Punjab

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ:ਬਿਨ੍ਹਾਂ ਲਿਖਤੀ ਪ੍ਰਵਾਨਗੀ ਤੋਂ ਖੂਹ ਜਾਂ ਬੋਰ ਪੁੱਟਣ ’ਤੇ ਪਾਬੰਦੀ

ਆਈ.ਏ.ਐਸ ਅਧਿਕਾਰੀ ਉਪਕਾਰ ਸਿੰਘ ਨੇ ਬਤੌਰ ਏ.ਡੀ.ਸੀ ਸ਼ਹਿਰੀ ਵਿਕਾਸ ਅਹੁਦਾ ਸੰਭਾਲਿਆ

* ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ:ਬਿਨ੍ਹਾਂ ਲਿਖਤੀ ਪ੍ਰਵਾਨਗੀ ਤੋਂ ਖੂਹ ਜਾਂ ਬੋਰ ਪੁੱਟਣ ’ਤੇ ਪਾਬੰਦੀ
ਮਾਨਸਾ, 01 ਜੁਲਾਈ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ/ਈ.ਓ/ਸਰਪੰਚ/ਪਬਲਿਕ ਹੈਲਥ ਜਾਂ ਮਿਊਂਸਪਲ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰੇਗਾ। ਉਨ੍ਹਾਂ ਕਿਹਾ ਕਿ ਖੂਹ, ਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਆਦਿ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਦੇ ਧਿਆਨ ਵਿਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1 ਅਤੇ 2 ਮਾਨਸਾ ਪਾਸੋਂ ਅਜਿਹੀਆਂ ਰਜਿਸਟ੍ਰੇਸ਼ਨ ਕਰਵਾਉਣਗੀਆਂ ਭਾਵ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ:1 ਅਤੇ ਮੰਡਲ ਨੰ: 2 ਮਾਨਸਾ ਦੇ ਅਧਿਕਾਰ ਖੇਤਰ ਅਨੁਸਾਰ, ਬਿਨ੍ਹਾਂ ਰਜਿਸਟੇ੍ਰਸ਼ਨ, ਲਿਖਤੀ ਪ੍ਰਵਾਨਗੀ ਖੂਹ ਜਾਂ ਬੋਰ ਨਹੀਂ ਲਗਾਵੇਗਾ।
* ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ
ਉਨ੍ਹਾਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਮੁਤਾਬਿਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।
*ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਉਨ੍ਹਾਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੇ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀਆਂ ਜਾਣ। ਇਸ ਤੋਂ ਇਲਾਵਾ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖ਼ਤੀ ਪਰੂਫ਼ ਨਾਲ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰ, ਚੈਸੀ ਨੰਬਰ, ਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ ਅਤੇ ਦੁਕਾਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ, ਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।
*ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
*ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ
ਇਸ ਤੋਂ ਇਲਾਵਾ ਉਨ੍ਹਾਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।

ਆਈ.ਏ.ਐਸ ਅਧਿਕਾਰੀ ਉਪਕਾਰ ਸਿੰਘ ਨੇ ਬਤੌਰ ਏ.ਡੀ.ਸੀ ਸ਼ਹਿਰੀ ਵਿਕਾਸ ਅਹੁਦਾ ਸੰਭਾਲਿਆ
ਮਾਨਸਾ, 1 ਜੁਲਾਈ:

2015 ਬੈਚ ਦੇ ਆਈ.ਏ.ਐਸ ਅਧਿਕਾਰੀ ਸ. ਉਪਕਾਰ ਸਿੰਘ ਨੇ ਅੱਜ ਏ.ਡੀ.ਸੀ (ਸ਼ਹਿਰੀ ਵਿਕਾਸ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸ. ਉਪਕਾਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਡਿਪਟੀ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਪਟਿਆਲਾ ਡਵੀਜ਼ਨ ਵਜੋਂ ਤਾਇਨਾਤ ਸਨ। ਮਾਨਸਾ ਵਿਖੇ ਆਪਣਾ ਅਹੁਦਾ ਸੰਭਾਲਣ ਮਗਰੋਂ ਸ. ਉਪਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਯੋਜਨਾਵਾਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਹੋਰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਉਹ ਤਨਦੇਹੀ ਨਾਲ ਕਾਰਜਸ਼ੀਲ ਰਹਿਣਗੇ। ਜ਼ਿਕਰਯੋਗ ਹੈ ਕਿ ਸ. ਉਪਕਾਰ ਸਿੰਘ ਨੇ ਸਾਲ 2004 ਵਿੱਚ ਬਤੌਰ ਪੀ.ਸੀ.ਐਸ ਅਧਿਕਾਰੀ ਅਹੁਦਾ ਸੰਭਾਲਣ ਮਗਰੋਂ ਵੱਖ ਵੱਖ ਜ਼ਿਲਿ੍ਹਆਂ ਵਿੱਚ ਬਤੌਰ ਸਹਾਇਕ ਕਮਿਸ਼ਨਰ, ਉਪ ਮੰਡਲ ਮੈਜਿਸਟਰੇਟ ਸੇਵਾਵਾਂ ਨਿਭਾਈਆਂ ਅਤੇ ਏ.ਡੀ.ਸੀ ਫ਼ਤਿਹਗੜ੍ਹ ਸਾਹਿਬ ਤੇ ਏ.ਡੀ.ਸੀ ਸੰਗਰੂਰ ਵਜੋਂ ਵੀ ਕਾਰਜਸ਼ੀਲ ਰਹੇ।
आईएएस अधिकारी उपकार सिंह ने एडीसी शहरी विकास का कार्यभार संभाला
मानसा, 1 जुलाई :
2015 बैच के आईएएस अधिकारी श्री उपकार सिंह ने आज एडीसी (शहरी विकास) का पदभार ग्रहण किया। गौरतलब है कि उपकार सिंह इससे पहले पटियाला में उप आबकारी एवं कराधान आयुक्त, पटियाला डिवीज़न के पद पर तैनात थे। मानसा में पदभार ग्रहण करने के बाद उपकार सिंह ने कहा कि वह पंजाब सरकार द्वारा चलाई जा रही विभिन्न कल्याणकारी योजनाओं और विकास परियोजनाओं के सुचारू ढंग से लागु करने के लिए लगन से काम करेंगे। गौरतलब है कि  उपकार सिंह 2004 में पीसीएस अधिकारी के रूप में कार्यभार संभालने के बाद से विभिन्न जिलों में सहायक आयुक्त, उपमंडल मजिस्ट्रेट के रूप में कार्यरत रहे  हैं और उन्होंने एडीसी फतेहगढ़ साहिब और एडीसी संगरूर के रूप में भी कार्य किया है।

Related Articles

Leave a Reply

Your email address will not be published. Required fields are marked *

Back to top button
error: Sorry Content is protected !!