
PUNJAB FULLY PREPARED TO TACKLE ANY FLOOD-RELATED EXIGENCY: DR BALBIR SINGH
ਕਿਸੇ ਵੀ ਡਾਕਟਰੀ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਗੈਰ-ਜ਼ਮਾਨਤੀ ਅਪਰਾਧ
ਚੰਡੀਗੜ੍ਹ, 12 ਅਪ੍ਰੈਲ:
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਹੋਈ ਝੜਪ ਵਿੱਚ ਸ਼ਾਮਲ ਦੋਵੇਂ ਧਿਰਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਝੜਪ ਬਾਰੇ ਪਤਾ ਲੱਗਣ ‘ਤੇ ਉਨ੍ਹਾਂ ਨੇ ਤੁਰੰਤ ਐਸਏਐਸ ਨਗਰ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਝੜਪ ਵਿੱਚ ਸ਼ਾਮਲ ਦੋਵਾਂ ਧਿਰਾਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲ ਸ਼ਾਂਤਮਈ ਜ਼ੋਨ ਵਿੱਚ ਆਉਂਦੇ ਹਨ ਅਤੇ ਹਸਪਤਾਲ ਦੇ ਪ੍ਰੋਟੋਕੋਲ ਦੀ ਕਿਸੇ ਵੀ ਉਲੰਘਣਾ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ‘ਤੇ ਕਿਸੇ ਵੀ ਰਾਜਨੀਤਿਕ ਦਬਾਅ ਜਾਂ ਸਬੰਧਾਂ ਦੀ ਪਰਵਾਹ ਕੀਤੇ ਬਿਨਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਡਾਕਟਰੀ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਇੱਕ ਗੈਰ-ਜ਼ਮਾਨਤੀ ਅਪਰਾਧ ਹੈ।
.
ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਡਾਕਟਰੀ ਇਲਾਜ ਲੈਂਦੇ ਰਹਿਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਡਾਕਟਰ ਅਤੇ ਸਟਾਫ਼ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਹਨ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲ ਦੇ ਪ੍ਰੋਟੋਕੋਲ ਦੀ ਕਿਸੇ ਵੀ ਉਲੰਘਣਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵੇਲੇ ਸੀਸੀਟੀਵੀ ਫੁਟੇਜ ਨੂੰ ਖੰਗਾਲਣ ਦੇ ਨਾਲ-ਨਾਲ ਗਵਾਹਾਂ ਦੇ ਬਿਆਨ ਲਏ ਜਾ ਰਹੇ ਹਨ।