ਕੁਲਤਾਰ ਸਿੰਘ ਸੰਧਵਾਂ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਫਾਇਰ ਬ੍ਰਿਗੇਡ ਚੌਂਕ ਤੋਂ ਕੀਤਾ ਰਵਾਨਾ
ਖੇਤਰੀ ਦਫ਼ਤਰ ਬਠਿੰਡਾ ਵਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ
ਬਠਿੰਡਾ, 5 ਜੂਨ : ਜਿੱਥੇ ਦੇ ਧਰਤੀ ਦੇ ਕੋਨੇ-ਕੋਨੇ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਉੱਥੇ ਹੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਬਠਿੰਡਾ ਵਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਹਰੀ ਝੰਡੀ ਦੇ ਕੇ ਸਥਾਨਕ ਫਾਇਰ ਬ੍ਰਿਗੇਡ ਚੌਂਕ ਤੋਂ ਰਵਾਨਾ ਕੀਤਾ ਗਿਆ। ਇਹ ਰੈਲੀ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਮਾਨਸਾ ਰੋਡ ਤੇ ਪ੍ਰਾਇਮ ਟਾਇਮਜ਼ ਅਕੈਡਮੀ ਵਿਖੇ ਸਮਾਪਤ ਹੋਈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਰੈਲੀ ਵਿੱਚ ਪਹੁੰਚੇ ਸਮੂਹ ਇਲਾਕਾ ਨਿਵਾਸੀਆਂ ਅਤੇ ਬਠਿੰਡਾ ਸਾਈਕਲਿੰਗ ਗਰੁੱਪ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਤੇ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਲੈ ਕੇ ਉਚੇਚੇ ਕਦਮ ਚੁੱਕ ਰਹੀ ਹੈ।
ਰੈਲੀ ਦੀ ਸਮਾਪਤੀ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸਡੀਓ ਰਵੀਪਾਲ ਵਲੋਂ ਲੋਕਾਂ ਨੂੰ ਇੱਕ ਵਾਰ ਵਰਤ ਕੇ ਸੁੱਟੇ ਜਾਣ ਵਾਲੇ ਪਲਾਸਟਿਕ ਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਨ੍ਹਾਂ ਨੂੰ 1 ਜੁਲਾਈ 2022 ਤੋਂ ਪੂਰਨ ਤੌਰ ਤੇ ਬੰਦ ਕਰ ਰਹੀ ਹੈ।
ਇਸ ਮੌਕੇ ਬਠਿੰਡਾ ਸਾਈਕਲਿੰਗ ਦੇ ਪ੍ਰਧਾਨ ਸ਼੍ਰੀ ਪ੍ਰੀਤ ਮਹਿੰਦਰ ਬਰਾੜ ਵਲੋਂ ਰੈਲੀ ਵਿੱਚ ਆਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।