ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਦਰਜ ਸ਼ਿਕਾਇਤ ਤੇ ਜਾਰੀ ਕੀਤੇ ਗਏ ਸਨ ਸੰਮਨ , ਜਿਸ ਤੇ ਹਾਈ ਕੋਰਟ ਲਗਾ ਚੁਕਿਆ ਰੋਕ
Updatepunjab Desk :
ਹੁਸ਼ਿਆਰਪੁਰ ਦੀ ਅਦਾਲਤ ਵਲੋਂ ਅਕਾਲੀ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ , ਸੁਖਬੀਰ ਸਿੰਘ ਬਾਦਲ ਅਤੇ ਡਾ ਦਲਜੀਤ ਸਿੰਘ ਚੀਮਾ ਨੂੰ ਜਾਰੀ ਸੰਮਨ ਦੇ ਖਿਲਾਫ ਉਨ੍ਹਾਂ ਵਲੋਂ ਹਾਈ ਕੋਰਟ ਵਿਚ ਜੋ ਪਟੀਸ਼ਨ ਦਾਇਰ ਕੀਤੀ ਹੋਈ ਸੀ , ਉਸ ਤੇ ਹਾਈ ਕੋਰਟ ਨੇ ਆਪਣਾ ਫੈਸਲਾ ਰਿਜ਼ਰਵ ਰੱਖ ਲਿਆ ਹੈ ।
ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਬਲਵੰਤ ਸਿੰਘ ਖੇੜਾ ਨੇ ਸਾਲ 2009 ਵਿਚ ਸ਼ਿਕਾਇਤ ਦਰਜ ਕਾਰਵਾਈ ਸੀ । ਜਿਲ੍ਹਾ ਅਦਾਲਤ ਨੇ ਇਕ ਕੇਸ ਵਿਚ 2019 ਨਵੰਬਰ ਨੂੰ ਪਰਕਾਸ਼ ਸਿੰਘ ਬਾਦਲ , ਸੁਖਬੀਰ ਸਿੰਘ ਬਾਦਲ , ਅਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ ਭੇਜ ਕੇ ਅਦਾਲਤ ਵਿਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ ।
ਇਸ ਦੇ ਖਿਲਾਫ ਉਹਨਾਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਦੱਸਿਆ ਸੀ ਕਿ ਇਹ ਸ਼ਿਕਾਇਤ ਸੁਪਰੀਮ ਕੋਰਟ ਤੋਂ ਵੀ ਖਾਰਿਜ ਹੋ ਚੁੱਕੀ ਹੈ , ਇਹ ਜਾਣਕਾਰੀ ਛੁਪਾ ਕੇ ਹੁਸ਼ਿਆਰਪੁਰ ਕੋਰਟ ਵਿਚ ਸ਼ਿਕਾਇਤ ਦਰਜ ਕਾਰਵਾਈ ਗਈ ਸੀ , ਜੋ ਗ਼ਲਤ ਹੈ ।
ਉਸ ਸਮੇ ਹਾਈਕੋਰਟ ਨੇ ਇਸ ਕੇਸ ਦੇ ਸਾਰੇ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਇਸ ਪਟੀਸ਼ਨ ਤੇ ਆਪਣਾ ਫੈਸਲਾ ਰਿਜ਼ਰਵ ਰੱਖ ਲਿਆ ਹੈ ।
Back to top button
error: Sorry Content is protected !!