Punjab
ਪੰਜਾਬ ਦੇ ਰਾਜਪਾਲ ਚੰਨੀ ਦੇ ਖ਼ਿਲਾਫ਼ ਰੇਤ ਮਾਫੀਆ ਮਾਮਲੇ ‘ਚ ਉੱਚ ਪੱਧਰੀ ਜਾਂਚ ਦੇ ਹੁਕਮ
ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਲੱਗੇ ਰੇਤ ਮਾਈਨਿੰਗ ਦੇ ਦੋਸ਼ਾਂ ਨੂੰ ਲੈਕੇ ਡੀਜੀਪੀ ਨੂੰ ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ ਆਪ ਵਲੋਂ ਪੰਜਾਬ ਦੇ ਰਾਜਪਾਲ ਨੂੰ ਜਾਂਚ ਦੇ ਹੁਕਮਾਂ ਨਾਲ ਸਬੰਧਤ ਪੱਤਰ ਦਿੱਤਾ ਗਿਆ ਸੀ ਰਾਜਪਾਲ ਨੇ ਆਪ ਦੇ ਪੱਤਰ ਦਾ ਹਵਾਲਾ ਦਿੰਦਿਆਂ ਰਾਜਪਾਲ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਡੀਜੀਪੀ ਵੀ ਕੇ ਭਾਵਰਾ ਨੂੰ ਹੁਕਮ ਦਿੱਤੇ ਹਨ ਕਿ ਉਹ ਚੰਨੀ ਵਿਰੁੱਧ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਉੱਚ ਪੱਧਰੀ ਜਾਂਚ ਕਰਨ ਅਤੇ ਪੂਰੇ ਮਾਮਲੇ ਦੀ ਪਲ-ਪਲ ਦੀ ਰਿਪੋਰਟ ਉਨ੍ਹਾਂ ਨੂੰ ਸੌਂਪਣ।