Punjab

ਨੌਜਵਾਨਾਂ ਨੂੰ ਨਸ਼ਿਆਂ ਤੋ ਰੋਕਣ ਤੇ ਸ਼ਸ਼ਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲੇ ’ਚ ਖੋਲੇ ਜਾਣਗੇ ਮੁਫਤ ਗੱਤਕਾ ਸਿਖਲਾਈ ਕੇਂਦਰ : ਹਰਜੀਤ ਸਿੰਘ ਗਰੇਵਾਲ

ਨੌਕਰੀਆਂ ਲਈ ਅਰਜੀਆਂ ਦੇਣ ਦੀ ਮਿਤੀ 15 ਜੂਨ ਤੱਕ ਵਧਾਈ

 

ਚੰਡੀਗੜ 9 ਜੂਨ (     ) ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਅਤੇ ਸਿੱਖ ਸ਼ਸ਼ਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਤ ਕਰਨ ਅਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਪੰਜਾਬ ਦੇ ਹਰੇਕ ਜ਼ਿਲੇ ਵਿੱਚ ਜਲਦੀ ਹੀ ਮੁਫਤ ਗੱਤਕਾ ਸਿਖਲਾਈ ਕੇਂਦਰ ਖੋਲੇ ਜਾ ਰਹੇ ਹਨ ਜਿਸ ਵਿੱਚ ਬੱਚਿਆਂ ਨੂੰ ਗੱਤਕੇ ਦੇ ਨਾਲ-ਨਾਲ ਗੁਰਮੁੱਖੀਗੁਰਬਾਣੀਗੁਰਮਤਿ ਸਮੇਤ ਸਿਹਤ ਤੇ ਸਵੱਛਤਾ ਬਾਰੇ ਵੀ ਗਿਆਨ ਦਿੱਤਾ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਕੌਂਸਲ ਦੇ ਚੇਅਰਮੈਨ  ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਗਲੋਬਲ ਮਿਡਾਸ ਫਾਊਂਡੇਸਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਇਸ ਪ੍ਰਾਜੈਕਟ ਅਧੀਨ ਗੱਤਕਾ ਤੇ ਗੁਰਬਾਣੀ ਦੇ ਜਾਣਕਾਰ ਗੁਰਸਿੱਖ ਲੜਕੇ ਅਤੇ ਲੜਕੀਆਂ ਕੋਲੋਂ ਉਪਰੋਕਤ ਅਸਾਮੀਆਂ ਲਈ ਅਰਜੀਆਂ ਦੀ ਮੰਗ 8 ਜੂਨ ਤੋ ਵਧਾ ਕੇ ਹੁਣ 15 ਜੂਨ ਤੱਕ ਕਰ ਦਿੱਤੀ ਗਈ ਹੈ ਜਿਸ ਵਿੱਚ ਧਾਰਮਿਕਗੁਰਬਾਣੀ ਕਥਾਕੀਰਤਨ/ਤਬਲਾ ਅਤੇ ਵੱਧ ਪੜੇ ਲਿਖੇ ਨੌਜਵਾਨਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ।

ਗਰੇਵਾਲ ਨੇ ਦੱਸਿਆ ਕਿ ਚੁਣੇ ਗਏ ਨੌਜਵਾਨਾਂ ਦੀ ਇੰਟਰਵਿਊ ਕੌਂਸਲ ਦੇ ਪੰਜ ਮੈਂਬਰੀ ਗੁਰਸਿੱਖ ਪੈਨਲ ਵੱਲੋਂ ਲਈ ਜਾਵੇਗੀ ਅਤੇ ਚੁਣੇ ਗਏ ਨੌਜਵਾਨਾਂ ਨੂੰ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ ਤੇ ਉਨਾਂ ਨੂੰ ਪੰਜਾਬ ਦੇ ਵੱਖ-ਵੱਖ 23 ਜ਼ਿਲਾ ਗੱਤਕਾ ਸਿਖਲਾਈ ਕੇਂਦਰਾਂ ਚ ਭੇਜਿਆ ਜਾਵੇਗਾ ਜਿੱਥੇ ਉਨਾਂ ਵਲੋਂ ਬੱਚਿਆਂ ਦੀਆਂ ਸਵੇਰੇ ਤੇ ਸਾਮ ਨੂੰ ਗੱਤਕਾ ਸਿਖਲਾਈ ਕਲਾਸਾਂ ਲਗਾਈਆਂ ਜਾਣਗੀਆਂ।

 ਗਰੇਵਾਲਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀ ਹਨਨੇ ਦੱਸਿਆ ਕਿ ਜ਼ਿਲਾ ਗੱਤਕਾ ਸਿਖਲਾਈ ਕੇਂਦਰਾਂ ਚ ਹਰ ਹਫਤੇ ਗੁਰਮਤਿਖੇਡਾਂਸਿਹਤ ਤੇ ਚਰਿੱਤਰ ਉਸਾਰੀ ਬਾਰੇ ਆਨਲਾਈਨ ਲੈਕਚਰ ਵੀ ਲਗਾਏ ਜਾਣਗੇ। ਉਨਾਂ ਕਿਹਾ ਕਿ ਕੌਂਸਲ ਵੱਲੋਂ ਸਮੇਂ-ਸਮੇਂ ਤੇ ਕੇਂਦਰਾਂ ਚ ਆਨਲਾਈਨ ਸਿਖਲਾਈ ਤੇ ਗੁਰਬਾਣੀ ਸੈਮੀਨਾਰ ਵੀ ਲਗਾਏ ਜਾਇਆ ਕਰਨਗੇ।

ਉਨਾਂ ਕਿਹਾ ਕਿ ਇਹਨਾਂ ਸਿਖਲਾਈ ਕੇਂਦਰਾਂ ਚ ਨੌਕਰੀ ਲਈ 25 ਤੋਂ 40 ਸਾਲ ਤੱਕ ਦੀ ਉਮਰ ਦੇ ਚਾਹਵਾਨ ਗੁਰਸਿੱਖ www.Gatkaa.com ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਪੂਰੇ ਵੇਰਵੇ 15 ਜੂਨ ਤੱਕ ISMACouncil@gmail.com ਈਮੇਲ ਤੇ ਭੇਜਣ। ਉਨਾਂ ਦੱਸਿਆ ਕਿ ਜ਼ਿਲੇ ਦੇ ਹਰ ਸਿਖਲਾਈ ਕੇਂਦਰ ਨੂੰ ਕੌਂਸਲ ਵੱਲੋਂ ਗੱਤਕਾ ਸ਼ਸ਼ਤਰ ਅਤੇ ਗੱਤਕਈ ਸਿੰਘਾਂ ਲਈ ਬਾਣੇ ਵੀ ਮੁਫ਼ਤ ਦਿੱਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button
error: Sorry Content is protected !!