
ਹਰਿਆਣਾ ਪੁਲਿਸ ਨੇ ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਸਾਬਕਾ ਮੰਤਰੀ ਰਜੀਆ ਸੁਲਤਾਨਾ , ਉਸਦੀ ਬੇਟੀ ਅਤੇ ਨੂੰਹ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ
ਹਰਿਆਣਾ ਪੁਲਿਸ ਨੇ ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ । ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਸਾਬਕਾ ਮੰਤਰੀ ਰਜੀਆ ਸੁਲਤਾਨਾ , ਉਸਦੀ ਬੇਟੀ ਅਤੇ ਨੂੰਹ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ । ਮੁਹੰਮਦ ਮੁਸਤਫ਼ਾ ਦੇ ਬੇਟੇ ਅਕੀਲ ਦਾ ਕੁਝ ਦਿਨ ਪਹਿਲਾ ਮੌਤ ਹੋ ਗਈ ਸੀ ।
ਮੌਤ ਤੋਂ ਪਹਿਲਾ ਅਕੀਲ ਨੇ ਆਪਣੇ ਪਿਤਾ ਸਾਬਕਾ ਡੀ ਜੀ ਪੀ ਮੁਹਮੰਦ ਮੁਸਤਫ਼ਾ ਤੇ ਗੰਭੀਰ ਦੋਸ਼ ਲਈ ਸਨ ਅਤੇ ਇਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਜਾਰੀ ਕੀਤੀ ਸੀ । ਜਿਸ ਵਿਚ ਕਈ ਗੰਭੀਰ ਦੋਸ਼ ਲਗਾਏ ਗਏ ਸਨ । ਮਾਲੇਰਕੋਟਲਾ ਦੇ ਸਮਸੁਦੀਨ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਇਕ ਸ਼ਿਕਾਇਤ ਦਿਤੀ ਸੀ ਜਿਸ ਦੇ ਅਧਾਰ ਤੇ ਮਾਮਲਾ ਦਰਜ ਕੀਤਾ ਗਿਆ ਹੈ।
ਸਮਸੁਦੀਨ ਨੇ ਉਹ ਵੀਡੀਓ ਵੀ ਪੁਲਿਸ ਨੂੰ ਦਿੱਤੀ ਹੈ , ਜਿਸ ਵਿਚ ਅਕੀਲ ਨੇ ਆਪਣੇ ਪਿਤਾ ਦੇ ਦੋਸ਼ ਲਾਇਆ ਸੀ ਕਿ ਉਸਦੇ ਪਿਤਾ ਦੇ ਉਸਦੀ ਪਤਨੀ ਨਾਲ ਨਜਾਇਜ਼ ਸਬੰਧ ਹਨ। ਅਕੀਲ ਦੀ ਦਵਾਈ ਦੇ ਓਵਰ ਡੋਜ ਹੋ ਨਾਲ ਮੌਤ ਹੋਈ ਦੱਸੀ ਜਾ ਰਹੀ ਹੈ ਇਸ ਮਾਮਲੇ ਚ ਹਰਿਆਣਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