Punjab

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੁਖਜਿੰਦਰ ਰੰਧਾਵਾ ਵਲੋਂ ਅਸਤੀਫੇ ਦੀ ਪੇਸ਼ਕਸ਼

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੁਖਜਿੰਦਰ ਰੰਧਾਵਾ ਵਲੋਂ ਅਸਤੀਫੇ ਦੀ ਪੇਸ਼ਕਸ਼

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਜੇਲ਼ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ ਹੈ। ਸੂਤਰਾਂ ਦਾ ਕਹਿਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਤਲਖ਼ੀ ਦਿਖਾਉਂਦੇ ਹੋਏ ਸਾਫ਼ ਕਰ ਦਿੱਤਾ ਕਿ ਜੇ ਤੁਸੀਂ ਅਸਤੀਫਾ ਦੇਣਾ ਚਾਹੁੰਦੇ ਹੋ ਦੇ ਦਵੋ।ਬੇਅਦਬੀ ਮਾਮਲੇ ਨੂੰ ਲੈ ਕੇ ਅਤੇ ਕੁੰਵਰ ਵਿਜੇ ਪ੍ਰਤਾਪ ਤੇ ਅਸਤੀਫ਼ੇ ਤੋਂ ਬਾਅਦ ਇਹਨਾਂ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਹਾਈਕੋਰਟ ਵਲੋਂ ਦਿੱਤੇ ਫੈਸਲੇ ਤੋਂ ਬਾਅਦ ਸਰਕਾਰ ਕਸੂਤੀ ਸਥਿਤੀ ਵਿੱਚ ਫਸ ਗਈ ਹੈ। ਇਸ ਸਮੇ ਕਈ ਮੰਤਰੀ ਕਹਿ ਰਹੇ ਹਨ ਹੁਣ ਅਸੀਂ ਲੋਕਾਂ ਵਿੱਚ ਕਿਵੇ ਜਾਣਾ ਹੈ। ਸਰਕਾਰ ਦੀ ਕਾਫੀ ਕਿਰਕਰੀ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਅਦ ਵਿੱਚ ਅਸਤੀਫਾ ਰੱਦ ਕਰ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!