Punjab
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਦਾ ਨਤੀਜਾ ਸ਼ਾਨਦਾਰ ਰਿਹਾ
ਸ਼ਾਨਦਾਰ ਨਤੀਜਿਆਂ ਸਦਕਾ ਸਰਕਾਰੀ ਸਕੂਲ ਅਧਿਆਪਕਾਂ ‘ਚ ਭਰਿਆ ਨਵਾਂ ਜੋਸ਼
ਪਠਾਨਕੋਟ 31 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ 27 ਵਿਦਿਆਰਥੀਆਂ ਨੇ ਸਲਾਨਾ ਪ੍ਰੀਖਿਆ ਦਿੱਤੀ ਅਤੇ ਇਸ ‘ਚੋਂ 27 ਪ੍ਰੀਖਿਆਰਥੀ ਸਫਲ ਹੋਏ। ਇਸ ਤਰ੍ਹਾਂ ਸਕੂਲ ਦੀ ਪਾਸ ਪ੍ਰਤੀਸ਼ਤਤਾ 100%. ਰਹੀ। ਸਕੂਲ ਦੇ ਵਿਦਿਆਰਥਣ ਸ਼ਰੂਤੀ ਨੇ 438 ਅੰਕ ਪ੍ਰਾਪਤ ਕੀਤੇ। ਇਸ ਨਤੀਜੇ ਸਬੰਧੀ ਪ੍ਰਿੰ ਰਾਕੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਰੋਨਾ ਪਾਬੰਦੀਆਂ ਕਾਰਨ ਜਿਆਦਾਤਰ ਸਮਾਂ ਸਕੂਲ ਬੰਦ ਰਹਿਣ ਦੇ ਬਾਵਜ਼ੂਦ ਵੀ ਆਧੁਨਿਕ ਸੰਚਾਰ ਸਾਧਨਾਂ ਰਾਹੀਂ ਮਿਆਰੀ ਸਿੱਖਿਆ ਪ੍ਰਦਾਨ ‘ਚ ਕੋਈ ਕਸਰ ਨਹੀਂ ਛੱਡੀ।
ਇਸੇ ਮਨੋਰਥ ਲਈ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਪ੍ਰਦਾਨ ਕੀਤੇ ਗਏ। ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖੂਬ ਫਾਇਦਾ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਅਧਿਆਪਕਾਂ ਨੇ ਵਿਭਾਗ ਵੱਲੋਂ ਤਿਆਰ ਕੀਤੀ ਡਿਜ਼ੀਟਲ ਵਿੱਦਿਅਕ ਸਮੱਗਰੀ ਨੂੰ ਵਿਦਿਆਰਥੀਆਂ ਤੱਕ ਪੁਹੰਚਾਉਣ ਲਈ ਵੱਖ-ਵੱਖ ਐਪਸ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਵਿਭਾਗ ਦੀ ਐਜੂਕੇਅਰ ਐਪ ਰਾਹੀਂ ਵਿਭਾਗ ਦੇ ਮਾਹਿਰਾਂ ਨੇ ਮਿਆਰੀ ਵਿੱਦਿਅਕ ਸਮੱਗਰੀ ਇੱਕ ਬਸਤੇ ਦੇ ਰੂਪ ‘ਚ ਵਿਦਿਆਰਥੀਆਂ ਤੱਕ ਪੁੱਜਦੀ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਇਸ ਵਾਰ ਕੋਵਿਡ-19 ਕਾਰਨ ਸਲਾਨਾ ਪ੍ਰੀਖਿਆਵਾਂ ਨਹੀਂ ਹੋਈਆਂ ਪਰ ਰਾਜ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਹਰ ਸੰਭਵ ਤਰੀਕੇ ਤੇ ਸਾਧਨ ਰਾਹੀਂ ਤਿਆਰੀ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਜਮਾਤ ਵਾਲਾ ਮਾਹੌਲ ਦੇਣ ਲਈ ਡੀਡੀ ਪੰਜਾਬੀ ਟੀਵੀ ਚੈਨਲ ਰਾਹੀਂ ਵੀ ਨਿਰੰਤਰ ਜਮਾਤਾਂ ਲਗਾਈਆਂ। ਪਿਛਲੇ ਸ਼ੈਸ਼ਨ ਦੌਰਾਨ ਜਦੋਂ ਹੀ ਸਕੂਲ ਕੁਝ ਸਮੇਂ ਲਈ ਖੁੱਲ੍ਹੇ ਤਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਾਧੂ ਜਮਾਤਾਂ ਲਗਾ ਕੇ, ਆਪਣੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ਲਈ ਪੂਰੀ ਤਰ੍ਹਾਂ ਤਿਆਰ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਸਮੁੱਚੇ ਰੂਪ ‘ਚ ਸਰਕਾਰੀ ਸਕੂਲ ਅਧਿਆਪਕਾਂ ਨੇ ਕਰੋਨਾ ਸੰਕਟ ਦੌਰਾਨ ਪਹਿਲਾ ਨਾਲੋਂ ਵੀ ਵਧੇਰੇ ਮਿਹਨਤ ਕੀਤੀ। ਪ੍ਰਿੰਸੀਪਲ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।