Punjab

ਗਿਲਜੀਆ ਵੱਲੋ ਉਸਾਰੀ ਕਿਰਤੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਮੋਬਾਇਲ ਐਪ ਲਾਂਚ

ਗਿਲਜੀਆ ਵੱਲੋ ਉਸਾਰੀ ਕਿਰਤੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਮੋਬਾਇਲ ਐਪ ਲਾਂਚ
ਮੋਬਾਇਲ ਐਪ ਰਾਹੀਂ ਵੱਖ-ਵੱਖ ਤਰਾਂ ਦੀਆਂ ਭਲਾਈ ਸਕੀਮਾਂ ਦਾ ਰਜਿਸਟਰਡ ਉਸਾਰੀ ਕਿਰਤੀ ਲਾਭ ਲੈ ਸਕਣਗੇ
ਚੰਡੀਗੜ, 22 ਨਵੰਬਰ:
ਪੰਜਾਬ ਰਾਜ ਦੇ ਕਿਰਤ ਮੰਤਰੀ, ਸਰਦਾਰ ਸੰਗਤ ਸਿੰਘ ਗਿਲਜੀਆ ਨੇ ਅੱਜ ਇੱਥੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਐਪ ਲਾਂਚ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ, ਸ਼੍ਰੀਮਤੀ ਰਵਨੀਤ ਕੌਰ ਅਤੇ ਕਿਰਤ ਕਮਿਸ਼ਨਰ, ਪੰਜਾਬ ਸ਼੍ਰੀ ਪਰਵੀਨ ਕੁਮਾਰ ਥਿੰਦ ਹਾਜਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਸਾਰੀ ਕਿਰਤੀਆਂ ਅਤੇ ਉਨਾਂ ਦੇ ਪਰਿਵਾਰ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨਾਂ ਦੱਸਿਆ ਕਿ ਕਿਰਤ ਵਿਭਾਗ ਅਧੀਨ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਦੇ ਕੋਲ ਕੁੱਲ ਲੱਗਭੱਗ 3.78 ਲੱਖ ਲਾਭਪਾਤਰੀ ਰਜਿਸਟਰਡ ਹਨ ਜਿਨਾਂ ਨੂੰ ਉਨਾਂ ਦੇ ਪਰਿਵਾਰ ਸਮੇਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ।
ਇਸ ਐਪ ਬਾਰੇ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਇਹ ਮੋਬਾਇਲ ਐਪ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਵੈਬਸਾਈਟ (https://bocw.punjab.gov.in) ਤੇ ਉਪਲਬੱਧ ਹੈ ਅਤੇ ਜਲਦ ਹੀ ਪਲੇ ਸਟੋਰ ’ਤੇ ਉਪਲਬੱਧ ਹੋਵੇਗੀ। ਇਸ ਮੋਬਾਇਲ ਐਪ ਰਾਹੀਂ ਉਸਾਰੀ ਕਿਰਤੀ ਆਪਣੀ ਰਜਿਸਟਰੇਸ਼ਨ ਕਰਵਾ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ਕਿ ਵਜੀਫਾ ਸਕੀਮ, ਸਗਨ ਸਕੀਮ, ਪੈਂਨਸ਼ਨ ਸਕੀਮ ਅਤੇ ਐਕਸਗ੍ਰੇਸੀਆ ਆਦਿ ਦਾ ਲਾਭ ਲੈਣ ਲਈ ਆਪਣੀ ਅਰਜ਼ੀ ਆਨਲਾਈਨ ਇਸ ਮੋਬਾਇਲ ਐਪ ਰਾਹੀਂ ਭੇਜਦੇ ਹੋਏ ਪ੍ਰਵਾਨਗੀ ਉਪਰੰਤ ਇਨਾਂ ਸਕੀਮਾਂ ਦਾ ਲਾਭ ਲੈਣ ਲਈ ਹੱਕਦਾਰ ਹੋਣਗੇ।
ਸਰਦਾਰ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਹੁਕਮਾਂ ਅਨੁਸਾਰ ਕਿਰਤ ਵਿਭਾਗ ਵੱਲੋ ਵੱਡੇ ਪੱਧਰ ਤੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਕੜੀ ਵਿੱਚ ਕਿਰਤ ਵਿਭਾਗ ਵੱਲੋਂ ਲਾਭਪਾਤਰੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ” ਬਣਾਈ ਗਈ ਹੈ। ਇਹ ਐਪ ਹੁਸ਼ਿਆਰਪੁਰ ਅਤੇ ਮੁਹਾਲੀ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਸ਼ੁਰੂ ਕੀਤੀ ਗਈ ਹੈ।
ਉਨਾਂ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਹਰ ਉਸਾਰੀ ਕਿਰਤੀ, ਜਿਸ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਉਹ ਪੰਜਾਬ ਵਿੱਚ 90 ਦਿਨ ਉਸਾਰੀ ਦੇ ਕੰਮ ਦਾ ਸਬੂਤ ਦੇ ਕੇ ਆਪਣੀ ਬਤੋਰ ਲਾਭਪਾਤਰੀ ਇੱਕ ਸਾਲ ਤੋਂ ਤਿੰਨ ਸਾਲ ਤੱਕ ਦੀ ਰਜਿਸਟਰੇਸ਼ਨ ਲਈ 25 ਰੁਪਏ ਰਜਿਸਟਰੇਸ਼ਨ ਫੀਸ ਅਤੇ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਦੇ ਹਿਸਾਬ ਨਾਲ ਇੱਕ ਸਾਲ ਲਈ ਕੁੱਲ 145/- ਰੁਪਏ ਅਤੇ ਤਿੰਨ ਸਾਲ ਤੱਕ ਲਈ ਕੁੱਲ 385 ਰੁਪਏ ਆਨ-ਲਾਈਨ ਜਮਾਂ ਕਰਵਾਉਣ ਉਪਰੰਤ ਬੋਰਡ ਦਾ ਰਜਿਸਟਰਡ ਲਾਭਪਾਤਰੀ ਬਣ ਸਕਦਾ ਹੈ। ਹਰ ਰਜਿਸਟਰਡ ਲਾਭਪਾਤਰੀ ਆਪਣੇ ਅਤੇ ਆਪਣੇ ਪਰਿਵਾਰ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਐਪ ਰਾਹੀਂ ਅਪਲਾਈ ਕਰਕੇ ਲਾਭ ਲੈ ਸਕਦਾ ਹੈ।
ਸਰਦਾਰ ਗਿਲਜੀਆ ਨੇ ਸੂਬੇ ਦੇ ਸਮੂਹ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਪਹਿਲ ਦੇ ਆਧਾਰ ਤੇ ਇਸ ਮੋਬਾਇਲ ਐਪ (ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ) ਦਾ ਲਾਭ ਉਠਾਉਂਦੇ ਹੋਏ ਆਪਣੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਨਾਉਣ ਤਾਂ ਜੋ ਬੋਰਡ  ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ।
ਇਸ ਤੋਂ ਇਲਾਵਾ ਕਿਰਤ ਮੰਤਰੀ ਵੱਲੋ ਇਹ ਵੀ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਵਣ ਵਿਭਾਗ, ਪੇਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਜਲ ਸਰੋਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਵੀ ਆਪਣੇ ਅਧੀਨ ਆਉਂਦੇ ਕੰਟਰੈਕਟਰਾਂ ਰਾਹੀਂ ਕੰਮ ਕਰਦੇ ਉਸਾਰੀ ਕਿਰਤੀਆਂ ਨੂੰ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ, 1996 ਦੇ ਉਪਬੰਧਾਂ ਅਧੀਨ ਰਜਿਸਟਰ ਕਰਵਾਇਆ ਜਾ ਸਕ  ਮਦਾ ਹੈ। ਇਹ ਸਾਰੀਆਂ ਸੇਵਾਵਾਂ ਦਾ ਲਾਭ ਐਪ ਤੋਂ ਇਲਾਵਾ ਸੇਵਾ ਕੇਦਰਾਂ ਦੇ ਜਰੀਏ ਵੀ ਲਿਆ ਜਾ ਸਕਦਾ ਹੈ।

