Punjab

ਸੁਖਬੀਰ ਬਾਦਲ ਨੇ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ’ਤੇ ਹਿੰਸਕ ਹਮਲੇ ਦੀ ਕੀਤੀ ਨਿਖੇਧੀ

ਇਕ ਚੁਣੇ ਹੋਏ ਪ੍ਰਤੀਨਿਧ ਦੇ ਮਾਣ ਸਨਮਾਨ ਦੀ ਰਾਖੀ ਵਿਚ ਅਸਫਲਤਾ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਘਟਨਾ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ,  27 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਿੰਸਕ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸੂਬਾ ਪੁਲਿਸ ਵੱਲੋਂ ਇਕ ਚੁਣੇ ਹੋਏ ਪ੍ਰਤੀਨਿਧ ਦੇ ਮਾਣ ਸਨਮਾਨ ਦੀ ਰਾਖੀ ਵਿਚ ਅਸਫਲਤਾ ਦੀ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਭਾਜਪਾ ਵਿਧਾਇਕ ’ਤੇ ਮਲੋਟ ਵਿਚ ਹੋਏ ਹਮਲੇ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਨੇ ਹਰ ਕਿਸੇ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਸ਼ਾਂਤੀ ਤੇ  ਫਿਰਕੂ ਸਦਭਾਵਨਾ ਵਿਚ ਵਿਘਨ ਨਾ ਪਵੇ, ਇਸ ਵਾਸਤੇ ਹਰ ਕੋਈ ਸੰਜਮ ਨਾਲ ਕੰਮ ਲਵੇ। ਉਹਨਾਂ ਨੇ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹਿਣ ’ਤੇ ਸੂਬਾ ਪੁਲਿਸ ਦੀ ਤਿੱਖੀ ਆਲੋਚਨਾ ਕੀਤੀ ਤੇ ਕਿਹਾ ਕਿ ਕਾਂਗਰਸ ਸਰਕਾਰ ਤਾਂ ਅਮਨ ਕਾਨੁੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਵੀ ਬੁਰੀ ਤਰ੍ਹਾਂ ਅਸਫਲ ਰਹੀ ਹੈ। 
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਦੀ ਸਭਿਅਕ ਸਮਾਜ ਵਿਚ ਕੋਈ ਥਾਂ ਨਹੀਂ ਹੈ ਤੇ ਅਜਿਹੀਆਂ ਕਾਰਵਾਈਆਂ  ਕਿਸਾਨ ਸੰਘਰਸ਼ ਨੁੰ ਕਮਜ਼ੋਰ ਕਰਨਗੀਆਂ। ਉਹਨਾਂ ਜ਼ੋਰ ਦੇ ਕੇ ਕਿਹਾ  ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਰੋਸ ਪ੍ਰਗਟ ਕਰਨ ਦਾ ਹੱਕ ਹੈ ਪਰ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਖਿਆਲ ਰੱਖਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਮਲੋਟ ਵਿਚ ਰੋਸ  ਪ੍ਰਦਰਸ਼ਨ ਹੱਥਾਂ ਵਿਚੋਂ ਬਾਹਰ ਹੋ ਗਿਆ, ਇਹ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਹਰ ਕਿਸੇ ਨੁੰ ਆਪਣੇ ਵਿਚਾਰ  ਰੱਖਣ ਦਾ ਹੱਕ ਹੈ ਪਰ ਆਪਣੇ ਵਿਚਾਰ ਇਸ ਤਰੀਕੇ ਰੱਖੇ ਜਾਣੇ ਚਾਹੀਦੇ ਹਨ ਕਿ ਕਿਸੇ ਹੋਰ ਦੀਆਂ ਭਾਵਨਾਵਾਂ ਨੂੰ ਸੱਟ ਨਾ ਵੱਜੇ। 
ਬਾਦਲ ਨੇ ਕੇਂਦਰ ਤੇ ਪੰਜਾਬ ਸਰਕਾਰ ਦੋਹਾਂ ਨੂੰ ਆਖਿਆ ਕਿ ਉਹ ਤਣਾਅ ਮਾਹੌਲ ਵਿਚ ਕੁੜਤਣ ਘਟਾਉਣ ਲਈ ਲੋੜੀਂਦੇ ਕਦਮ ਚੁੱਕਣ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰਨ ਅਤੇ ਤਿੰੰਨ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰਨ ਕਾਰਨ ਮਾਹੌਲ ਵਿਚ ਤਲਖੀ ਬਣੀ ਹੋਈ 
ਹੈ। 

Related Articles

Leave a Reply

Your email address will not be published. Required fields are marked *

Back to top button
error: Sorry Content is protected !!