Punjab

*ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ*

 

ਮੁਹਾਲੀ ਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਗਿਆ ਹੈ । ਜੱਜ ਹਰਪ੍ਰੀਤ ਕੌਰ ਦੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਮਾਮਲੇ ਦੀ 27 ਜੂਨ ਨੂੰ ਸੁਣਵਾਈ ਹੋਵੇਗੀ। ਪੁਲਿਸ ਨੇ 2 ਦਿਨ ਦਾ ਰਿਮਾਂਡ ਮੰਗਿਆ ਸੀ। ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦੀਆਂ ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ ਹਨ ।
ਧਰਮਸੋਤ ਦੇ ਵਕੀਲ ਐਚ ਐਸ ਧਨੋਆ ਨੇ ਕਿਹਾ ਕਿ ਵਿਜੀਲੈਂਸ ਨੂੰ 2 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਹੈ । ਇਸ ਤੋਂ ਇਲਾਵਾ ਜਿਸ ਡਾਇਰੀ ਦੀ ਗੱਲ ਕੀਤੀ ਜਾ ਰਹੀ ਹੈ ।ਉਹ ਵਿਜੀਲੈਂਸ ਨੇ ਕੋਰਟ ਵਿੱਚ ਪੇਸ਼ ਨਹੀਂ ਕੀਤੀ ਗਈ ਹੈ । ਧਨੋਆ ਨੇ ਕਿਹਾ ਕਿ ਵਿਜੀਲੈਂਸ ਨੇ ਕਿਹਾ ਕਿ ਧਰਮਸੋਤ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ ਤਾ ਓਹਨਾ ਕਿਹਾ ਕਿ ਧਰਮਸੋਤ 6 ਦਿਨ ਤੋਂ ਪੁਲਿਸ ਰਿਮਾਂਡ ਤੇ ਹਨ । ਦੱਸੋ ਕੀ ਸਹਿਯੋਗ ਨਹੀਂ ਦੇ ਰਿਹਾ ਹੈ ,ਇਹ ਸਾਬਤ ਕਰੋ । ਜਿਸ ਤੋਂ ਬਾਅਦ ਕੋਰਟ ਨੇ ਧਰਮਸੋਤ ਨੂੰ 14 ਦਿਨ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!