
ਪਰਮਜੀਤ ਸਿੰਘ ਕੈਂਥ ਨੇ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕਰਨ ਦਾ ਕੀਤਾ ਸਵਾਗਤ
ਚੰਡੀਗੜ੍ਹ, 8 ਜੁਲਾਈ: ਭਾਜਪਾ ਹਾਈਕਮਾਂਡ ਨੇ ਸੰਗਠਨਾਤਮਕ ਬਦਲਾਅ ਕੀਤੇ ਅਤੇ ਸੀਨੀਅਰ ਆਗੂ ਅਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਇੱਕ ਤਜਰਬੇਕਾਰ ਆਗੂ ਹਨ ਅਤੇ ਪਹਿਲਾਂ ਪਾਰਟੀ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਸ੍ਰੀ ਸ਼ਰਮਾ ਨੂੰ ਭਾਜਪਾ ਦਾ ਪੁਰਾਣਾ ਸਿਪਾਹੀ ਹੈ ਅਤੇ ਸੰਗਠਨ ‘ਤੇ ਉਨ੍ਹਾਂ ਦੀ ਚੰਗੀ ਪਕੜ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਪਾਰਟੀ ਵਰਕਰਾਂ ਨੂੰ ਮਜ਼ਬੂਤੀ ਮਿਲੀ ਹੈ। ਸਰਦਾਰ ਕੈਂਥ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਹ ਨਿਯੁਕਤੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਮਹੱਤਵਪੂਰਨ ਸਾਬਤ ਹੋਵੇਗੀ। ਇਹ ਪਾਰਟੀ ਹਾਈਕਮਾਂਡ ਵੱਲੋਂ ਸਹੀ ਸਮੇਂ ‘ਤੇ ਲਿਆ ਗਿਆ ਸਹੀ ਫੈਸਲਾ ਹੈ ਅਤੇ ਅਸੀਂ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ ਹੈ।