Gilzian launches ‘Punjab Registered Usari Kirti Sewawan’ mobile app

  • Registered construction workers can avail benefits of different welfare schemes through this App

Chandigarh, November 22

Punjab Labour Minister Sangat Singh Gilzian on Monday launched ‘Punjab Registered Usari Kirti Sewawan’ mobile App for registered construction workers of the state.

Accompanied by Special Chief Secretary Smt Ravneet Kaur and Labour Commissioner Punjab Parveen Kumar Thind, the Cabinet Minister said that the Punjab Government led by CM Charanjit Singh Channi is being working diligently for the welfare of Construction Worker and their families. He informed that 3.78 lakh workers are registered with Building & Other Construction Workers Welfare Board of the Labour Department and benefits of different welfare schemes have been extended to them and their families.

Speaking about the salient features of the App, Mr. Gilzian said that this App is being available on website of Punjab Building & Other Construction Workers Welfare Board https://bocw.punjab.gov.in and would soon be available on Play Store. ”Construction workers can register themselves through this App and take benefits of various welfare schemes such as Scholarship Scheme, Shagun Scheme, Pension Scheme and Ex-gratia after submit the applications on this app and approval of the same”, he added.

Mr. Gilzian said that a massive registration campaign has been initiated for construction workers by the Labour Department on the directions of Chief Minister Charanjit Singh Channi. “Punjab Registered Usari Kirti Sewawan” App has been developed by the Department for the convenience of the beneficiaries in this regard. He particularly mentioned that this is being launched on a pilot basis in two districts Hoshiarpur and Mohali and that every construction worker in the age group of 18-59 years could apply with the proof of work of 90 days within Punjab. They can register themselves as beneficiary for the period of one year to three years with registeration fee of Rs. 25 and Rs. 10 per month as contribution. The worker can become a registered beneficiary with fee of Rs. 145 /- for one year and Rs. 385 for three years. Every registered beneficiary can avail the benefits of various welfare schemes run by Punjab Building & Other Construction Workers Welfare Board for himself and his family by applying through the App.

Mr. Gilzian also urged to all the construction workers of the state to take benefit of this mobile App on priority basis to ensure their registration so that they can avail the benefits of various welfare schemes being run by the Board.

Apart from this, the Labour Minister also informed that the department would also request various other departments like Forest Department, Rural Development and Panchayat Department, Water Resources Department and Public Works Department to register their construction workers as eligible as per the BOCW Act working under the contractors through Sewa Kendras and under provisions of Punjab Building & Other Construction Workers Welfare Act, 1996. All these services can be availed through the Sewa Kendras as well besides the App.

Related Articles

Leave a Reply

Your email address will not be published. Required fields are marked *

Back to top button
error: Sorry Content is protected !!