
SC Commission summons
ਚੰਡੀਗੜ੍ਹ, 7 ਸਤੰਬਰ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮਿਤੀ 8 ਸਤੰਬਰ 2025 ਨੂੰ ਗੁਰਦਾਸਪੁਰ ਜਿ਼ਲ੍ਹੇ ਦੇ ਡੇਰਾ ਬਾਬਾ ਨਾਨਕ ਇਲਾਕੇ ਦੇ ਹੜ੍ਹ ਪ੍ਹਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਨਾਲ ਹੀ ਹੜ੍ਹ ਪੀੜ੍ਹਤਾਂ ਨੂੰ ਰਾਹਤ ਸਮੱਗਰੀ ਵੰਡਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ. ਜਸਵੀਰ ਸਿੰਘ ਗੜ੍ਹੀ ਦੀ ਪ੍ਰੇਰਨਾ ਨਾਲ ਲੁਧਿਆਣਾ ਦੀ ਸੰਤ ਸਿਪਾਹੀ ਸੁਸਾਇਟੀ ਅਤੇ ਭਾਈ ਦਵਿੰਦਰ ਸਿੰਘ ਵੱਲੋਂ ਹੜ੍ਹ ਪੀੜਤਾਂ ਲਈ ਇਕੱਤਰ ਕੀਤੀ ਗਈ ਰਾਹਤ ਸਮੱਗਰੀ ਅਤੇ ਦਵਾਈਆਂ ਲੈ ਕੇ ਰੜੇਵਾਲੀ ਅਤੇ ਮਨਸੂਰ ਝੰਗੀ ਵਿੱਚ ਹੜ੍ਹ ਪੀੜਤਾਂ ਨੂੰ ਵੰਡਣਗੇ।
ਬੁਲਾਰੇ ਨੇ ਦੱਸਿਆ ਕਿ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਤੋਂ ਸੰਤ ਬਾਬਾ ਕੇਵਲ ਸਿੰਘ ਚਾਕਰ ਜਰੂਰੀ ਦਵਾਈਆਂ ਲੈ ਕੇ ਵੀ ਜਸਵੀਰ ਸਿੰਘ ਗੜ੍ਹੀ ਨਾਲ ਜਾਣਗੇ।