Punjab

ਮੁੱਖ ਮੰਤਰੀ ਵਲੋਂ ਕਰਮਚਾਰੀਆਂ ਨੂੰ ਦਫਤਰਾਂ ਵਿੱਚ 9 ਵਜੇ ਹਾਜ਼ਰੀ ਯਕੀਨੀ ਬਣਾਉਣ ਦੇ ਹੁਕਮ

 

ਪੰਜਾਬ ਦੇ ਮੁੱਖ ਮੰਤਰੀ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਵੇਰੇ 9 ਵਜੇ ਦਫ਼ਤਰ ਪਹੁੰਚਣ ਦੇ ਦਿੱਤੇ ਨਿਰਦੇਸ਼

 

– ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕੀਤਾ ਜਾਵੇ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ, 20 ਸਤੰਬਰ:

 

ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਲਿਆਉਣ ਦੇ ਮੱਦੇਨਜ਼ਰ , ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਰਾਜ /ਜ਼ਿਲਾ/ ਤਹਿਸੀਲ/ਬਲਾਕ ਪੱਧਰ ਦੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਵੇਰੇ 9 ਵਜੇ ਤੱਕ ਆਪਣੇ ਸਬੰਧਤ ਦਫਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫਤਰੀ ਸਮੇਂ ਤੱਕ ਲੋਕਾਂ ਲਈ ਉਪਲਬਧ ਰਹਿਣ ਨੂੰ ਯਕੀਨੀ ਬਣਾਉਣ।

 

ਮੁੱਖ ਮੰਤਰੀ ਨੇ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ਤਾ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, “ਸਰਕਾਰੀ ਸਮੇਂ ਦੌਰਾਨ ਦਫਤਰਾਂ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ, ਪ੍ਰਬੰਧਕੀ ਸਕੱਤਰ/ਵਿਭਾਗ ਦੇ ਮੁਖੀ ਹਫਤੇ ਵਿੱਚ ਦੋ ਵਾਰ ਅਚਨਚੇਤ ਚੈਕਿੰਗ ਕਰਨ ਤਾਂ ਜੋ ਉਨਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ ‘ਤੇ ਨਜ਼ਰ ਰੱਖੀ ਜਾ ਸਕੇ।“

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪ੍ਰਸ਼ਾਸਕੀ ਸਕੱਤਰਾਂ/ਵਿਭਾਗ ਮੁਖੀਆਂ ਨੂੰ ਉਨਾਂ ਦੇ ਸਬੰਧਤ ਦਫਤਰਾਂ ਵਿੱਚ ਗਤੀਵਿਧੀਆਂ/ਰਿਕਾਰਡਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ।

 

— PUNJAB CHIEF MINISTER DIRECTS GOVT OFFICERS/EMPLOYEES TO REACH OFFICE BY 9AM

— SOLVE GRIEVANCES OF PUBLIC ON PRIORITY: CM CHARANJIT SINGH CHANNI

 

CHANDIGARH, September 20:

In order to bring discipline in the government offices, Punjab Chief Minister Mr. Charanjit Singh Channi on Monday directed all the government officers/employees at state/district/tehsil/block level to reach at their concerned offices by 9am and remain available for the public till the office hours in the evening.

The Chief Minister, while stressing on the need of bringing transparency in the government offices also directed all the officers/employees deal with all the grievances of people on priority basis.

“To ensure the availability of all the government officers/employees in the offices during official hours, Administrative Secretaries/Department Heads to conduct surprise checks twice a week to keep vigil on the employees working under them,” said CM Charanjit Channi.

Meanwhile, the Chief Minister also asked Administrative Secretaries/Department Heads to keep a close watch on the activities/records at their concerned offices.

Related Articles

Leave a Reply

Your email address will not be published. Required fields are marked *

Back to top button
error: Sorry Content is protected !!