Punjab

100 ਦਿਨ ਦੀ ਯਾਤਰਾ ਤੇ ਨਿਕਲੇ ਸੁਖਬੀਰ ਬਾਦਲ ਦਾ ਕਿਸਾਨਾਂ ਵਲੋਂ ਪਹਿਲੇ ਦਿਨ ਹੀ ਵਿਰੋਧ

Updatepunjab.desk
ਪੰਜਾਬ ਅੰਦਰ 100 ਦਿਨ ਦੀ ਯਾਤਰਾ ਤੇ ਨਿਕਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਜੀਰਾ ਵਿਖੇ ਕਿਸਾਨਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ ਹੈ । ਇਸ ਸਮੇ ਵਿਰੋਧ ਪ੍ਰਦਸ਼ਨ ਵਿਚ ਮਹਿਲਾਵਾਂ ਵੀ ਸ਼ਾਮਿਲ ਸਨ ।ਜਿਸ ਸਮੇ ਸੁਖਬੀਰ ਬਾਦਲ ਦਾ ਕਾਫਲਾ ਨਿਕਲ ਰਿਹਾ ਸੀ ਤਾਂ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਹੈ । ਵਿਰੋਧ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾ ਅਕਾਲੀ ਦਲ ਨੇ ਕਿਸਾਨੀ ਬਿਲਾ ਦੀ ਸਮਰਥਨ ਕੀਤਾ ਤੇ ਹੁਣ ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਸਮੇ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ । ਇਸ ਸਮੇ ਖੇਤੀ ਬਿਲਾ ਦਾ ਕੋਈ ਹੱਲ ਨਹੀਂ ਨਿਕਲ ਰਿਹਾ ਹੈ ,ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ਼ ਹੈ । ਕਿਸਾਨਾਂ ਨੇ ਹੱਥਾਂ ਵਿਚ ਕਿਸਾਨੀ ਝੰਡੇ ਫੜੇ ਹੋਏ ਸਨ  । ਸੁਖਬੀਰ ਬਾਦਲ ਵਲੋਂ ਅੱਜ ਜੀਰਾ ਤੋਂ 2022 ਦੀ ਚੋਣ ਮੁਹਿੰਮ ਦਾ ਆਗਾਜ ਕੀਤਾ ਗਿਆ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!