲੋਂ ਇਤਿਹਾਸਕ ਵਿਰੋਧ-ਪ੍ਰਦਰਸ਼ਨ ਲਈ ਤਿਆਰੀਆਂ ਮੁਕੰਮਲ 

ਕਾਲੀਆਂ ਪੱਗਾਂ ਅਤੇ ਚੁੰਨੀਆਂ ਨਾਲ ਧਰਨਿਆਂ ‘ਚ ਸ਼ਮੂਲੀਅਤ ਦਾ ਸੱਦਾ
ਕਿਸਾਨੀ-ਧਰਨਿਆਂ ‘ਚ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ-ਦਿਹਾੜਾ
ਰੰਗਕਰਮੀਆਂ, ਸਾਹਿਤਕਾਰਾਂ ਅਤੇ ਲੇਖ਼ਕਾਂ ਨੂੰ ਦਿੱਲੀ-ਮੋਰਚਿਆਂ ‘ਚ ਪਹੁੰਚਣ ਦੀ ਅਪੀਲ
ਚੰਡੀਗੜ੍ਹ :  ਦੇਸ਼ ਵਿਆਪੀ ਕਿਸਾਨ-ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ਵਿਰੋਧ ਜਤਾਉਣ ਲਈ 26 ਮਈ ‘ਕਾਲਾ-ਦਿਵਸ’ ਮਨਾਉਣ ਲਈ ਦਿੱਤੇ  ਸੱਦੇ ਸਬੰਧੀ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਕਿਸਾਨ-ਜਥੇਬੰਦੀਆਂ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸਾਹਿਤਕਾਰਾਂ, ਰੰਗਕਰਮੀਆਂ, ਟਰਾਂਂਸਪੋਰਟਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਸਮੇਤ ਹਰ ਵਰਗ ਨੂੰ ਇਸ ਇਤਿਹਾਸਕ ਦਿਨ ਮੌਕੇ ਆਪਣਾ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਾਲੀਆਂ ਪੱਗਾਂ ਅਤੇ ਕਾਲ਼ੀਆਂ ਚੁੰਨੀਆਂ ਨਾਲ ਪੱਕੇ-ਧਰਨਿਆਂ ‘ਚ ਸ਼ਮੂਲੀਅਤ ਕੀਤੀ ਜਾਵੇ। ਚੌਂਕਾਂਂ ‘ਚ ਵੀ ਨਾਅਰਿਆਂ ਵਾਲੇ ਫਲੈਕਸ ਲੈ ਕੇ ਪ੍ਰਦਰਸ਼ਨ ਕੀਤੇ ਜਾਣ।
                                                               ਤਸਵੀਰ : ਬਰਨਾਲਾ ਅਤੇ ਮਾਨਸਾ ‘ਚ ਵਿਰੋਧ-ਪ੍ਰਦਰਸ਼ਨ ਲਈ ਕਾਲੇ-ਝੰਡੇ ਬਣਾਉਂਦੀਆਂ ਕਿਸਾਨ-ਔਰਤਾਂ
ਉਹਨਾਂ ਕਿਹਾ ਕਿ ਘਰਾਂ, ਦੁਕਾਨਾਂ, ਦਫਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਇਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਪੱਕੇ-ਧਰਨਿਆਂ ਦੇ 236ਵੇਂ ਦਿਨ ਵੱਖ-ਵੱਖ ਥਾਵਾਂ ‘ਤੇ ਦਸ਼ ਦੀ ਆਜ਼ਾਦੀ ਲਈ ਜਾਨ ਕੁੁੁਰਬਾਨ ਕਰਨ ਵਾਲੇ ਗ਼ਦਰ ਪਾਰਟੀ ਦੇ ਨੌਜਵਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਜਨਮਦਿਹਾੜੇ ਮੌਕੇ ਯਾਦ ਕੀਤਾ ਗਿਆ। ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਕਿਹਾ ਕਿ ਸ਼ਹੀਦ ਸਰਾਭਾ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਸ੍ਰੋਤ ਹਨ। ਪੰਜਾਬ ਦਾ ਇਤਿਹਾਸ ਸ਼ੁਰੂ ਤੋਂ ਹੀ ਸੰਘਰਸ਼ਾਂ ਭਰਿਆ ਰਿਹਾ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨੇ ਪੱਕੇ ਧਰਨੇ ਲਾਏ ਹੋਏ ਹਨ। ਇਸ ਵਾਰ ਕਿਸਾਨਾਂ ਦੇ ਧਰਨੇ ਵਿਚ ਨੌਜਵਾਨ ਪੀੜ੍ਹੀ ਵੀ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਹੈ ਕਿ ਨੌਜਵਾਨ ਵਰਗ ਨੇ ਵੀ ਧਰਨਿਆਂ ਵਿਚ ਦਿਲਚਸਪੀ ਦਿਖਾਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਨੌਜਵਾਨ ਵਰਗ ਦੀ ਸ਼ਮੂਲੀਅਤ ਨੇ ਨੌਜਵਾਨ ਏਕਤਾ ਦੀ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਨਵੀਂ ਪੀੜ੍ਹੀ ਨੂੰ ਸਿਰਫ਼ ਗੀਤਾਂ ਵਿੱਚ ਹੀ ਲਲਕਾਰੇ ਮਾਰਦੇ ਸੁਣਿਆ ਜਾਂਦਾ ਸੀ, ਪਰ ਨੌਜਵਾਨਾਂ ਨੇ ਇਸ ਗੱਲ ਨੂੰ ਗਲਤ ਸਾਬਤ ਕਰਦਿਆਂ ਆਪਣੇ ਹੱਕਾਂ ਲਈ ਕਿਸੇ ਵੱਡੀ ਤੋਂ ਵੱਡੀ ਤਾਕਤ ਨਾਲ ਲੜਨ ਦਾ ਫ਼ੈਸਲਾ ਕਰ ਲਿਆ ਹੈ। ਕਿਸਾਨਾਂ ਵਿੱਚ ਜੋਸ਼ ਬਰਕਰਾਰ ਰੱਖਣ ਲਈ ਨੌਜਵਾਨ ਲੇਖਕ ਵੀ ਆਪਣਾ ਰੋਲ ਬਾਖੂਬੀ ਨਿਭਾ ਰਹੇ ਹਨ। ਵੱਖ-ਵੱਖ ਨਾਟਕ ਟੀਮਾਂ, ਕਲਾਕਾਰਾਂ ਤੇ ਗੀਤਕਾਰਾਂ ਵੱਲੋਂ ਕਿਸਾਨਾਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਸੰਘਰਸ਼ ਵਿੱਚ ਡਟੇ ਰਹਿਣ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ। ਕੀ ਬਜ਼ੁਰਗ, ਕੀ ਨੌਜਵਾਨ, ਸਭ ਖੇਤੀ ਅੰਦੋਲਨ ਲਈ ਆਪਣਾ ਯੋਗਦਾਨ ਦੇਣ ਲਈ ਲਾਮਬੰਦ ਹਨ।
ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨਿਆਂ ਦੇ 236ਵੇਂ ਦਿਨ ਵੀ ਵੀ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਹੇ। 3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸ਼ਮੂਲੀਅਤ ਜਾਰੀ ਹੈ।
ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਦੁਹਰਾਇਆ ਕਿ ਸੰਘਰਸ਼ ਦੇ 6 ਮਹੀਨੇ ਬੀਤ ਜਾਣ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬੇਰੁਖੀ ਧਾਰੀ ਹੋਈ ਹੈ, ਪਰ ਉਹ ਇਹ ਭੁੱਲ ਜਾਣ ਕੇ ਕਿਸਾਨ ਨਿਰਾਸ਼ ਹੋ ਕੇ ਘਰਾਂ ਨੂੰ ਵਾਪਿਸ ਚਲੇ ਜਾਣਗੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ-ਸੋਧ ਬਿਲ-2020 ਤੁਰੰਤ ਰੱਦ ਕਰੇ।
26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ‘ਕਾਲਾ-ਦਿਵਸ’ ਮਨਾਉਂਦਿਆਂ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿਲ–2020 ਅਤੇ ਪਰਾਲੀ ਆਰਡੀਨੈਂਸ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਜਾਣਗੇ ਤੇ ਘਰਾਂ, ਦੁਕਾਨਾਂ, ਦਫਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਇਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਜ਼ੋਰ ਨਾਲ ਕੀਤੀ ਜਾਵੇਗੀ
ਇਸੇ ਦੌਰਾਨ ਕਿਸਾਨਾਂ ਦੇ ਕਾਫ਼ਲਿਆਂ ਦਾ ਪੰਜਾਬ ‘ਚੋਂ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ ‘ਤੇ ਜਾਣਾ ਜਾਰੀ ਹੈ।
ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ, ਮੋਗਾ, ਬਰਨਾਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਜਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਿਸਾਨਾਂ ਦੇ ਦਰਜ਼ਨਾਂ ਜਥੇ ਰਵਾਨਾ ਹੋਏ।

Related Articles

Leave a Reply

Your email address will not be published. Required fields are marked *

Back to top button
error: Sorry Content is protected !!