*ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਡੀ ਐਸ ਪੀ ਗੁਰਇਕਬਾਲ ਤੇ ਹੋ ਸਕਦੀ ਹੈ ਕਾਰਵਾਈ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕੀਤਾ ਹੈ ਕਿ ਮੇਰੇ ਧਿਆਨ ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਇਕਬਾਲ ਸਿੰਘ ਦੇ ਖਿਲਾਫ ਵੀ ਸਰਕਾਰ ਕਾਰਵਾਈ ਕਰ ਸਕਦੀ ਹੈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਇਕਬਾਲ ਸਿੰਘ ਨੂੰ ਡੀ ਐਸ ਪੀ ਨਿਯੁਕਤ ਕਰ ਗਏ ਸਨ
ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਇਕਬਾਲ ਸਿੰਘ ਦਾ ਡੀ.ਐਸ.ਪੀ. ਦੇ ਅਹੁਦੇ ‘ਤੇ ਕੀਤੀ ਗਈ ਨਿਯੁਕਤੀ ਵਿਰੁੱਧ ਇਕ ਪਟੀਸ਼ਨ ਹਾਈਕੋਰਟ ‘ਚ ਦਾਇਰ ਹੋਈ ਸੀ , ਜਿਸ ਵਿੱਚ ਸਰਕਾਰ ‘ਤੇ ਅਸਰ ਰਸੂਖ ਵਾਲੇ ਅਤੇ ਆਮ ਲੋਕਾਂ ‘ਚ ਵਿਤਕਰਾ ਕਰਨ ਦੇ ਦੋਸ਼ ਲੱਗੇ ਹਨ,ਜਿਸ ਵਿੱਚ ਕਿਹਾ ਗਿਆ ਸੀ ਕਿ ਗੁਰਇਕਬਾਲ ਸਿੰਘ, ਜਿਸ ਦੀ ਸੂਬੇ ਤੋਂ ਬਾਹਰ ਦੀ ਯੂਨੀਵਰਸਿਟੀ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਆਪਣੀ ਡਿਗਰੀ ਹਾਸਲ ਕੀਤੀ ਹੈ, ਨੂੰ ਨਿਯੁਕਤ ਕੀਤਾ ਗਿਆ ਹੈ? ਜਦੋ ਕਿ ਸੂਬੇ ਤੋਂ ਬਾਹਰ ਦੀ ਯੂਨੀਵਰਸਿਟੀ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਆਪਣੀ ਡਿਗਰੀ ਹਾਸਲ ਕਰਨ ਵਾਲੇ 192 ਕਲਰਕਾਂ ਸਮੇਤ ਹੋਰਾਂ ਦੀ ਅਜੇ ਤੱਕ ਨਿਯੁਕਤੀ ਨਹੀਂ ਦਿੱਤੇ ਗਏ ਹਨ
ਸੰਗਰੂਰ ਦੇ ਠੇਕੇ ‘ਤੇ ਕੰਮ ਕਰਦੇ ਅਧਿਆਪਕ ਨੇ ਐਡਵੋਕੇਟ ਐਚ.ਸੀ. ਅਰੋੜਾ ਰਾਹੀਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੂੰ ਦੱਸਿਆ ਕਿ ਉਹ ਖੁਦ ਠੇਕੇ ‘ਤੇ ਅਧਿਆਪਕ ਵਜੋਂ ਕੰਮ ਕਰ ਰਿਹਾ ਹੈ ਅਤੇ ਦੂਰੀ ਸਿੱਖਿਆ ਰਾਹੀਂ ਆਪਣੇ ਰਾਜ ਤੋਂ ਬਾਹਰ ਦੀ ਮਦੁਰਾਈ ਕਾਮਰਾਜ ਯੂਨੀਵਰਸਿਟੀ ਤੋਂ ਡਿਗਰੀ ਹਾਸਲ ਕੀਤੀ ਹੈ। 2015 ‘ਚ ਡੀ.ਪੀ.ਆਈ. (ਸੈਕੰਡਰੀ ਐਜੂਕੇਸ਼ਨ) ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਸੂਬੇ ਤੋਂ ਬਾਹਰ ਦੀ ਯੂਨੀਵਰਸਿਟੀ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਡਿਗਰੀਆਂ ਲੈਣ ਵਾਲਿਆਂ ਦੇ ਮਾਮਲੇ ‘ਚ ਮੁੱਖ ਸਕੱਤਰ ਦੀ ਪ੍ਰਧਾਨਗੀ ‘ਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਉਨ੍ਹਾਂ ਦੀ ਡਿਗਰੀ ਦੀ ਵੈਧਤਾ ਦੀ ਜਾਂਚ ਕਰੇਗੀ। ਅਜੇ ਤੱਕ ਕੋਈ ਰਿਪੋਰਟ ਨਹੀਂ ਆਈ
ਪਟੀਸ਼ਨਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਨਿਰਦੇਸ਼ ਕਾਰਨ ਸੂਬੇ ਦੇ 192 ਕਲਰਕਾਂ ਦੀ ਚੋਣ ਤੋਂ ਬਾਅਦ ਵੀ ਅਜੇ ਤੱਕ ਨਿਯੁਕਤੀ ਨਹੀਂ ਕੀਤੀ ਗਈ, ਜਦੋ ਕਿ ਗੁਰਇਕਬਾਲ ਸਿੰਘ ਕੋਲ ਰਾਜ ਤੋਂ ਬਾਹਰ ਦੀ ਯੂਨੀਵਰਸਿਟੀ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਡਿਗਰੀ ਹੋਣ ਦੇ ਬਾਵਜੂਦ ਨੌਕਰੀ ਦੇ ਦਿੱਤੀ ਗਈ ਹੈ । ਗੁਰਇਕਬਾਲ ਸਿੰਘ ਰਾਜ ਤੋਂ ਬਾਹਰ ਤਾਮਿਲਨਾਡੂ ਦੀ ਪੇਰੀਆਰ ਯੂਨੀਵਰਸਿਟੀ ਤੋਂ ਡਿਗਰੀ ਲੈਣ ਲੈਣ ਦੇ ਬਾਵਜੂਦ ਉਸਨੂੰ ਸਿੱਧੇ ਡੀ.ਐਸ.ਪੀ. ਇਸ ਅਹੁਦੇ ‘ਤੇ ਨਿਯੁਕਤੀ ਦਿੱਤੀ ਗਈ ਹੈ, ਪਟੀਸ਼ਨਕਰਤਾ ਅਨੁਸਾਰ ਇਹ ਸਿੱਧੇ ਤੌਰ ‘ਤੇ ਵਿਤਕਰੇ ਦਾ ਮਾਮਲਾ ਹੈ ਕਿਉਂਕਿ ਗੁਰਇਕਬਾਲ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ।