Punjab

­ਵਿਰੋਧੀਆਂ ‘ਤੇ ਵਰ੍ਹਦਿਆਂ, ਦੋ ਵਿਧਾਇਕ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ‘ਚ ਕਾਂਗਰਸ ਦੇ ਪੰਜ ਵਿਧਾਇਕ ਸਰਕਾਰ ਦੇ ਸਮਰਥਨ ‘ਚ ਆਏ ਸਾਹਮਣੇ

­ਵਿਰੋਧੀਆਂ ‘ਤੇ ਵਰ੍ਹਦਿਆਂ, ਦੋ ਵਿਧਾਇਕ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ‘ਚ ਕਾਂਗਰਸ ਦੇ ਪੰਜ ਵਿਧਾਇਕ ਸਰਕਾਰ ਦੇ ਸਮਰਥਨ ‘ਚ ਆਏ ਸਾਹਮਣੇ

 

ਚੰਡੀਗੜ੍ਹ, 20 ਜੂਨ  – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੀ ਕੈਬਨਿਟ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਾਂਗਰਸ ਦੇ ਪੰਜ ਵਿਧਾਇਕ ਸਰਕਾਰ ਦੇ ਸਮਰਥਨ ਵਿਚ ਸਾਹਮਣੇ ਆਏ ਹਨ ਅਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਨੀਤੀ ਅਨੁਸਾਰ ਲਿਆ ਗਿਆ ਹੈ ਜਿਸ ਤਹਿਤ ਅੱਤਵਾਦੀ ਪੀੜਤ ਪਰਿਵਾਰ, ਸੁਤੰਤਰਤਾ ਸੈਨਾਨੀ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਪੰਜਾਬ ਵਿੱਚ ਨੌਕਰੀਆਂ ਮਿਲਦੀਆਂ ਹਨ।

 

ਇੱਕ ਸਾਂਝੇ ਬਿਆਨ ਵਿੱਚ ਕੁਲਦੀਪ ਸਿੰਘ ਵੈਦ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਧਾਲੀਵਾਲ, ਅਤੇ ਸਤਕਾਰ ਕੌਰ ਸਣੇ 5 ਵਿਧਾਇਕਾਂ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੀ ਰਾਖੀ ਲਈ ਸ਼ਹਾਦਤ ਪ੍ਰਾਪਤ ਕਰਨ ਵਾਲਿਆਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਫਰਜ਼ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਬੇਲੋੜੀ ਬਿਆਨਵਾਜੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

 

ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਹ ਬਿਨ੍ਹਾਂ ਵਜ੍ਹਾ ਅੱਤਵਾਦੀ ਪੀੜਤ ਪਰਿਵਾਰਾਂ, ਸੁਤੰਤਰਤਾ ਸੈਨਾਨੀਆਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਲੋਕਾਂ ਦਾ ਨਿਰਾਦਰ ਕਰਨ ਵਿੱਚ ਲੱਗੇ ਹੋਏ ਹਨ।

 

ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰੇਕ ਅਜਿਹੇ ਪਰਿਵਾਰਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਜਿਨ੍ਹਾਂ ਦੇ ਮੈਂਬਰ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਕੌਮ ਲਈ ਜਾਨ ਗੁਆਉਂਦੇ ਹਨ, ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਸਾਡੀ ਸਰਕਾਰ ਹਮੇਸ਼ਾ ਅਜਿਹੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਇਹ ਇਤਿਹਾਸਕ ਫੈਸਲਾ ਲਿਆ ਹੈ।

 

Five MLAs support Government’s move to jobs to two MLAs’ sons, lash out at opposition

 

Chandigarh June 20:

Defending the move of Punjab Chief Minister Capt Amarinder Singh and entire cabinet to give jobs to the sons of two MLAs, five senior Congress MLAs have come out in the support of the government and said that the decision has been taken as per policy under which kins of the terrorist affected families, freedom fighters and those who give their lives for the country get jobs in Punjab.

 

In a joint statement, the five MLAs including Kuldeep Singh Vaid, Balwinder Singh Laddi, Santokh Singh Bhalaipur, Balwinder Singh Dhaliwal and Satkar Kaur said that the government is duty-bound to take care of the families of those who got martyrdom for safeguarding peace and communal harmony of the country and lashed out opposition parties for making hue and cry unnecessarily.

 

They accused the opposition parties of misleading the people and said that parties’ leaders have no issue and trying to disrespect the terrorist affected families, freedom fighters and those who give their lives for the country get jobs.

 

They said that the government has provided jobs to every family whose member sacrificed life for the country. They asserted that those who lost life for the nation never be forgotten and the government would always stand by such families.

 

They told that Chief Minister Capt Amarinder Singh has taken this historic decision to compensate for the loss of the families.

 

Related Articles

Leave a Reply

Your email address will not be published. Required fields are marked *

Back to top button
error: Sorry Content is protected !!