ਕੁੰਵਰ ਵਿਜੇ ਪ੍ਰਤਾਪ ਨੇ ਸਿੰਗਲ ਬੇਂਚ ਦੇ ਫੈਸਲੇ ਨੂੰ ਡਬਲ ਬੈਂਚ ਵਿਚ ਦਿੱਤੀ ਚਣੋਤੀ
ਹਾਈਕੋਰਟ ਵਲੋਂ ਅਪੀਲ ਸਵੀਕਾਰ , 7 ਦਸੰਬਰ ਨੂੰ ਹੋਵੇਗੀ ਸੁਣਵਾਈ
ਕੋਟਕਪੂਰਾ ਗੋਲੀ ਮਾਮਲੇ ਵਿਚ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਰਿਪੋਰਟ ਰੱਦ ਕੀਤੇ ਜਾਣ ਦੇ ਹਾਈ ਕੋਰਟ ਦੇ ਸਿੰਗਲ ਬੈਂਚ ਦੇ ਫੈਸਲੇ ਨੂੰ ਹਾਈ ਕੋਰਟ ਦੇ ਡਬਲ ਬੈਂਚ ਵਿਚ ਚਣੋਤੀ ਦੇ ਦਿੱਤੀ ਹੈ ਜਿਸ ਤੇ ਹਾਈ ਕੋਰਟ ਨੇ ਅਪੀਲ ਨੂੰ ਸਵੀਕਾਰ ਕਰਦੇ ਹੋਏ ਸੁਣਵਾਈ ਹੁਣ 7 ਦਸੰਬਰ ਤਕ ਮੁਲਤਵੀ ਕਰ ਦਿੱਤੀ ਹੈ ।
ਸਿੰਗਲ ਬੈਂਚ ਦੇ ਫੈਸਲੇ ਦੇ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁਕੇ ਹਨ । ਲੇਕਿਨ ਸਿੰਗਲ ਬੈਂਚ ਨੇ ਕੋਟਕਪੂਰਾ ਫਾਇਰਿੰਗ ਮਾਮਲੇ ਵਿਚ ਕੁੰਵਰ ਵਿਜੇ ਪ੍ਰਤਾਪ ਵਲੋਂ ਕੀਤੀ ਗਈ ਜਾਂਚ ਤੇ ਸਵਾਲ ਉਠਾਏ ਗਏ ਸਨ ਅਤੇ ਕੁੰਵਰ ਵਿਜੇ ਪ੍ਰਤਾਪ ਉਤੇ ਕਈ ਟਿੱਪਣੀਆਂ ਕੀਤੀਆਂ ਸਨ । ਅਜਿਹੇ ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹੁਣ ਸਿੰਗਲ ਬੈਂਚ ਦੇ ਇਸ ਫੈਸਲੇ ਨੂੰ ਰੱਦ ਕਰਨ ਦੀ ਹਾਈਕੋਰਟ ਤੋਂ ਮੰਗ ਕੀਤੀ ਹੈ । ਬਲਕਿ ਇਸ ਫੈਸਲੇ ਵਿਚ ਉਨ੍ਹਾਂ ਤੇ ਕੀਤੀ ਗਈਆਂ ਟਿੱਪਣੀਆਂ ਨੂੰ ਵੀ ਹਟਾਉਣ ਦੀ ਹਾਈ ਕੋਰਟ ਤੋਂ ਮੰਗ ਕੀਤੀ ਹੈ ।