Punjab
*ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਹੁਣ ਹਾਈ ਕੋਰਟ ਤੋਂ ਰੈਗੂਲਰ ਜ਼ਮਾਨਤ ਦੀ ਕੀਤੀ ਮੰਗ*
ਕਰੋੜਾਂ ਦੇ ਟੈਂਡਰਾਂ ਵਿੱਚ ਇੱਕ ਫੀਸਦੀ ਕਮਿਸ਼ਨ ਲੈਣ ਦੇ ਦੋਸ਼ ਵਿੱਚ ਬਰਖ਼ਾਸਤ ਕੀਤੇ ਗਏ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲ ਨੇ ਹੁਣ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਵਿਜੇ ਸਿੰਗਲਾ ਇਸ ਸਮੇਂ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਹਾਲ ਹੀ ਵਿੱਚ ਹੇਠਲੀ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਜਿਹੇ ‘ਚ ਵਿਜੇ ਸਿੰਗਲਾ ਨੇ ਆਪਣੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਵੱਲੋਂ ਇਸ ਹਫ਼ਤੇ ਇਸ ਪਟੀਸ਼ਨ ’ਤੇ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ।