ਜ਼ਿਲ੍ਹਾ ਪਟਿਆਲੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰੇਮਨੀ 29 ਮਾਰਚ ਨੂੰ ; ਇੰਜੀ- ਅਮਰਜੀਤ ਸਿੰਘ ਡੀ.ਈ.ਓ ਐਲੀਮੈਂਟਰੀ ਸਿੱਖਿਆ
ਜ਼ਿਲ੍ਹਾ ਪਟਿਆਲੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰੇਮਨੀ 29 ਮਾਰਚ ਨੂੰ ; ਇੰਜੀ- ਅਮਰਜੀਤ ਸਿੰਘ ਡੀ.ਈ.ਓ ਐਲੀਮੈਂਟਰੀ ਸਿੱਖਿਆ
ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵੱਲ ਦਾਖ਼ਲੇ ਲਈ ਖਿੱਚ ਰਹੀ ਹੈ ; ਮਨਵਿੰਦਰ ਕੌਰ ਭੁੱਲਰ ਡਿਪਟੀ ਡੀ.ਈ.ਓ ਐਲੀਮੈਂਟਰੀ ਸਿੱਖਿਆ
ਪਟਿਆਲਾ 27 ਮਾਰਚ ( ) ਸਕੂਲ ਸਿੱਖਿਆ ਵਿਭਾਗ ਪੰਜਾਬ ਆਪਣੀਆਂ ਨਿਵੇਕਲੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਲਈ ਜਾਣਿਆ ਜਾਂਦਾ ਹੈ ਇਸੇ ਕੜੀ ਤਹਿਤ ਪੰਜਾਬ ਭਰ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਮਿਤੀ 29 ਮਾਰਚ 2022 ਦਿਨ ਮੰਗਲਵਾਰ ਨੂੰ ਗ੍ਰੈਜੂਏਸ਼ਨ ਸੈਰੇਮਨੀ ਆਯੋਜਿਤ ਕੀਤੀ ਜਾ ਰਹੀ ਹੈ ਜਿਸ ਤਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜੀ. ਅਮਰਜੀਤ ਸਿੰਘ ਅਤੇ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ UKG ਤੋਂ ਪਾਸ ਕਰ ਪਹਿਲੀ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਪ੍ਰਬੰਧਕੀ ਕਮੇਟੀਆਂ ਅਤੇ ਸਰਕਾਰੀ ਸਕੂਲਾਂ ਵਿਚ ਨਵਾਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇਹ ਗ੍ਰੈਜੂਏਸ਼ਨ ਸੈਰੇਮਨੀ ਵਿਸ਼ੇਸ਼ ਰੂਪ ਵਿਚ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਸਰਕਾਰੀ ਸਕੂਲਾਂ ਨੂੰ ਖ਼ੂਬਸੂਰਤੀ ਨਾਲ ਸਜਾ ਕੇ ਖੁੱਲ੍ਹੇ ਮਨ ਨਾਲ਼ ਆਉਣ ਵਾਲਿਆਂ ਦਾ ਸਵਾਗਤ ਕੀਤਾ ਜਾਵੇਗਾ ਅਤੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਗਤੀਵਿਧੀਆਂ ਤੋਂ ਸਭਨਾਂ ਨੂੰ ਜਾਣੂ ਕਰਵਾਇਆ ਜਾਏਗਾ । ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਸਕੂਲ ਲੋਕਾਂ ਦੀ ਪਹਿਲੀ ਪਸੰਦ ਬਣ ਰਹੇ ਹਨ ਅਤੇ ਵਿਭਾਗੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਲ
.ਈ.ਡੀ ਪ੍ਰੋਜੈਕਟਰ, ਈ-ਕੰਟੈਂਟ, ਇੰਗਲਿਸ਼ ਬੂਸਟਰ ਕਲੱਬ, ਰੰਗਦਾਰ ਸਮੱਗਰੀ, ਟੀਚਿੰਗ ਲਰਨਿੰਗ ਮਟੀਰੀਅਲ, ਟੀਚਿੰਗ ਏਡ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਪਿਆਂ ਅਤੇ ਆਏ ਹੋਏ ਪਤਵੰਤਿਆਂ ਸਨਮੁਖ ਰੱਖਣ ਲਈ ਅਧਿਆਪਕਾਂ ਨੂੰ ਅਗਵਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗ੍ਰੈਜੂਏਸ਼ਨ ਸੈਰੇਮਨੀ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਅੱਜ ਦੇ ਪ੍ਰਚੱਲਤ ਸੋਸ਼ਲ ਮੀਡੀਆ ਸਾਧਨਾ ਵ੍ਹੱਟਸਐਪ ਗਰੁੱਪ ਫੇਸਬੁਕ ਪੇਜ, ਸਰਵਜਨਿਕ ਸਥਾਨਾਂ ‘ਤੇ ਅਨਾਊਂਸਮੈਂਟ ਆਦਿ ਰਾਹੀਂ ਵੱਧ ਤੋਂ ਵੱਧ ਸੰਖਿਆ ਵਿਚ ਮਾਪਿਆਂ, ਆਮ ਲੋਕਾਂ, ਸਮਾਜ ਦੇ ਨੁਮਾਇੰਦਿਆਂ ਨੂੰ ਗ੍ਰੈਜੂਏਸ਼ਨ ਸੈਰੇਮਨੀ ਦੌਰਾਨ ਸਕੂਲਾਂ ਵਿੱਚ ਪਹੁੰਚਣ ਲਈ ਅਪੀਲ ਕੀਤੀ ਗਈ ਹੈ।